14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

2027 ਚੋਣਾਂ ਲਈ ਅਕਾਲੀ ਦਲ ਸਰਗਰਮ, ਬਾਘਾ ਪੁਰਾਣਾ ‘ਚ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 19-06-2026


ਨਵੇਂ ਅਹੁਦੇਦਾਰਾਂ ਦਾ ਸਨਮਾਨ, ਪਿੰਡ ਪੱਧਰ ਤੱਕ ਪਾਰਟੀ ਮਜ਼ਬੂਤ ਕਰਨ ਦਾ ਅਹਿਦ
ਬਾਘਾ ਪੁਰਾਣਾ, 18 ਜੂਨ (ਟਿੰਕੂ ਕਾਠਪਾਲ)-ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ ਦੇ ਦਫ਼ਤਰ ਵਿਖੇ ਪਾਰਟੀ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿਚ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਪਾਰਟੀ ਸੂਬਾ ਸਕੱਤਰ ਬਾਲ ਕ੍ਰਿਸ਼ਨ ਬਾਲੀ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਸ਼ਹਿਰੀ ਪ੍ਰਧਾਨ ਪਵਨ ਢੰਡ, ਸਰਕਲ ਪ੍ਰਧਾਨ ਹਰਜੀਤ ਸਿੰਘ ਗਿੱਲ ਸਰਕਲ ਪ੍ਰਧਾਨ ਸੰਜੀਵ ਕੁਮਾਰ ਬਿੱਟੂ ਰੋਡੇ, ਕਈ ਸੀਨੀਅਰ ਆਗੂ ਮੌਜੂਦ ਰਹੇ। ਮੀਟਿੰਗ ਦੌਰਾਨ ਹਾਲ ਹੀ ਵਿਚ ਵੱਖ-ਵੱਖ ਵਿੰਗਾਂ ਦੀਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨ੍ਹਾਂ ਵਿਚ ਵਪਾਰੀ ਵਰਗ ਦੇ ਹਲਕਾ ਪ੍ਰਧਾਨ ਪਵਨ ਗੋਇਲ, ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਗੁਰਪ੍ਰੀਤ ਸਿੰਘ ਕੋਟਲਾ, ਐਸ.ਸੀ. ਵਿੰਗ ਦੇ ਹਲਕਾ ਪ੍ਰਧਾਨ ਹਰਮੇਸ਼ ਸਿੰਘ ਸਮਾਲਸਰ, ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨ ਦਰਸ਼ਨ ਸਿੰਘ ਥਰਾਜ ਅਤੇ ਇਸਤਰੀ ਅਕਾਲੀ ਦਲ ਦੀ ਹਲਕਾ ਪ੍ਰਧਾਨ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ ਸਮੇਤ ਕਈ ਹੋਰ ਆਗੂਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਅਸਲ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪੰਜਾਬ ਦਾ ਹਰ ਵਰਗ ਚਿੰਤਤ ਹੈ ਅਤੇ ਲੋਕ ਇਕ ਮਜ਼ਬੂਤ ਅਤੇ ਤਜਰਬੇਕਾਰ ਨੇਤ੍ਰਿਤਵ ਦੀ ਭਾਲ ਵਿਚ ਹਨ। ਉਨ੍ਹਾਂ ਹੋਰ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਪਿੰਡ ਪੱਧਰ ਤੋਂ ਲੈ ਕੇ ਸ਼ਹਿਰਾਂ ਤੱਕ ਆਪਣੇ ਸੰਗਠਨ ਨੂੰ ਮਜ਼ਬੂਤ ਕਰ ਰਿਹਾ ਹੈ ਅਤੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਇਸੇ ਯੋਜਨਾ ਦਾ ਹਿੱਸਾ ਹਨ। ਉਨ੍ਹਾਂ ਨੇ ਦੱਸਿਆ ਕਿ 2027 ਦੀਆਂ ਚੋਣਾਂ ਲਈ ਪਾਰਟੀ ਨੇ ਹੁਣੇ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਹਰ ਵਰਕਰ ਨੂੰ ਬੂਥ ਪੱਧਰ ਤੱਕ ਸਰਗਰਮ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣਗੇ ਅਤੇ ਹਲਕੇ ਦੇ ਹਰ ਵਰਗ ਨੂੰ ਪਾਰਟੀ ਨਾਲ ਜੋੜਨ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਸਾਬਕਾ ਚੇਅਰਮੈਨ ਹਰਮੇਲ ਸਿੰਘ ਮੌੜ, ਸੁਖਚਰਨ ਸਿੰਘ ਛਿੰਦਾ, ਸੁਖਮੰਦਰ ਸਿੰਘ ਭਲੂਰ, ਬਲਵਿੰਦਰ ਸਿੰਘ ਜ਼ੈਲਦਾਰ, ਕਰਮ ਮਾਹਲਾ, ਰਾਮ ਬਾਂਸਲ ਅਤੇ ਹੋਰ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ। ਮੀਟਿੰਗ ਦੌਰਾਨ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਭ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ।

 

Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੇ ਮਾਹਿਰ ਡਾ. ਰਾਜੀਵ ਗੁਪਤਾ ਦੇ ਮਾਤਾ ਸਤਿਆ ਦੇਵੀ ਗੁਪਤਾ ਨੂੰ ਸ਼ਰਧਾਂਜਲੀਆਂ ਅਗਲੀ ਖ਼ਬਰ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਦਿੱਤੀਆਂ ਜਾ ਸਕਦੀਆਂ ਆਨਲਾਈਨ ਅਰਜ਼ੀਆਂ
Ad Position 24