ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬਲੂਮਿੰਗ ਬਡਜ਼ ਸਕੂਲ ਮੋਗਾ ਵਲੋਂ 12ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-06-2026

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲ ‘ਤੇ ਸੰਯੁਕਤ ਰਾਸ਼ਟਰ ਵਲੋਂ 21 ਜੂਨ ਨੂੰ ਅੰਤਰ-ਰਾਸ਼ਟਰੀ ਯੋਗ ਦਿਵਸ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ ਗਈ ਸੀ, ਜੋ ਇਸ ਸਾਲ ਆਪਣਾ 12ਵਾਂ ਸਾਲ ਮਨਾ ਰਿਹਾ ਹੈ। ਇਸ ਮੌਕੇ ਮੋਗਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਮੋਗਾ ਵਲੋਂ ਯੋਗ ਦਿਵਸ ਨੂੰ ਸਮਰਪਿਤ ਯੋਗ ਆਸਣ ਕਰਵਾਏ ਗਏ। ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਯੋਗ ਆਸਣ ਜਿਵੇਂ ਕਿ ਸੂਰਜ ਨਮਸਕਾਰ, ਤਾੜ ਆਸਣ, ਵਿਰਕਸ਼ ਆਸਣ, ਪਦਮ ਆਸਣ, ਵੀਰ ਭਦਰ ਆਸਣ, ਤ੍ਰਿਕੋਣ ਆਸਣ ਆਦਿ ਕਰ ਕੇ ਯੋਗ ਦੇ ਲਾਭਾਂ ਨੂੰ ਅਮਲ ਵਿਚ ਲਿਆਇਆ ਗਿਆ। ਸਕੂਲ ਵਿਚ ਗਰਮੀ ਦੀਆਂ ਛੁੱਟੀਆਂ ਹੋਣ ਕਰ ਕੇ ਇਹ ਦਿਨ ਛੁੱਟੀਆਂ ਹੋਣ ਤੋਂ ਪਹਿਲਾਂ ਹੀ ਸਕੂਲ ਵਿਚ ਮਨਾਇਆ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਵਿਦਿਆਰਥੀਆਂ ਨੂੰ ਇਸ ਸਾਲ ਦੇ ਥੀਮ ਨੂੰ ਧਿਆਨ ਵਿਚ ਰੱਖਦੇ ਹੋਏ ਜਾਣਕਾਰੀ ਦਿੱਤੀ ਕਿ ਉਮਰ ਦਾ ਵਧਣਾ ਕੁਦਰਤੀ ਹੈ ਪਰ ਤੰਦਰੁਸਤ ਉਮਰ ਲਈ ਯੋਗ ਕਰਨਾ ਬਹੁਤ ਹੀ ਜ਼ਰੂਰੀ ਹੈ ਤਾਂ ਜੋ ਤੰਦਰੁਸਤ ਜੀਵਨ ਜਿਊਣ ਵੱਲ ਵੱਧ ਸਕੀਏ। ਇਸ ਮੌਕੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਦੱਸਿਆ ਕਿ ਅਸੀਂ ਯੋਗਾ ਨੂੰ ਸਿਰਫ਼ ਇਕ ਸਰੀਰਕ ਕਸਰਤ ਨਹੀਂ, ਸਗੋਂ ਮਨ, ਸਰੀਰ ਅਤੇ ਆਤਮਾ ਦੀ ਸਾਂਝ ਵਜੋਂ ਲੈਂਦੇ ਹਾਂ। ਅਸੀਂ ਆਪਣੇ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰ ਰਹੇ ਹਾਂ। ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਸਮੇਂ-ਸਮੇਂ ‘ਤੇ ਯੋਗਾ ਟਰੇਨਿੰਗ ਮੁਹੱਈਆ ਕਰਵਾਈ ਜਾਂਦੀ ਰਹੀ ਹੈ, ਜਿਸ ਕਰ ਕੇ ਵਿਦਿਆਰਥੀ ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਯੋਗਾ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਮਨਵਾ ਚੁੱਕੇ ਹਨ। ਇਸ ਪਵਿੱਤਰ ਦਿਨ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਕਿ ਯੋਗ ਸਿਰਫ਼ ਭਾਰਤ ਦੀ ਸੰਸਕ੍ਰਿਤਿਕ ਵਿਰਾਸਤ ਹੀ ਨਹੀਂ, ਸਗੋਂ ਸੰਪੂਰਨ ਵਿਸ਼ਵ ਲਈ ਆਤਮਿਕ ਅਤੇ ਸਰੀਰਕ ਤੰਦਰੁਸਤੀ ਦਾ ਮੂਲ ਹੈ।

Ad Position 22
No active advertisement
ਪਿਛਲੀ ਖ਼ਬਰ ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਵਲੋਂ 12ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ ਅੰਦਰ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ
Ad Position 24
No active advertisement