19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਵੈਟਰਨਸ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਇਕਾਈ ਜ਼ਿਲ੍ਹਾ ਮੋਗਾ ਦੀ ਹੋਈ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 15-06-2026

ਕਿਸੇ ਵੀ ਸੰਸਥਾ ਦੀ ਵਧੀਆ ਕਾਰਜ ਪ੍ਰਣਾਲੀ ਵਾਸਤੇ ਆਪਸੀ ਤਾਲਮੇਲ ਅਤਿ ਜ਼ਰੂਰੀ-ਕੈਪਟਨ ਬਿੱਕਰ ਸਿੰਘ
ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ)-ਸਾਬਕਾ ਸੈਨਿਕਾਂ ਦੇ ਮੁੱਖ ਸੰਗਠਨ ਵੈਟਰਨਸ ਵੈਲਫੇਅਰ ਆਰਗੇਨਾਈਜ਼ੇਸ਼ਨ ਇੰਡੀਆ ਰਜਿ: ਇਕਾਈ ਜ਼ਿਲ੍ਹਾ ਮੋਗਾ ਦੀ ਮਹੀਨਾਵਾਰ ਮੀਟਿੰਗ ਰਾਸ਼ਟਰੀ ਮੀਤ ਪ੍ਰਧਾਨ ਅਤੇ ਮੋਗਾ ਦੇ ਪ੍ਰਧਾਨ ਕੈਪਟਨ ਬਿੱਕਰ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਸਰਬੱਤ ਦੇ ਭਲੇ ਲਈ ਕੀਤੀ ਗਈ ਅਰਦਾਸ ਨਾਲ ਹੋਈ। ਮੀਟਿੰਗ ਵਿਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਵਿਚਾਰ-ਵਟਾਂਦਰਾ ਕਰ ਕੇ ਸਰਬਸੰਮਤੀ ਨਾਲ ਕਾਰਵਾਈ ਲਈ ਫ਼ੈਸਲਾ ਲਿਆ। ਕੈਪਟਨ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਆਪਣੇ ਹੱਕਾਂ ਦੀ ਰਾਖੀ ਲਈ ਸਾਬਕਾ ਸੈਨਿਕਾਂ ਨੂੰ ਇੱਕਜੁੱਟ ਹੋਣਾ ਅਤਿ ਜ਼ਰੂਰੀ ਹੈ। ਜ਼ਰੂਰਤ ਪੈਣ ‘ਤੇ ਸਾਬਕਾ ਸੈਨਿਕਾਂ ਨੂੰ ਸੰਘਰਸ਼ ਕਰਨ ਵਾਸਤੇ ਵੀ ਆਪਣਾ ਫ਼ਰਜ਼ ਸਮਝ ਕੇ ਯੋਗਦਾਨ ਪਾਉਣਾ ਚਾਹੀਦਾ ਹੈ। 21 ਮਈ 2026 ਨੂੰ ਸਟੇਸ਼ਨ ਕਮਾਂਡਰ ਫ਼ਿਰੋਜ਼ਪੁਰ ਦੀ ਮੀਟਿੰਗ ਵਿਚ ਹੋਏ ਪੁਆਇੰਟਾਂ ਨੂੰ ਵਿਸਥਾਰ ਨਾਲ ਸਮਝਾਇਆ। ਉਪ ਪ੍ਰਧਾਨ ਕੈਪਟਨ ਜਗਰਾਜ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਕੈਪਟਨ ਬਿੱਕਰ ਸਿੰਘ ਤੋਂ ਇਲਾਵਾ ਸੂਬੇਦਾਰ ਮੇਜਰ ਤਰਸੇਮ ਸਿੰਘ, ਕੈਪਟਨ ਜਗਰਾਜ ਸਿੰਘ, ਕੈਪਟਨ ਬਖ਼ਸ਼ੀਸ਼ ਸਿੰਘ, ਕੈਪਟਨ ਕਰਮਜੀਤ ਸਿੰਘ, ਕੈਪਟਨ ਮੁਖ਼ਤਿਆਰ ਸਿੰਘ, ਸੂਬੇਦਾਰ ਗੁਰਚਰਨ ਸਿੰਘ ਸੰਧੂ, ਨਾਇਬ ਸੂਬੇਦਾਰ ਗੁਰਪਾਲ ਸਿੰਘ, ਸੂਬੇਦਾਰ ਨਿਰਭੈ ਸਿੰਘ, ਹੌਲਦਾਰ ਪ੍ਰਥੀ ਸਿੰਘ, ਸੂਬੇਦਾਰ ਭਜਨ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਹੋਰ ਕਈ ਵੈਟਰਨਸ ਮੌਜੂਦ ਸਨ। ਸੰਗਠਨ ਵਲੋਂ ਸੂਬੇਦਾਰ ਗੁਰਚਰਨ ਸਿੰਘ ਸੰਧੂ ਨੂੰ ਪੈਟਰਨ ਅਤੇ ਕੈਪਟਨ ਬਖ਼ਸ਼ੀਸ਼ ਸਿੰਘ ਨੂੰ ਪੀ.ਆਰ.�. ਦੇ ਨਿਯੁਕਤੀ ਪੱਤਰ ਦੇ ਕੇ ਸਨਮਾਨ ਬਖ਼ਸ਼ਿਆ। ਆਖ਼ਰ ਵਿਚ ਰਾਸ਼ਟਰੀ ਮੀਤ ਪ੍ਰਧਾਨ ਨੇ ਸਾਰੀ ਟੀਮ ਦਾ ਧੰਨਵਾਦ ਕਰਦੇ ਹੋਏ ਸਾਰਿਆਂ ਦੇ ਨਾਲ ਰਿਫਰੈਸ਼ਮੈਂਟ ਦਾ ਅਨੰਦ ਮਾਣਿਆ।

 

Ad Position 22
No active advertisement
ਪਿਛਲੀ ਖ਼ਬਰ ਪਿੰਡ ਮੱਲ੍ਹਾਂ ਤੋਂ ਭਗਤਾ ਭਾਈ ਕਾ ਨੂੰ ਪਹੁੰਚਦੀ ਸੰਪਰਕ ਸੜਕ ਦੀ ਹਾਲਤ ਖਸਤਾ ਅਗਲੀ ਖ਼ਬਰ ਪਾਵਨ ਦੂਜ ਮੌਕੇ ਮੰਦਰ ਲਾਲ ਦੁਆਰਾ ਵਿਖੇ ਭਲਕੇ ਇਕ ਸ਼ਾਮ ਬਾਵਾ ਲਾਲ ਜੀ ਦੇ ਨਾਮ ਸੰਕੀਰਤਨ-ਰਜਿੰਦਰ ਵਧਵਾ
Ad Position 24