ਮੋਗਾ, 15 ਜੂਨ (ਜਸਪਾਲ ਸਿੰਘ ਬੱਬੀ)- ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਜੂਨ ਮਹੀਨੇ ਦੌਰਾਨ ਦਸਤਾਰ ਸਿਖਲਾਈ ਕੈਂਪ ਅਤੇ ਗੁਰਮਤਿ ਸਿਖਲਾਈ ਕੈਂਪ ਵਿਚ ਲਗਭਗ 40 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਗੁਰਸਿੱਖੀ ਜੀਵਨ, ਗੁਰਬਾਣੀ ਅਤੇ ਦਸਤਾਰ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਦਸਤਾਰ ਸਿਖਲਾਈ ਕੈਂਪ ਦੌਰਾਨ ਵਿਦਿਆਰਥੀਆਂ ਨੇ ਦਸਤਾਰ ਸਜਾਉਣ ਦੇ ਗੁਰ ਸਿੱਖੇ। ਭਾਈ ਚਰਨ ਸਿੰਘ ਹੈੱਡ ਗ੍ਰੰਥੀ ਨੇ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਨੂੰ ਸਿੱਖੀ ਨਾਲ ਜੋੜਨ, ਗੁਰਮਤਿ ਸਿਧਾਂਤਾਂ ਤੋਂ ਜਾਣੂੰ ਕਰਵਾਉਣ ਅਤੇ ਦਸਤਾਰ ਦੇ ਸਤਿਕਾਰ ਪ੍ਰਤੀ ਜਾਗਰੂਕ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਕੈਂਪ ਦੀ ਸਮਾਪਤੀ ਮੌਕੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਮੈਡਲ ਅਤੇ ਦਸਤਾਰਾਂ ਨਾਲ ਸਨਮਾਨਿਤ ਬਲਜੀਤ ਸਿੰਘ ਵਿੱਕੀ ਪ੍ਰਧਾਨ ਲੋਕਲ ਗੁਰਪੁਰਬ ਕਮੇਟੀ ਰਜਿ: ਮੋਗਾ, ਉਪਿੰਦਰ ਸਿੰਘ ਗਿੱਲ ਸੀਨੀਅਰ ਕਾਂਗਰਸ ਆਗੂ, ਸੀਨੀਅਰ ਐਡਵੋਕੇਟ ਖੁਸ਼ਵਿੰਦਰਪਾਲ ਸਿੰਘ ਗਿੱਲ, ਪਰਮਜੀਤ ਸਿੰਘ, ਸਤਨਾਮ ਸਿੰਘ, ਭਾਈ ਚਰਨ ਸਿੰਘ ਹੈੱਡ ਗ੍ਰੰਥੀ, ਮਹਿੰਦਰਜੀਤ ਸਿੰਘ ਨੇ ਕੀਤਾ । ਦਸਤਾਰ ਸਿਖਲਾਈ ਦੀ ਸੇਵਾ ਸਿਮਰਜੀਤ ਸਿੰਘ ਅਤੇ ਗੁਰਪਿਆਰ ਸਿੰਘ ਨੇ ਨਿਭਾਈ। ਇਸ ਮੌਕੇ ਜਸਮੀਤ ਸਿੰਘ, ਸਿਮਰਨ ਸਿੰਘ, ਜੋਧਵੀਰ ਸਿੰਘ, ਜਸਕਰਨ ਸਿੰਘ, ਅਵਨੀਤ ਸਿੰਘ, ਦੀਪਿੰਦਰ ਸਿੰਘ, ਅਵਨੀਤ ਸਿੰਘ ਅਤੇ ਅਰਜਨ ਸਿੰਘ, ਅਮਰਜੀਤ ਸਿੰਘ ਕਲਕੱਤਾ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।