06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਗੁਰਦੁਆਰਾ ਚੰਦ ਪੁਰਾਣਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਦੀ ਯਾਦ ‘ਚ ਕੀਰਤਨ ਦਰਬਾਰ

Ad Position 21
No active advertisement
ਅਜੀਤ ਡੈਸਕ 20-06-2026

ਬਾਘਾ ਪੁਰਾਣਾ, 19 ਜੂਨ (ਟਿੰਕੂ ਕਾਠਪਾਲ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਚੰਦ ਪੁਰਾਣਾ ਦੇ ਬਾਨੀ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਜੀ ਅੱਜ ਦੇ ਦਿਨ ਆਪਣਾ ਪੰਜ ਭੌਤਿਕ ਸਰੀਰ ਤਿਆਗ ਕੇ ਪਰਲੋਕ ਗਵਨ ਕਰ ਗਏ ਸਨ, ਉਨ੍ਹਾਂ ਦੀ ਨਿੱਘੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਕੀਰਤਨ ਦਰਬਾਰ ਕਰਵਾਇਆ ਗਿਆ। ਇਸ ਸਮਾਗਮ ਦੇ ਆਰੰਭ ਚ ਬੰਦੀ ਛੋੜ ਦਿਵਸ ਅਤੇ ਦੀਵਾਲੀ ਤੋਂ ਚੱਲ ਰਹੀ ਨਿਰੰਤਰ ਸ਼੍ਰੀ ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਕਰਕੇ ਭੋਗ ਪਾਏ ਗਏ। ਇਹ ਸਮੁੱਚਾ ਸਮਾਗਮ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਕੇ ਮਨਾਇਆ ਗਿਆ। ਸਮਾਗਮ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦੇ ਜਥਾ ਭਾਈ ਗੁਰਦੀਪ ਸਿੰਘ, ਹਜੂਰੀ ਰਾਗੀ ਭਾਈ ਇਕਬਾਲ ਸਿੰਘ ਲੰਗੇਆਣਾ, ਭਾਈ ਸੋਹਨ ਸਿੰਘ, ਭਾਈ ਕਮਲਜੀਤ ਸਿੰਘ ਅਤੇ ਭਾਈ ਮਨਪ੍ਰੀਤ ਸਿੰਘ ਖ਼ਾਲਸਾ ਦੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਇਸ ਸਮਾਗਮ ਦੌਰਾਨ ਸੰਗਤਾਂ ਦੇ ਸਨਮੁੱਖ ਹੁੰਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਹੈ। ਜਿਨ੍ਹਾਂ ਨੇ ਜਬਰ ਜੁਲਮ ਦਾ ਮੁਕਾਬਲਾ ਸਬਰ ਸਿਦਕ ਨਾਲ ਸ਼ਹੀਦੀ ਪ੍ਰਾਪਤ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਕੌਮਾਂ ਦਾ ਸਰਮਾਇਆ ਹੋਇਆ ਕਰਦੇ ਹਨ ਜਿਨ੍ਹਾਂ ਨੂੰ ਆਪਣੀਆਂ ਯਾਦਾਂ ਵਿਚ ਹਮੇਸ਼ਾ ਸੰਜੋਗ ਰੱਖਣਾ ਚਾਹੀਦਾ ਹੈ। ਇਹ ਅਸਥਾਨ ਵੀ ਸ਼ਹੀਦਾਂ ਦਾ ਅਸਥਾਨ ਹੈ, ਜਿੱਥੋਂ ਦੇ ਬਾਨੀ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਜੀ ਵਲੋਂ ਸਮੁੱਚੀ ਸੰਗਤ ਨੂੰ ਸੇਵਾ, ਸਿਮਰਨ, ਬਾਣੇ ਤੇ ਬਾਣੀ ਨਾਲ ਜੋੜਿਆ ਉੱਥੇ ਹੀ ਸਮਾਜ ਸੇਵਾ ਦੇ ਕਾਰਜਾਂ ਵਿਚ ਵੀ ਆਪਣੀ ਅਹਿਮ ਭੂਮਿਕਾ ਨਿਭਾਈ ਜਿਸ ਨੂੰ ਨਿਰੰਤਰ ਮੌਜੂਦਾ ਮੁਖੀ ਬਾਬਾ ਗੁਰਦੀਪ ਸਿੰਘ ਬਖ਼ੂਬੀ ਨਿਭਾ ਰਹੇ ਹਨ। ਇਸ ਮੌਕੇ ਸੰਗਤਾਂ ਨਾਲੋਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਬਾਬਾ ਗੁਰਦੀਪ ਸਿੰਘ ਨੇ ਕਿਹਾ ਕਿ ਇਹ ਸ਼ਹੀਦ ਬਾਬਾ ਤੇਗ਼ਾ ਸਿੰਘ ਦਾ ਅਸਥਾਨ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿਚ ਵੀ ਇਸ ਦੀ ਮੰਨਤਾਂ ਹੈ। ਸੰਗਤਾਂ ਵਲੋਂ ਇਸ ਅਸਥਾਨ ਤੇ ਸੰਗਤਾਂ ਵਲੋਂ ਨਿਰੰਤਰ ਸ੍ਰੀ ਅਖੰਡ ਪਾਠ ਅਤੇ ਸਹਿਜ ਪਾਠ ਕਰਵਾਏ ਜਾਂਦੇ ਹਨ ਅਤੇ ਇਸ ਅਸਥਾਨ ਤੋਂ ਲੁਕਾਈ ਦੀਆਂ ਸਮੁੱਚੀਆਂ ਆਸਾਂ ਪੂਰਨ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਸਥਾਨ ਤੋਂ ਸਮੁੱਚੀ ਸੰਗਤ ਨੂੰ ਬਾਣੇ ਤੇ ਬਾਣੀ ਦੇ ਧਾਰਨੀ ਕਰਵਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ ਜਾਂਦਾ ਹੈ। ਉੱਥੇ ਹੀ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਵਲੋਂ ਚਲਾਏ ਗਏ ਸਮਾਜ ਸੇਵਾ ਦੇ ਕੰਮ ਵੀ ਨਿਰੰਤਰ ਜਾਰੀ ਹਨ। ਇਸ ਮੌਕੇ ਬਾਬਾ ਸੁਖਦੇਵ ਸਿੰਘ ਡਮੇਲੀ ਵਾਲੇ, ਬਾਬਾ ਸੁਖਪ੍ਰੀਤ ਸਿੰਘ ਰਾਜੇਆਣਾ, ਭਾਈ ਗੁਰਪ੍ਰੇਮ ਸਿੰਘ ਲੱਖਾ ਰੋਡਿਆਂ ਵਾਲੇ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਸਮਾਗਮ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਉਹ ਇਸ ਸ਼ਹੀਦਾਂ ਦੇ ਅਸਥਾਨ ਤੇ ਪਿਛਲੇ ਲੰਬੇ ਸਮੇਂ ਤੋਂ ਨਤਮਸਤਕ ਹੋ ਕੇ ਗੁਰੂ ਕੀ ਸੰਗਤ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਲਈ ਆਉਂਦੇ ਹਨ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਅਕਾਲੀ ਆਗੂ ਰਾਜਵੰਤ ਸਿੰਘ ਮਾਹਲਾ, ਅਕਾਲੀ ਆਗੂ ਚੇਅਰਮੈਨ ਹਰਮੇਲ ਸਿੰਘ ਮੌੜ, ਚੇਅਰਮੈਨ ਇੰਦਰਜੀਤ ਸਿੰਘ ਬੀੜ ਚੜਿੱਕ, ਜਸਕਰਨ ਸਿੰਘ ਕਾਕਾ ਸਰਪੰਚ ਚੰਦ ਪੁਰਾਣਾ, ਬਿੱਟੂ ਪ੍ਰਧਾਨ ਸਿੰਘਾ ਵਾਲਾ, ਭਾਈ ਸੁੱਖਾ ਸਿੰਘ ਮੋਗਾ, ਮਿਊਂਸੀਪਲ ਕਮੇਟੀ ਬਾਘਾ ਪੁਰਾਣਾ ਦੇ ਪ੍ਰਧਾਨ ਪਵਨ ਗੁਪਤਾ, ਗੁਰਪ੍ਰੀਤ ਸਿੰਘ ਮਨਚੰਦਾ ਐਮ.ਸੀ., ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਬੂਟਾ ਸਿੰਘ ਕਾਲੇਕੇ, ਜਸਵਿੰਦਰ ਸਿੰਘ ਸਾਹੋਕੇ, ਗੁਰਸੇਵਕ ਸਿੰਘ ਫ਼ੌਜੀ ਮੱਲਕੇ, ਗੁਰਬਚਨ ਸਿੰਘ ਸਮਾਲਸਰ ਸੀਨੀਅਰ ਅਕਾਲੀ ਆਗੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵਲੋਂ ਹਾਜ਼ਰੀਆਂ ਭਰ ਕੇ ਗੁਰੂ ਜਸ ਸੁਣਕੇ ਆਪਣਾ ਜੀਵਨ ਸਫਲ ਕੀਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵਲੋਂ ਛਬੀਲਾਂ, ਆਈਸਕ੍ਰੀਮ, ਖੀਰ, ਪਕੌੜਿਆਂ ਅਤੇ ਕੇਲਿਆਂ ਦੇ ਲੰਗਰ ਲਗਾਏ ਗਏ। ਸਮਾਗਮ ਦੇ ਅੰਤ ਵਿਚ ਬਾਬਾ ਗੁਰਦੀਪ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਜੀ ਚੰਦ ਪੁਰਾਣਾ ਵਲੋਂ ਸਮੁੱਚੀਆਂ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਜੀ ਆਇਆ ਆਖਿਆ। ਇਸ ਮੌਕੇ ਮੈਡੀਕਲ ਕੈਂਪ ਵੀ ਲਗਾਇਆ ਗਿਆ ਜਿਸ ਦੌਰਾਨ ਦੀਪ ਹਾਟ ਸੈਂਟਰ ਲੁਧਿਆਣਾ ਦੀ ਸਮੁੱਚੀ ਟੀਮ ਵਲੋਂ ਵਿਸ਼ੇਸ਼ ਤੌਰ ਤੇ ਜਿੱਥੇ ਮਰੀਜ਼ਾਂ ਦੀ ਜਾਂਚ ਕੀਤੀ ਉੱਥੇ ਹੀ ਵੱਖ-ਵੱਖ ਬਿਮਾਰੀਆਂ ਦੇ ਮਰੀਜ਼ਾਂ ਵਲੋਂ ਮਾਹਿਰ ਡਾਕਟਰਾਂ ਤੋਂ ਆਪਣੀ ਜਾਂਚ ਕਰਵਾ ਕੇ ਮੁਫ਼ਤ ਦਵਾਈਆਂ ਪ੍ਰਾਪਤ ਕਰਕੇ ਇਸ ਕੈਂਪ ਦਾ ਲਾਹਾ ਪ੍ਰਾਪਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਧਰਮਕੋਟ ’ਚ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਜਨਰਲ ਬਾਡੀ ਦੀ ਮੀਟਿੰਗ ਅੱਜ
Ad Position 24
No active advertisement