ਮੋਗਾ, 20 ਜੂਨ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਸੁਰਿੰਦਰਪਾਲ ਸਿੰਘ �ਬਰਾਏ ਵਲੋਂ ਅਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿਚ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਮੁੱਖ ਦਫਤਰ ਮੋਗਾ ਵਿਖੇ ਲੋੜਵੰਦ ਅੰਗਹੀਣ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਜਾਂਦੇ ਹਨ| ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਉਚੇਚੇ ਤੌਰ ‘ਤੇ ਪੁੱਜੇ| ਇਸ ਮੌਕੇ ਟਰੱਸਟ ਦੀ ਮੋਗਾ ਇਕਾਈ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਭਵਨਦੀਪ ਸਿੰਘ ਪੁਰਬਾ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਟਰੱਸਟੀਆਂ ਨਾਲ ਰੂ-ਬਰੂ ਕਰਵਾਇਆ| ਰੂਰਲ ਐਨ.ਜੀ.�. ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਪੁਰਾਣੇ ਵਾਲਾ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਚੱਲ ਰਹੇ ਕਾਰਜਾਂ ਤੋਂ ਜਾਣੂੰ ਕਰਵਾਇਆ| ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਡਾ. ਐਸ.ਪੀ. ਸਿੰਘ �ਬਰਾਏ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਉਨ੍ਹਾਂ ਦੀਆਂ ਸੇਵਾਵਾਂ ਬੇ-ਮਿਸਾਲ ਹਨ| ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਘੋਲੀਆ, ਟਰੱਸਟੀ ਅਤੇ ਰੂਰਲ ਐਨ.ਜੀ.�. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਹਰਭਿੰਦਰ ਸਿੰਘ ਜਾਨੀਆ, ਟਰੱਸਟੀ ਭਵਨਦੀਪ ਸਿੰਘ ਪੁਰਬਾ, ਟਰੱਸਟੀ ਰਣਜੀਤ ਸਿੰਘ ਧਾਲੀਵਾਲ, ਟਰੱਸਟੀ ਸੁਖਦੇਵ ਸਿੰਘ ਢੇਸੀ, ਟਰੱਸਟੀ ਕੁਲਵਿੰਦਰ ਸਿੰਘ ਮਖਾਣਾ, ਟਰੱਸਟੀ ਗੁਰਸੇਵਕ ਸਿੰਘ ਸੰਨਿਆਸੀ, ਟਰੱਸਟੀ ਰਾਮ ਸਿੰਘ, ਟਰੱਸਟੀ ਦਵਿੰਦਰ ਸਿੰਘ ਘਾਲੀ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਟਰੱਸਟ, ਰੂਰਲ ਐਨ.ਜੀ.�. ਦੀਆਂ ਸੇਵਾਵਾਂ ਦੀ ਜਾਣਕਾਰੀ ਦਾ ਕਲੰਡਰ, ਡਾ. ਐਸ.ਪੀ. ਸਿੰਘ ਦਾ ਸੋਵੀਨਰ ਅਤੇ ਮਹਿਕ ਵਤਨ ਦੀ ਮੈਗਜ਼ੀਨ ਦੀਆਂ ਕਾਪੀਆਂ ਭੇਟ ਕੀਤੀਆਂ| ਇਸ ਮੌਕੇ ਡਾ. ਰਵੀ ਨੰਦਨ ਸ਼ਰਮਾ, ਜਸਵੀਰ ਕੌਰ ਬੁੱਘੀਪੁਰਾ, ਜਸਪ੍ਰੀਤ ਕੌਰ, ਲਖਵਿੰਦਰ ਸਿੰਘ ਅਤੇ ਲਾਭਪਾਤਰੀ ਹਾਜ਼ਰ ਸਨ|