ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਵਲੋਂ ਵਿਸ਼ਵਕਰਮਾ ਭਵਨ ਵਿਖੇ ਹਾੜ੍ਹ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਭੋਗ ਉਪਰੰਤ ਭਾਈ ਪਰਮਜੀਤ ਸਿੰਘ ਦੇ ਕੀਰਤਨੀ ਜਥੇ ਵਲੋਂ ਮਨੋਹਰ ਕੀਰਤਨ ਕੀਤਾ ਗਿਆ। ਉਨ੍ਹਾਂ ਬਾਰਾਮਾਹ ਵਿਚੋਂ ਹਾੜ੍ਹ ਮਹੀਨੇ ਦੀ ਕਥਾ ਕੀਤੀ। ਗੁਰਦੁਆਰਾ ਵਿਸ਼ਵਕਰਮਾ ਭਵਨ ਦੇ ਮੁੱਖ ਗ੍ਰੰਥੀ ਭਾਈ ਚਮਕੌਰ ਸਿੰਘ ਗਾਹਲਾ ਨੇ ਅਰਦਾਸ ਕਰ ਕੇ ਹੁਕਮਨਾਮਾ ਲਿਆ ਤੇ ਗੁਰਬਾਣੀ ਬਾਰਾਮਾਹ ਵਿਚੋਂ ਹਾੜ੍ਹ ਮਹੀਨਾ ਸੰਗਤਾਂ ਨੂੰ ਸਰਵਣ ਕਰਵਾਇਆ। ਮੰਚ ਦਾ ਸੰਚਾਲਨ ਕਰਦਿਆਂ ਨਰਿੰਦਰਪਾਲ ਸਿੰਘ ਸਹਾਰਨ ਨੇ ਸੰਗਰਾਂਦ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੋਗਾ ਨਗਰ ਨਿਗਮ ਦੇ ਮੇਅਰ ਦੀ ਪੋਸਟ ਪਛੜੀਆਂ ਸ਼੍ਰੇਣੀਆਂ ਲਈ ਰਾਖਵੀਂ ਕਰ ਦੇਣ ਕਰ ਕੇ ਰਾਮਗੜ੍ਹੀਆ ਭਾਈਚਾਰੇ ਨੂੰ ਮਾਣ ਮਿਲਿਆ ਤੇ ਵਿਨੇਪਾਲ ਕੌਰ ਨੂੰ ਆਮ ਆਦਮੀ ਪਾਰਟੀ ਨੇ ਮੇਅਰ ਦੀ ਕੁਰਸੀ ‘ਤੇ ਬਿਰਾਜਮਾਨ ਹੋਣ ਦਾ ਮੌਕਾ ਦਿੱਤਾ। ਰਾਮਗੜ੍ਹੀਆਂ ਦੇ ਦੋ ਹੋਰ ਨਗਰ ਕੌਂਸਲਰ ਮਨਜੀਤ ਸਿੰਘ ਧੰਮੂ ਅਤੇ ਵਿਕਰਮਜੀਤ ਸਿੰਘ ਘਾਤੀ ਚੁਣੇ ਗਏ ਹਨ। ਇਸ ਮੌਕੇ ਸੰਬੋਧਨ ਕਰਦਿਆਂ ਮੇਅਰ ਨਗਰ ਨਿਗਮ ਵਿਨੇਪਾਲ ਕੌਰ ਨੇ ਸਨਮਾਨ ਸਮਾਰੋਹ ਰੱਖਣ ਲਈ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੋਗਾ ਸ਼ਹਿਰ ਦਾ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਉਹ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਮੋਗਾ ਨਿਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ। ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਨਵੇਂ ਬਣੇ ਮੇਅਰ ਨਗਰ ਨਿਗਮ ਵਿਨੇਪਾਲ ਕੌਰ ਅਤੇ ਨਗਰ ਕੌਂਸਲਰ ਮਨਜੀਤ ਸਿੰਘ ਧੰਮੂ ਦਾ ਕਾਰਜਕਾਰੀ ਪ੍ਰਧਾਨ ਰਾਜਾ ਸਿੰਘ, ਸੋਹਣ ਸਿੰਘ ਸੱਗੂ ਸਰਪ੍ਰਸਤ, ਚਮਕੌਰ ਸਿੰਘ ਝੰਡੇਆਣਾ, ਮਾਸਟਰ ਇੰਦਰਜੀਤ ਸਿੰਘ, ਗੁਰਦਰਸ਼ਨ ਸਿੰਘ ਸਾਬਕਾ ਪ੍ਰਧਾਨ, ਗਿਆਨ ਸਿੰਘ ਸਾਬਕਾ ਡੀ.ਪੀ.ਆਰ.�., ਸਰਬਜੀਤ ਸਿੰਘ ਜੰਡੂ, ਜੋਗਿੰਦਰ ਸਿੰਘ ਕੋਕਰੀ ਵਾਲੇ, ਮਹਿੰਦਰ ਸਿੰਘ ਕਲਸੀ ਨੇ ਦੁਸ਼ਾਲੇ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮਨਪ੍ਰੀਤ ਸਿੰਘ ਵਿੱਕੀ ਦੌਧਰੀਆ, ਜਗਰੂਪ ਸਿੰਘ ਤਖ਼ਤੂਪੁਰਾ, ਬਲਵੰਤ ਸਿੰਘ ਝੰਡੇਆਣਾ, ਇੰਜ: ਪ੍ਰਿਤਪਾਲ ਸਿੰਘ, ਬਚਿੱਤਰ ਸਿੰਘ ਕਲਸੀ, ਕੁਲਜੀਤ ਸਿੰਘ ਕਲਸੀ, ਭਾਈ ਪੂਰਨ ਭਗਤ ਸਿੰਘ, ਹਾਕਮ ਸਿੰਘ ਖੋਸਾ ਤੇ ਹੋਰ ਮੈਂਬਰ ਸ਼ਾਮਿਲ ਸਨ।