13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਹਾੜ੍ਹ ਦੀ ਸੰਗਰਾਂਦ ਮੌਕੇ ਹੋਣਹਾਰ ਬੱਚਿਆਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 16-06-2026
ਮੋਗਾ, 15 ਜੂਨ (ਸੁਰਿੰਦਰਪਾਲ ਸਿੰਘ)-ਕਸ਼ਯਪ ਰਾਜਪੂਤ ਮਹਿਰਾ ਸਭਾ ਮੋਗਾ ਵਲੋਂ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਭਾਈ ਹਿੰਮਤ ਸਿੰਘ ਨਗਰ ਜ਼ੀਰਾ ਰੋਡ ਮੋਗਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਾੜ੍ਹ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਅਤੇ ਬਾਰਾਮਾਹ ਦੇ ਪਾਠ ਕੀਤੇ ਗਏ ਅਤੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਭਾ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਕਿ ਜੋ ਬੱਚੇ ਆਪਣੀ ਕਲਾਸ ਵਿਚੋਂ ਪਹਿਲੀਆਂ ਦੋ ਪੁਜ਼ੀਸ਼ਨਾਂ ‘ਤੇ ਆਏ ਸਨ, ਉਨ੍ਹਾਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਗਈ। ਭੋਗ ਉਪਰੰਤ ਗੁਰੂ ਦਾ ਲੰਗਰ ਅਤੁੱਟ ਵਰਤਿਆ। ਅੱਜ ਦੇ ਇਸ ਸਮਾਗਮ ਵਿਚ ਸਭਾ ਦੇ ਪ੍ਰਧਾਨ ਨਿਰਮਲ ਸਿੰਘ ਮੀਨੀਆਂ ਤੋਂ ਇਲਾਵਾ ਜਰਨਲ ਸਕੱਤਰ ਬਸੰਤ ਸਿੰਘ, ਪ੍ਰੇਮ ਸਿੰਘ, ਅਮਰਜੀਤ ਸਿੰਘ, ਬਲਦੇਵ ਸਿੰਘ ਢੋਲਾ, ਸੰਤਰਾਮ ਸਿੰਘ ਮਾਣੂੰਕੇ, ਜਸਵੀਰ ਸਿੰਘ ਘਾਲੀ, ਗਿਆਨੀ ਬਲਦੇਵ ਸਿੰਘ, ਬਲਜੀਤ ਸਿੰਘ, ਨੀਰਜ ਮਹਿਰਾ, ਬੀਬੀ ਗੁਰਮੀਤ ਕੌਰ, ਬੀਬੀ ਅਮਰਜੀਤ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਅਮਨਪ੍ਰੀਤ ਕੌਰ, ਬੀਬੀ ਜੋਗਿੰਦਰ ਕੌਰ, ਬੀਬੀ ਵੀਨਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਵਲੋਂ ਵਿਸ਼ਵ ਬਜ਼ੁਰਗ ਦੁਰਵਿਵਹਾਰ ਜਾਗਰੂਕਤਾ ਦਿਨ ਮਨਾਇਆ ਅਗਲੀ ਖ਼ਬਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਦਾ ਇੰਸਟਾਗ੍ਰਾਮ ਅਕਾਊਂਟ ਕੀਤਾ ਸਸਪੈਂਡ
Ad Position 24