13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਦਾ ਇੰਸਟਾਗ੍ਰਾਮ ਅਕਾਊਂਟ ਕੀਤਾ ਸਸਪੈਂਡ

Ad Position 21
No active advertisement
ਅਜੀਤ ਡੈਸਕ 16-06-2026
ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਮੋਗਾ ਤੋਂ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਦਾ ਇੰਸਟਾਗ੍ਰਾਮ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਪਿਛਲੇ ਦਿਨੀਂ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਖ਼ਿਲਾਫ਼ ਆਵਾਜ਼ ਚੁੱਕੀ ਸੀ ਜਿਸ ਕਾਰਨ ਉਸ ਦਾ ਇੰਸਟਾਗ੍ਰਾਮ ਅਕਾਊਂਟ ਸਸਪੈਂਡ ਕਰਵਾ ਦਿੱਤਾ ਗਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਬੋਲਣ ਵਾਲਿਆਂ ਲਈ ਸੱਤਾਧਾਰੀ ਸਰਕਾਰ ਵਲੋਂ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਬੋਲਣ ਦਾ ਉਹ ਖ਼ਮਿਆਜ਼ਾ ਭੁਗਤ ਰਹੇ ਹਨ ਪਰ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਤੇ ਉਹ ਆਪਣੇ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਲੜੀਆਂ ਜਾਣਗੀਆਂ ਅਤੇ ਲੋਕ ਆਪ ਨੂੰ ਚੱਲਦਾ ਕਰ ਕੇ ਕਾਂਗਰਸ ਦੀ ਸਰਕਾਰ ਲਿਆਉਣਗੇ।
Ad Position 22
No active advertisement
ਪਿਛਲੀ ਖ਼ਬਰ ਹਾੜ੍ਹ ਦੀ ਸੰਗਰਾਂਦ ਮੌਕੇ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਵਲੋਂ ਮੇਅਰ ਵਿਨੇਪਾਲ ਕੌਰ ਤੇ ਕੌਂਸਲਰ ਮਨਜੀਤ ਸਿੰਘ ਧੰਮੂ ਸਨਮਾਨਿਤ
Ad Position 24