15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਲੋਕਲ ਗੁਰਪੁਰਬ ਕਮੇਟੀ ਮੋਗਾ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 19-06-2026


ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ, ਸੁਰਿੰਦਰਪਾਲ ਸਿੰਘ)-ਲੋਕਲ ਗੁਰਪੁਰਬ ਕਮੇਟੀ ਮੋਗਾ ਰਜਿ: ਵਲੋਂ ਮੋਗਾ ਸ਼ਹਿਰ ਦੀਆਂ ਇਸਤਰੀ ਸਤਿਸੰਗ ਸਭਾਵਾਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਅਤੇ ਪ੍ਰਬੰਧਕ ਕਮੇਟੀ ਗੁਰਦੁਆਰਾ ਅਕਾਲਸਰ ਸਾਹਿਬ ਦੇ ਸਹਿਯੋਗ ਨਾਲ ਪੰਚਮ ਪਾਤਿਸਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਅਕਾਲਸਰ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪੂਰਨ ਖ਼ਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ। ਪ੍ਰਧਾਨ ਬਲਜੀਤ ਸਿੰਘ ਵਿੱਕੀ, ਬਲਜਿੰਦਰ ਸਿੰਘ ਸਹਿਗਲ ਪ੍ਰੈੱਸ ਸਕੱਤਰ, ਬਲਦੇਵ ਸਿੰਘ ਛਾਬੜਾ ਨੇ ਦੱਸਿਆ ਕਿ ਸ਼ਹੀਦੀ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਅਕਾਲਸਰ ਵਿਖੇ ਪਹੁੰਚ ਕੇ ਅਰਦਾਸ ਬੇਨਤੀ ਅਤੇ ਹੁਕਮਨਾਮਾ ਸਾਹਿਬ ਦੀ ਬਖ਼ਸ਼ਿਸ਼ ਉਪਰੰਤ ਸੰਪੂਰਨਤਾ ਹੋਈ। ਨਗਰ ਕੀਰਤਨ ਦੇ ਸਾਰੇ ਰਸਤੇ ਨੂੰ ਸਵਾਗਤੀ ਗੇਟ ਅਤੇ ਰੰਗ ਬਰੰਗੀਆਂ ਝੰਡੀਆਂ ਨਾਲ ਬਹੁਤ ਸੁੰਦਰ ਢੰਗ ਨਾਲ ਸਜਾਵਟ ਕੀਤੀ ਗਈ। ਥਾਂ ਥਾਂ ਠੰਢੇ ਮਿੱਠੇ ਪਾਣੀ ਦੀਆਂ ਛਬੀਲਾਂ, ਫਰੂਟ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਵਿਚ ਜਥਿਆਂ ਵਲੋਂ ਸ਼ਬਦ ਕੀਰਤਨ ਦਾ ਗਾਇਨ ਬੜੇ ਸ਼ਰਧਾ ਭਾਵਨਾ ਨਾਲ ਕੀਤੇ ਜਾ ਰਹੇ ਸਨ। ਨਗਰ ਕੀਰਤਨ ਦੌਰਾਨ ਪ੍ਰਸ਼ਾਦ ਦੀ ਸੇਵਾ ਬਾਬਾ ਗੁਰਦੀਪ ਸਿੰਘ ਚੰਦਾਂ ਵਾਲਿਆਂ ਵਲੋਂ ਨਿਭਾਈ ਗਈ। ਨਗਰ ਕੀਰਤਨ ਦੀ ਸਮਾਪਤੀ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਮੇਅਰ ਵਿਨੇਪਾਲ ਕੌਰ, ਵਿੱਕੀ ਦੌਧਰੀਆ, ਬਲਜੀਤ ਸਿੰਘ ਵਿੱਕੀ ਪ੍ਰਧਾਨ, ਨੈਸ਼ਨਲ ਐਵਾਰਡੀ ਪ੍ਰਿੰਸੀਪਲ ਜੁਗਿੰਦਰ ਸਿੰਘ ਲੋਹਾਮ, ਬਲਬੀਰ ਸਿੰਘ ਰਾਮੂੰਵਾਲਾ ਮੁੱਖ ਸੇਵਾਦਾਰ ਤਪ ਅਸਥਾਨ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ, ਸੁਖਚੈਨ ਸਿੰਘ ਰਾਮੂੰਵਾਲਾ, ਜਸਵਿੰਦਰ ਸਿੰਘ ਜੱਸੀ ਬੀਜਾਂ ਵਾਲੇ, ਪੁਨੀਤਪਾਲ ਸਿੰਘ ਸੱਗੂ, ਗੁਰਮੇਜਰ ਸਿੰਘ, ਦਲੀਪ ਸਿੰਘ ਮੱਲ੍ਹੀ, ਸਤਨਾਮ ਸਿੰਘ ਬੀ.ਏ., ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਬਲਵਿੰਦਰ ਸਿੰਘ ਸੋਢੀ ਨਗਰ, ਸੁਖਜੀਵਨ ਸਿੰਘ, ਬਲਦੇਵ ਸਿੰਘ ਛਾਬੜਾ, ਮਹਿੰਦਰ ਸਿੰਘ ਸਹਾਰਨ, ਗੁਰਦੇਵ ਸਿੰਘ, ਹਰਵਿੰਦਰ ਸਿੰਘ ਮੰਘੇੜਾ, ਜਗਸੀਰ ਸਿੰਘ ਮਾਨ, ਸੁਖਜੀਵਨ ਸਿੰਘ, ਦਰਸ਼ਨ ਸਿੰਘ ਅਰੋੜਾ, ਗੁਰਪ੍ਰੀਤਮ ਸਿੰਘ ਚੀਮਾ, ਸਤਪਾਲ ਸਿੰਘ, ਇਸ਼ਾਨ ਸਿੰਘ ਟੱਕਰ, ਗੁਰਵਿੰਦਰ ਸਿੰਘ ਟੱਕਰ, ਗੁਰਦਰਸ਼ਨ ਸਿੰਘ ਹੈਪੀ, ਦਰਸ਼ਨ ਲਾਲ ਗਰੋਵਰ, ਰਣਜੀਤ ਸਿੰਘ ਮਾਲਵਾ, ਭਾਈ ਚਰਨ ਸਿੰਘ ਹੈੱਡ ਗ੍ਰੰਥੀ ਦੀ ਅਗਵਾਈ ਵਿਚ ਨਾਨਕ ਘਰ ਕੇ ਗੋਲੇ ਦੀ ਸਮੁੱਚੀ ਟੀਮ, ਬਲਵਿੰਦਰ ਸਿੰਘ ਦੌਲਤਪੁਰਾ, ਮਨਜੀਤ ਸਿੰਘ ਮਿੰਦੀ, ਨਿਰਵੈਲ ਸਿੰਘ, ਅਮਰਜੀਤ ਸਿੰਘ ਬਾਵਾ, ਸਤਨਾਮ ਸਿੰਘ ਚਾਵਲਾ, ਅਮਰਜੀਤ ਸਿੰਘ ਕਲਕੱਤਾ ਸਮੇਤ ਸੰਗਤਾਂ ਹਾਜ਼ਰ ਸਨ। ਬਲਜੀਤ ਸਿੰਘ ਵਿੱਕੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

 

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਤੇ ਐਫ. ਐਂਡ ਸੀ.ਸੀ. ਮੈਂਬਰਾਂ ਦੀ ਚੋਣ ਨਾ ਹੋਣ ਨਾਲ ਵਧਿਆ ਸਿਆਸੀ ਤਣਾਅ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24