13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਤੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-06-2026


ਮੋਗਾ, 18 ਜੂਨ (ਜਸਪਾਲ ਸਿੰਘ ਬੱਬੀ)-ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਧਾਰਮਿਕ ਸਮਾਗਮ ਮਨਾਇਆ ਗਿਆ। ਇਸ ਮੌਕੇ ਭਾਈ ਪਰਮਜੀਤ ਸਿੰਘ ਕੀਰਤਨੀਏ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਇਸ ਮੌਕੇ ਭਾਈ ਚਰਨ ਸਿੰਘ ਹੈੱਡ ਰਾਗੀ ਨੇ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਨੇ ਮਨੁੱਖਤਾ ਦੀ ਭਲਾਈ, ਸੱਚ ਅਤੇ ਧਰਮ ਦੀ ਰਾਖੀ ਲਈ ਲਾਹੌਰ ਵਿਖੇ ਮੁਗਲ ਹਕੂਮਤ ਦੇ ਜ਼ੁਲਮਾਂ ਨੂੰ ਸਹਿੰਦਿਆਂ 1606 ਈਸਵੀ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ। ਗੁਰੂ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ, ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਉਹ ਸਿੱਖਾਂ ਦੇ ਪੰਜਵੇਂ ਗੁਰੂ ਸਨ, ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰੇ ਅਤੇ ਨਾਲ ਹੀ ਉਨ੍ਹਾਂ ਤੋਂ ਗੁਰਮੁਖੀ ਦੀ ਵਿੱਦਿਆ ਦੀ ਮੁਹਾਰਤ ਹਾਸਲ ਕੀਤੀ। ਆਪ ਨੇ ਦੇਵਨਾਗਰੀ ਪਿੰਡ ਦੀ ਧਰਮਸ਼ਾਲਾ ਤੋਂ ਸਿੱਖੀ, ਸੰਸਕ੍ਰਿਤ ਦਾ ਗਿਆਨ ਪੰਡਿਤ ਬੇਣੀ ਕੋਲੋਂ, ਗਣਿਤ ਵਿੱਦਿਆ ਮਾਮਾ ਬਾਬਾ ਮੋਹਰੀ ਤੋਂ ਹਾਸਲ ਕੀਤੀ ਅਤੇ ਉਨ੍ਹਾਂ ਨੂੰ ਧਿਆਨ ਲਗਾਉਣ ਦੀ ਵਿੱਦਿਆ ਉਨ੍ਹਾਂ ਦੇ ਮਾਮਾ ਬਾਬਾ ਮੋਹਨ ਨੇ ਸਿਖਾਈ। ਇਸ ਮੌਕੇ ਬਲਜੀਤ ਸਿੰਘ ਵਿੱਕੀ, ਉਪਿੰਦਰ ਸਿੰਘ ਗਿੱਲ, ਖੁਸ਼ਵਿੰਦਰਪਾਲ ਸਿੰਘ ਐਡਵੋਕੇਟ, ਸਤਨਾਮ ਸਿੰਘ ਬੀ.ਏ., ਮੈਨੇਜਰ ਜਸਵੰਤ ਸਿੰਘ, ਪਰਮਜੀਤ ਸਿੰਘ, ਭਾਈ ਚਰਨ ਸਿੰਘ, ਮਹਿੰਦਰਜੀਤ ਸਿੰਘ, ਮੱਖਣ ਸਿੰਘ, ਪਰਮਿੰਦਰ ਸਿੰਘ, ਵੇਦਮ ਸਿੰਘ, ਜਸਵਿੰਦਰ ਸਿੰਘ ਜੱਸੀ, ਸੁਰਿੰਦਰ ਸਿੰਘ ਬਿੱਟੂ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਹਰਜੀਤ ਸਿੰਘ, ਪੁਨੀਤਪਾਲ ਸਿੰਘ ਸੱਗੂ, ਕੁਲਮਿੰਦਰ ਸਿੰਘ ਮਿੰਦੀ, ਗ੍ਰੰਥੀ ਭੋਲਾ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

 

Ad Position 22
No active advertisement
ਪਿਛਲੀ ਖ਼ਬਰ ਸਾਬਕਾ ਇੰਸਪੈਕਟਰ ਬਾਬਾ ਅਰਜਨ ਸਿੰਘ �ਔਲਖ ਨਮਿਤ ਅੰਤਿਮ ਅਰਦਾਸ ਸਮਾਗਮ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
Ad Position 24