ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ)-ਸਿੱਖਿਆ ਮੰਤਰਾਲਾ, ਉੱਚ ਸਿੱਖਿਆ ਵਿਭਾਗ ਦੇ ਐਨ.ਟੀ.ਏ. ਵਲੋਂ ਮਿਤੀ 21 ਜੂਨ 2026 ਨੂੰ ਰੀ ਨੀਟ (ਯੂ.ਜੀ.) 2026 ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ, ਜਿਸ ਵਿਚ ਬਹੁ ਗਿਣਤੀ ਵਿਚ ਵਿਦਿਆਰਥੀ ਪ੍ਰੀਖਿਆ ਵਿਚ ਸ਼ਾਮਿਲ ਹੋ ਰਹੇ ਹਨ। ਜ਼ਿਲ੍ਹਾ ਮੋਗਾ ਵਿਚ ਇਹ ਪ੍ਰੀਖਿਆ ਕਰਵਾਉਣ ਲਈ ਪੀ.ਐਮ. ਸ੍ਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ ਮੇਨ ਬਾਜ਼ਾਰ ਮੋਗਾ ਵਿਖੇ ਸੈਂਟਰ ਬਣਾਏ ਗਏ ਹਨ। ਵਧੀਕ ਜਿਲ੍ਹਾ ਮੈਜਿਸਟਰੇਟ ਮੋਗਾ ਜਸਪਿੰਦਰ ਸਿੰਘ ਵਲੋਂ ਉਕਤ ਦੇ ਮੱਦੇਨਜ਼ਰ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਉਕਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨਾ ਆਮ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 21 ਜੂਨ 2026 ਲਾਗੂ ਰਹੇਗਾ।
ਨੀਟ (ਯੂ.ਜੀ.) ਦੀ ਪ੍ਰੀਖਿਆ 21 ਨੂੰ-ਜਸਪਿੰਦਰ ਸਿੰਘ ਏ.ਡੀ.ਸੀ.
ਅਜੀਤ ਡੈਸਕ
19-06-2026