14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 19-06-2026


ਕੋਟ ਈਸੇ ਖਾਂ, 18 ਜੂਨ (ਗੁਰਮੀਤ ਸਿੰਘ ਖ਼ਾਲਸਾ)-ਸ਼ਹੀਦਾਂ ਦੇ ਸਿਰਤਾਜ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਮਸੀਤਾਂ ਰੋਡ ਵਿਖੇ ਪ੍ਰਬੰਧਕਾਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਸਮੇਂ ਸਵੇਰ ਸਮੇਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸੰਪੂਰਨ ਕੀਤੇ ਗਏ। ਉਪਰੰਤ ਭਾਈ ਬਾਜ ਸਿੰਘ ਮੁੱਖ ਰਾਗੀ ਨੇ ਗੁਰਬਾਣੀ ਕੀਰਤਨ ਤੇ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਕੀਰਤਨ ਉਪਰੰਤ ਸਰਬੱਤ ਦੇ ਭਲੇ ਲਈ ਸੰਗਤ ਰੂਪੀ ਅਰਦਾਸ ਹੋਈ। ਇਸ ਮੌਕੇ ਸਮਾਜ ਸੇਵੀ ਡਾ. ਜਸਪਾਲ ਸਿੰਘ ਸੰਧੂ, ਬਲਦੇਵ ਸਿੰਘ ਸ਼ਤੀਰੀਆਂ ਵਾਲੇ ਤੇ ਹੋਰਨਾਂ ਆਗੂ ਸ਼ਖ਼ਸੀਅਤਾਂ ਨੇ ਕਿਹਾ ਕਿ ਧਰਮ, ਮਨੁੱਖਤਾ ਦੀ ਰੱਖਿਆ ਤੇ ਜਬਰ, ਜ਼ੁਲਮ ਖ਼ਿਲਾਫ਼ ਸ੍ਰੀ ਗੁਰੂ ਅਰਜਨ ਦੇਵ ਜੀ ਤੱਤੀ ਤਵੀ ‘ਤੇ ਬੈਠੇ ਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਸਿੱਖ ਕੌਮ ਤੇ ਮਨੁੱਖਤਾ ਲਈ ਹਮੇਸ਼ਾ ਸਿੱਖਿਆਦਾਇਕ ਰਹੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਲਾਸਾਨੀ ਇਤਿਹਾਸ ਪੂਰੇ ਸੰਸਾਰ ਲਈ ਪ੍ਰੇਰਨਾ ਸਰੋਤ ਹੈ ਤੇ ਸਾਨੂੰ ਆਪਣੇ ਗੁਰੂ ਸਾਹਿਬਾਨ ਦੇ ਮਹਾਨ ਫ਼ਲਸਫ਼ੇ ਤੋਂ ਸੇਧ ਲੈ ਕੇ ਆਪਣੀ ਅਗਲੇਰੀ ਪੀੜੀ ਨੂੰ ਧਰਮ ਨਾਲ ਜੋੜੀ ਰੱਖਣ ਲਈ ਵੱਖ-ਵੱਖ ਸਮਾਗਮਾਂ ਲਈ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ। ਸਮਾਗਮਾਂ ਦੀ ਸਮਾਪਤੀ ਸਮੇਂ ਗੁਰੂ ਦਾ ਲੰਗਰ ਅਤੁੱਟ ਵਰਤਿਆ ਤੇ ਗੁਰਦੁਆਰਾ ਸਾਹਿਬ ਅੱਗੇ ਠੰਢੇ ਮਿੱਠੇ ਜਲ ਦੀ ਛਬੀਲ ਲਗਾ ਕੇ ਸੇਵਾ ਨਿਭਾਈ ਗਈ। ਇਸ ਸਮੇਂ ਸੇਵਾਦਾਰਾਂ ਵਿਚ ਬਾਬਾ ਸਾਧਾ ਸਿੰਘ, ਸਮਾਜ ਸੇਵੀ ਡਾ. ਜਸਪਾਲ ਸਿੰਘ ਸੰਧੂ, ਮਾਸਟਰ ਸ਼ਮਸ਼ੇਰ ਸਿੰਘ ਪ੍ਰਧਾਨ ਨਵ ਪੰਜਾਬੀ ਸਾਹਿਤ ਸਭਾ, ਭਾਈ ਅਮਰਜੀਤ ਸਿੰਘ ਸਿੱਧੂ, ਗੁਰਬਚਨ ਸਿੰਘ ਭੁੱਲਰ, ਯਸ਼ਪਾਲ ਗੁਲਾਟੀ, ਸਾਬਕਾ ਕੌਂਸਲਰ ਸੋਨੂੰ ਸਿੱਧੂ, ਗੁਰਵਿੰਦਰ ਸਿੰਘ ਗੁੱਡਲੱਕ ਵਾਲੇ, ਮਾਸਟਰ ਅਮਰੀਕ ਸਿੰਘ, ਜਸਵੀਰ ਸਿੰਘ ਟੀਟੂ, ਸੋਨੂੰ ਬਾਵਾ ਆਦਿ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਤੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਰੋਹ ਕਰਵਾਇਆ
Ad Position 24