ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਅੱਜ ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਫੈਲਾਈ ਗਈ ਨਕਲੀ ਅਤੇ ਗੁਮਰਾਹਕੁਨ ਵੀਡੀ� ਦੇ ਵਿਰੋਧ ਵਿਚ ਮੋਗਾ ਦੇ ਮੇਨ ਚੌਕ ਵਿਚ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮਾਲਵਾ ਜ਼ੋਨ ਦੇ ਮੀਡੀਆ ਸੈਕਟਰੀ ਜਗਦੀਪ ਬਰਾੜ, ਐਜੂਕੇਸ਼ਨ ਦੇ ਜ਼ੋਨ ਸੈਕਟਰੀ ਅਨਿਲ ਸ਼ਰਮਾ, ਜ਼ਿਲ੍ਹੇ ਦੇ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਖ਼ਾਲਸਾ, ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਸਰਪੰਚ ਮਨਜੀਤ ਸਿੰਘ ਬੁੱਘੀਪੁਰਾ ਅਤੇ ਜ਼ਿਲ੍ਹਾ ਸੈਕਟਰੀ ਪਿਆਰਾ ਸਿੰਘ ਨੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਿਆਸੀ ਲਾਹਾ ਲੈਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਛਵੀ ਨੂੰ ਖ਼ਰਾਬ ਕਰਨ ਦੀ ਨੀਅਤ ਨਾਲ ਨਕਲੀ ਵੀਡੀ� ਤਿਆਰ ਕਰ ਕੇ ਸੋਸ਼ਲ ਮੀਡੀਆ ‘ਤੇ ਫੈਲਾਈ ਗਈ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਅਤੇ ਲੋਕਤੰਤਰ ਵਿਰੋਧੀ ਕਾਰਵਾਈ ਹੈ। ਆਪ ਆਗੂਆਂ ਨੇ ਕਿਹਾ ਕਿ ਬਾਦਲ ਅਕਾਲੀ ਦਲ ਦਾ ਇਤਿਹਾਸ ਰਿਹਾ ਹੈ ਕਿ ਉਨ੍ਹਾਂ ਨੇ ਕਦੇ ਵੀ ਆਪਣੀ ਸਰਕਾਰ ਜਾਂ ਪਾਰਟੀ ਦੇ ਵਧੀਆ ਸ਼ਾਸਨ ਦੇ ਦਮ ‘ਤੇ ਰਾਜਨੀਤੀ ਨਹੀਂ ਕੀਤੀ ਸਗੋਂ ਹਰ ਵਾਰ ਧਰਮ ਦੀ ਆੜ ਵਿਚ ਹੀ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਕੇ ਆਪਣੀ ਰਾਜਨੀਤੀ ਚਮਕਾਈ ਹੈ ਜਦ ਕਿ ਹੁੰਦਾ ਇਸ ਤੋਂ ਉਲਟ ਆਇਆ ਹੈ। ਅਕਾਲੀ ਦਲ ਬਾਦਲ ਦੀ ਸਰਕਾਰ ਜਦੋਂ-ਜਦੋਂ ਵੀ ਸਰਕਾਰ ਆਈ ਸੀ ਉਦੋਂ-ਉਦੋਂ ਹੀ ਸਿੱਖ-ਪੰਥ, ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਨੌਜਵਾਨਾਂ ਦਾ ਘਾਣ ਕੀਤਾ ਗਿਆ ਹੈ। ਪੰਜਾਬ ਹੀ ਨਹੀਂ ਦੇਸ਼-ਵਿਦੇਸ਼ਾਂ ਵਿਚ ਬੈਠੇ ਲੋਕ ਅੱਜ ਵੀ ਨਹੀਂ ਭੁੱਲੇ ਜਦੋਂ 2015 ਤੋਂ ਲੈ ਕੇ ਕਿਵੇਂ ਬਾਦਲ ਸਰਕਾਰ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਗ੍ਰਹਿ ਮੰਤਰੀ ਹੁੰਦਿਆਂ ਹੋਇਆ ਕਿਵੇਂ ਗੁਰੂ ਗ੍ਰੰਥ ਸਾਹਿਬ ਦੇ ਅਤੇ ਬਹਿਬਲ ਕਲਾਂ ਗੋਲੀਕਾਂਡ ਵਿਚ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ ਗਈ। ਆਪ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਕੋਲ ਪੰਜਾਬ ਬਾਰੇ ਕੋਈ ਰੋਡਮੈਪ ਨਾ ਹੋਣ ਕਰ ਕੇ ਹੁਣ ਇਹ ਧਰਮ ਦੀ ਆੜ ਲੈ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੇ ਹਨ ਪਰ ਪੰਜਾਬ ਦੇ ਲੋਕ ਸਾਰਾ ਕੁਝ ਸਮਝੀ ਬੈਠੇ ਹਨ। ਆਪ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਨੀਤੀਆਂ ਤੋਂ ਖ਼ੁਸ਼ ਹੈ। ਆਪ ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਉਨ੍ਹਾਂ ਦੇ ਮਨਾਂ ਵਿਚ ਬਹੁਤ ਹੀ ਉੱਚਾ ਸਥਾਨ ਹੈ ਅਤੇ ਉਹ ਸਥਾਨ ਅੱਜ ਵੀ ਬਰਕਰਾਰ ਹੈ ਅਤੇ ਅੱਗੇ ਵੀ ਬਰਕਰਾਰ ਰਹੇਗਾ। ਅਸੀਂ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ ਅਤੇ ਰਹਾਂਗੇ ਵੀ ਪਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਸਾਹਿਬ ਵਲੋਂ ਜੋ ਸੁਖਬੀਰ ਬਾਦਲ ਦੇ ਏਜੰਡੇ ‘ਤੇ ਫ਼ੈਸਲੇ ਲਏ ਜਾ ਰਹੇ ਹਨ ਉਨ੍ਹਾਂ ਪ੍ਰਤੀ ਸਾਡੇ ਅਤੇ ਸਿੱਖ ਜਗਤ ਦੇ ਮਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਪਲੈਨਿੰਗ ਬੋਰਡ ਬਰਿੰਦਰ ਕੁਮਾਰ ਮਧੇਕੇ ਦੀ ਅਗਵਾਈ ਹੇਠ ਲਗਾਏ ਇਸ ਧਰਨੇ ਵਿਚ ਚੇਅਰਮੈਨ ਰਮਨ ਮਿੱਤਲ, ਚੇਅਰਮੈਨ ਹਰਜਿੰਦਰ ਸਿੰਘ ਰੋਡੇ, ਚੇਅਰਮੈਨ ਅਮਨ ਪੰਡੋਰੀ, ਚੇਅਰਮੈਨ ਮਨਦੀਪ ਸਿੰਘ ਮਾਨ, ਚੇਅਰਮੈਨ ਹਰਜਿੰਦਰ ਸਿੰਘ ਕੋਕਰੀ, ਜ਼ਿਲ੍ਹਾ ਇੰਚਾਰਜ ਕਿਸਾਨ ਵਿੰਗ ਤਰਸੇਮ ਸਿੰਘ ਸਮਾਧ ਭਾਈ, ਜ਼ਿਲ੍ਹਾ ਮੀਡੀਆ ਇੰਚਾਰਜ ਗੁਰਮਿੰਦਰਜੀਤ ਸਿੰਘ ਬਬਲੂ, ਜ਼ਿਲ੍ਹਾ ਇੰਚਾਰਜ ਇਸਤਰੀ ਵਿੰਗ ਲਵਲੀ ਸਿੰਗਲਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਗੁਰਵਿੰਦਰ ਸਿੰਘ ਡਾਲਾ, ਜ਼ਿਲ੍ਹਾ ਇੰਚਾਰਜ ਨਸ਼ਾ ਮੁਕਤੀ ਮੋਰਚਾ ਦੀਪ ਦਾਰਾਪੁਰ, ਜ਼ਿਲ੍ਹਾ ਇੰਚਾਰਜ ਸੋਸ਼ਲ ਮੀਡੀਆ ਬੂਟਾ ਸਿੰਘ ਕਾਲੇਕੇ, ਜ਼ਿਲ੍ਹਾ ਇੰਚਾਰਜ ਬੀ.ਸੀ. ਵਿੰਗ ਐਮ.ਸੀ. ਵਿਕਰਮਜੀਤ ਸਿੰਘ ਘਾਤੀ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਚੱਕੀ ਵਾਲੇ, ਅਰਵਿੰਦਰ ਸਿੰਘ ਹੈਪੀ ਕਾਨਪੁਰੀਆ, ਕੁਲਵਿੰਦਰ ਸਿੰਘ ਚੱਕੀਆਂ, ਜਗਸੀਰ ਹੁੰਦਲ, ਅਵਤਾਰ ਸਿੰਘ, ਤਮੰਨਾ ਸ਼ਰਮਾ ਸਾਰੇ ਕੌਂਸਲਰ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ, ਵਲੰਟੀਅਰਾਂ ਤੇ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ਵਿਚ ਨਾਅਰੇਬਾਜ਼ੀ ਕਰਦਿਆਂ ਸੱਚ ਅਤੇ ਲੋਕਤੰਤਰ ਦੀ ਰੱਖਿਆ ਲਈ ਆਪਣੀ ਵਚਨਬੱਧਤਾ ਦੁਹਰਾਈ।