01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਪੰਜਾਬ ਕਾਂਗਰਸ ‘ਚ ਵੱਡੀ ਜ਼ਿੰਮੇਵਾਰੀ ਵੱਲ ਵੱਧ ਰਹੀ ਮਾਲਵਿਕਾ ਸੂਦ, ਮਹਿਲਾ ਵਿੰਗ ਦੀ ਕਮਾਨ ਮਿਲਣ ਦੇ ਚਰਚੇ ਤੇਜ਼

Ad Position 21
No active advertisement
ਅਜੀਤ ਡੈਸਕ 22-06-2026


ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਆਗਾਮੀ 2027 ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਹਾਈਕਮਾਂਡ ਵਲੋਂ ਸੂਬੇ ਵਿਚ ਸੰਗਠਨਾਤਮਿਕ ਮਜ਼ਬੂਤੀ ਲਈ ਲਗਾਤਾਰ ਮੀਟਿੰਗਾਂ ਅਤੇ ਰਣਨੀਤਕ ਤਿਆਰੀਆਂ ਜਾਰੀ ਹਨ। ਇਸ ਸੰਦਰਭ ਵਿਚ ਪੰਜਾਬ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ, ਜਿਸ ਵਿਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਜੇ ਇੰਦਰ ਸਿੰਗਲਾ ਸਮੇਤ ਹੋਰ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਪੂਰੇ ਸਿਆਸੀ ਦ੍ਰਿਸ਼ ਵਿਚ ਇਕ ਨਾਂਅ ਜੋ ਤੇਜ਼ੀ ਨਾਲ ਉੱਭਰ ਕੇ ਸਾਹਮਣੇ ਆ ਰਿਹਾ ਹੈ, ਉਹ ਹੈ ਮਾਲਵਿਕਾ ਸੂਦ। ਮੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਮਾਲਵਿਕਾ ਸੂਦ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਨਾਲ ਖ਼ਬਰਾਂ ਆ ਰਹੀਆਂ ਹਨ ਕਿ ਉਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿਚ ਸੂਬਾ ਪੱਧਰ ‘ਤੇ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਖ਼ਾਸ ਤੌਰ ‘ਤੇ ਇਹ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਮਹਿਲਾ ਵਿੰਗ ਦਾ ਪ੍ਰਧਾਨ ਬਣਾਇਆ ਜਾ ਸਕਦਾ ਹੈ। ਮਾਲਵਿਕਾ ਸੂਦ ਜੋ ਕਿ ਮਸ਼ਹੂਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਵੀ ਹਨ, ਪਿਛਲੇ ਸਮੇਂ ਤੋਂ ਸਮਾਜ ਸੇਵਾ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਰਨ ਖ਼ਾਸ ਪਛਾਣ ਬਣਾਉਣ ਵਿਚ ਕਾਮਯਾਬ ਰਹੀ ਹੈ। ਉਨ੍ਹਾਂ ਦੀ ਸਾਫ਼-ਸੁਥਰੀ ਛਵੀ, ਪੜ੍ਹਿਆ-ਲਿਖਿਆ ਹੋਣਾ ਅਤੇ ਜ਼ਮੀਨੀ ਪੱਧਰ ‘ਤੇ ਕੰਮ ਕਰਨ ਦੀ ਯੋਗਤਾ ਕਾਂਗਰਸ ਪਾਰਟੀ ਲਈ ਇਕ ਵੱਡੀ ਪੂੰਜੀ ਮੰਨੀ ਜਾ ਰਹੀ ਹੈ। ਕਾਂਗਰਸ ਹਾਈਕਮਾਂਡ ਵਲੋਂ 2027 ਦੀਆਂ ਚੋਣਾਂ ਲਈ ਬਣਾਈ ਜਾ ਰਹੀ ਨਵੀਂ ਰਣਨੀਤੀ ਦੇ ਤਹਿਤ ਤਿੰਨ ਆਬਜ਼ਰਵਰ ਅਜੈ ਮਾਕਨ, ਮੀਨਾਕਸ਼ੀ ਨਟਰਾਜਨ ਅਤੇ ਭਜਨ ਲਾਲ ਜਾਟਵ ਨਿਯੁਕਤ ਕੀਤੇ ਗਏ ਹਨ, ਜੋ ਸੂਬੇ ਵਿਚ ਸੰਗਠਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਫੀਡ ਬੈਕ ਇਕੱਠਾ ਕਰ ਰਹੇ ਹਨ। ਇਸ ਪ੍ਰਕਿਰਿਆ ਦੌਰਾਨ ਮਾਲਵਿਕਾ ਸੂਦ ਦਾ ਨਾਂਅ ਮੋਹਰੀ ਚਿਹਰਿਆਂ ਵਿਚ ਸ਼ਾਮਿਲ ਹੋਣਾ ਦਰਸਾਉਂਦਾ ਹੈ ਕਿ ਪਾਰਟੀ ਨਵੇਂ ਅਤੇ ਊਰਜਾਵਾਨ ਨੇਤ੍ਰਿਤਵ ਨੂੰ ਅੱਗੇ ਲਿਆਉਣ ਦੇ ਮੂਡ ਵਿਚ ਹੈ। ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਇਕ ਅਜਿਹੇ ਨੇਤਾ ਦੀ ਭਾਲ ਵਿਚ ਹੈ ਜੋ ਨਾ ਸਿਰਫ਼ ਸੰਗਠਨ ਨੂੰ ਇੱਕਜੁੱਟ ਕਰ ਸਕੇ, ਸਗੋਂ ਜ਼ਮੀਨੀ ਪੱਧਰ ‘ਤੇ ਮਹਿਲਾਵਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਭਾਰ ਸਕੇ। ਇਸ ਮਾਪਦੰਡ ‘ਤੇ ਮਾਲਵਿਕਾ ਸੂਦ ਖਰੀ ਉੱਤਰਦੀ ਦਿਖਾਈ ਦੇ ਰਹੀ ਹੈ। ਮਾਲਵਿਕਾ ਸੂਦ ਨੇ ਆਪਣੇ ਸਮਾਜਿਕ ਕੰਮਾਂ ਰਾਹੀਂ ਲੋਕਾਂ ਵਿਚ ਵਿਸ਼ਵਾਸ ਬਣਾਇਆ ਹੈ ਅਤੇ ਮੋਗਾ ਹਲਕੇ ਵਿਚ ਉਹ ਲਗਾਤਾਰ ਸਰਗਰਮ ਹਨ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਨਾਂਅ ਸੂਬਾ ਪੱਧਰ ਦੀ ਜ਼ਿੰਮੇਵਾਰੀ ਲਈ ਗੰਭੀਰਤਾ ਨਾਲ ਵਿਚਾਰ ਅਧੀਨ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਕਾਂਗਰਸ ਹਾਈਕਮਾਂਡ ਦੇ ਅਗਲੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ।
21ਮੋਗਾ42 ਮਾਲਵਿਕਾ ਸੂਦ।

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ਅਗਲੀ ਖ਼ਬਰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ ਦੀ ਸੈਂਟਰ ਬਾਡੀ ਦੀ ਮੀਟਿੰਗ ਦੀਦਾਰ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਹੋਈ
Ad Position 24
No active advertisement