06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰੂ ਘਰਾਂ ‘ਚ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 20-06-2026


ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਥਾਨਕ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਵੇਰ ਤੋਂ ਹੀ ਸੰਗਤਾਂ ਹੁਮਹੁਮਾ ਕੇ ਗੁਰਦੁਆਰਾ ਸਾਹਿਬ ਵਿਖੇ ਪੁੱਜੀਆਂ। ਸਥਾਨਕ ਸ਼ਹਿਰ ਦੇ ਗੁਰਦੁਆਰਾ ਬੀਬੀ ਕਾਹਨ ਕੌਰ, ਗੁਰਦੁਆਰਾ ਕਲਗ਼ੀਧਰ ਦੱਤ ਰੋਡ, ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਮੋਗਾ, ਗੁਰਦੁਆਰਾ ਗੋਬਿੰਦਸਰ ਈਸ਼ਰ ਨਗਰ ਮੋਗਾ, ਗੁਰਦੁਆਰਾ ਬਸਤੀ ਗੋਬਿੰਦਗੜ੍ਹ, ਗੁਰਦੁਆਰਾ ਮਾਤਾ ਭਗਵਾਨ ਕੌਰ ਟੀਚਰ ਕਾਲੋਨੀ, ਗੁਰਦੁਆਰਾ ਗੁਰੂ ਅਰਜਨ ਦੇਵ ਨਗਰ, ਗੁਰਦੁਆਰਾ ਮਾਤਾ ਅਮਰ ਕੌਰ, ਗੁਰਦੁਆਰਾ ਛੇਵੀਂ ਪਾਤਸ਼ਾਹੀ ਬੁੱਕਣ ਵਾਲਾ ਰੋਡ, ਗੁਰਦੁਆਰਾ ਨਾਮਦੇਵ ਭਵਨ, ਗੁਰਦੁਆਰਾ ਅਕਾਲਸਰ ਸਾਹਿਬ ਅਕਾਲਸਰ ਰੋਡ, ਗੁਰਦੁਆਰਾ ਮਾਈ ਜਾਨਕੀ, ਗੁਰਦੁਆਰਾ ਦਸਮੇਸ਼ ਨਗਰ ਅੰਮ੍ਰਿਤਸਰ ਰੋਡ, ਗੁਰਦੁਆਰਾ ਵਿਸ਼ਵਕਰਮਾ ਭਵਨ ਜੀ.ਟੀ. ਰੋਡ ਮੋਗਾ ਸਮੇਤ ਵੱਖ-ਵੱਖ ਗੁਰਦੁਆਰਿਆਂ ਵਿਚ ਸਵੇਰੇ 10 ਵਜੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ। ਸਿੱਖ ਵਿਦਵਾਨਾਂ ਤੇ ਕਥਾ ਵਾਚਕਾਂ ਨੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਤੇ ਉਨ੍ਹਾਂ ਦੇ ਜੀਵਨ ਫ਼ਲਸਫ਼ੇ ‘ਤੇ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਉਨ੍ਹਾਂ ਵਲੋਂ ਦਰਸਾਏ ਹੋਏ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਦੇ ਲੰਗਰ, ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੁੱਟ ਵਰਤੀਆਂ। ਇਸੇ ਤਰ੍ਹਾਂ ਗੁਰਦੁਆਰਾ ਕਲਗ਼ੀਧਰ ਸਾਹਿਬ ਦਸਮੇਸ਼ ਨਗਰ ਮੋਗਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ ਕਾਰਸੇਵਾ ਸ੍ਰੀ ਹਜ਼ੂਰ ਸਾਹਿਬ, ਗੁਰਦੁਆਰਾ ਲੰਗਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਮੁੱਖ ਸੇਵਾਦਾਰ ਜਥੇਦਾਰ ਬਾਬਾ ਕਰਨੈਲ ਸਿੰਘ ਹਜ਼ੂਰ ਸਾਹਿਬ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਸਜਾਏ ਗਏ ਖੁੱਲ੍ਹੇ ਪੰਡਾਲ ਵਿਚ ਰਾਗੀ ਭਾਈ ਨਿਰਮਲ ਸਿੰਘ ਨੂਰ ਤੇ ਅੰਤਰ-ਰਾਸ਼ਟਰੀ ਕਵੀਸ਼ਰੀ ਪੰਥਕ ਜਥਾ ਭਾਈ ਗਿਆਨੀ ਗੁਰਬਚਨ ਸਿੰਘ ਸ਼ੇਰਪੁਰੀ ਵਲੋਂ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਕਥਾ ਵਾਚਕ ਭਾਈ ਹਰਪ੍ਰੀਤ ਸਿੰਘ ਧੱਲੇਕੇ ਵਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਸਮਾਗਮ ਦੇ ਅਖੀਰ ਵਿਚ ਜਥੇਦਾਰ ਬਾਬਾ ਕਰਨੈਲ ਸਿੰਘ ਵਲੋਂ ਆਈਆਂ ਹੋਈਆਂ ਸੰਗਤਾਂ ਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਲਗਾਤਾਰ 21 ਦਿਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ। ਇਸ ਮੌਕੇ ਗੁਰਦੁਆਰਾ ਸਾਹਿਬ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਤੇ ਗੁਰੂ ਦੇ ਲੰਗਰ ਅਤੁੱਟ ਵਰਤੇ। ਸਮਾਗਮ ਵਿਚ ਗ੍ਰੰਥੀ ਭਾਈ ਹਰਜੀਤ ਸਿੰਘ, ਡਾ. ਹਰਨੇਕ ਸਿੰਘ, ਜਗਦੇਵ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਜਸਵਿੰਦਰ ਸਿੰਘ, ਬਾਬਾ ਮੰਗਾ ਸਿੰਘ, ਡਾ. ਰੇਸ਼ਮ ਸਿੰਘ, ਸੁਰਜੀਤ ਸਿੰਘ, ਮੰਗਲ ਸਿੰਘ, ਹਰਦਿਆਲ ਸਿੰਘ ਸੇਖਾ, ਮਹਾਵੀਰ ਸਿੰਘ, ਤਰਲੋਚਨ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ ਸੇਖਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਧੋਖੇ ਨਾਲ ਕਿਸਾਨ ਦੀ 5 ਕਿੱਲੇ 4 ਕਨਾਲ ਜ਼ਮੀਨ ਦਾ ਕਰਵਾਇਆ ਗਿਆ ਬਿਆਨਾ, ਭਾਰਤੀ ਕਿਸਾਨ ਯੂਨੀਅਨ ਪੰਜਾਬ ਨੇ ਕੀਤਾ ਵੱਡਾ ਖ਼ੁ... ਅਗਲੀ ਖ਼ਬਰ ਜ਼ਿਲ੍ਹਾ ਵਾਸੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ-ਚੜ੍ਹ ਕੇ ਯੋਗ ਦਿਵਸ ਵਿਚ ਸ਼ਮੂਲੀਅਤ ਕਰਨ ਦੀ ਅਪੀਲ-ਡਿਪਟੀ ਕਮਿਸ...
Ad Position 24
No active advertisement