ਬੱਧਨੀ ਕਲਾਂ, 22 ਜੂਨ (ਸੰਜੀਵ ਕੋਛੜ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਪਰਿਵਾਰ ‘ਚ ਦਿਨ ਬ ਦਿਨ ਭਾਰੀ ਵਾਧਾ ਹੋ ਰਿਹਾ ਹੈ, ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਬਹੁ ਗਿਣਤੀ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ। ਇਹ ਪ੍ਰਗਟਾਵਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਨੇ ਬੱਧਨੀ ਕਲਾਂ ਵਿਖੇ ਹਲਕਾ ਨਿਹਾਲ ਸਿੰਘ ਵਾਲਾ ਦੇ 25 ਤੋਂ ਵਧੇਰੇ ਨੌਜਵਾਨਾਂ ਨੂੰ ਸਿਰੋਪਾਉ ਪਾ ਕੇ ਪਾਰਟੀ ‘ਚ ਸ਼ਾਮਲ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਸਾਲ ਸੂਬੇ ‘ਚ ਹੜ੍ਹਾਂ ਤੋਂ ਪੀੜਤ ਵਿਅਕਤੀਆਂ ਲਈ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲੋੜਵੰਦਾਂ ਨੂੰ ਡੀਜ਼ਲ, ਨਕਦੀ, ਖਾਣ ਪੀਣ ਦੀਆਂ ਵਸਤਾਂ ਤੋਂ ਇਲਾਵਾ ਪਸ਼ੂਆਂ ਲਈ ਹਰਾ ਚਾਰਾ ਅਤੇ ਫੀਡ ਵੱਡੀ ਗਿਣਤੀ ‘ਚ ਭਿਜਵਾਉਂਦਿਆਂ ਲੋੜਵੰਦਾਂ ਦੀ ਬਾਂਹ ਫੜੀ ਗਈ ਜਦੋਂ ਕਿ ਸੂਬੇ ‘ਚ ਰਾਜ ਕਰ ਰਹੀ ਮੌਜੂਦਾ ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਵੀ ਨਹੀਂ ਦਿੱਤਾ। ਇਸ ਮੌਕੇ ਕੌਮੀ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਨੇ ਪਾਰਟੀ ‘ਚ ਸ਼ਾਮਿਲ ਹੋਏ ਵਿਅਕਤੀਆਂ, ਪਹੁੰਚੀਆਂ ਮੁੱਖ ਸ਼ਖ਼ਸੀਅਤਾਂ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ‘ਚ ਸ਼ਾਮਲ ਹੋਏ ਨੌਜਵਾਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਦੌਰਾਨ ਸ਼ਾਮਲ ਹੋਏ ਵਿਅਕਤੀਆਂ ਨੇ ਹੋਰਨਾਂ ਪਰਿਵਾਰਾਂ ਨੂੰ ਨਾਲ ਜੋੜਨ ਅਤੇ ਪਾਰਟੀ ਦੀ ਚੜ੍ਹਦੀ ਕਲਾਂ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਅਜੀਤਪਾਲ ਸਿੰਘ ਰਣੀਆਂ, ਰਵੀਇੰਦਰਜੀਤ ਸਿੰਘ ਰਵੀ ਨੰਬਰਦਾਰ, ਸੁਖਚੈਨ ਸਿੰਘ ਪ੍ਰਧਾਨ, ਅਤਿੰਦਰਪਾਲ ਸਿੰਘ ਦੀਨਾ ਯੂਥ ਆਗੂ, ਪਰਮਜੀਤ ਸਿੰਘ ਮੈਂਬਰ, ਚਮਕੌਰ ਸਿੰਘ ਕਾਲਾ ਮੈਂਬਰ, ਜਗਰੂਪ ਸਿੰਘ ਚੌਧਰੀ, ਜਗਰਾਜ ਸਿੰਘ ਖੋਖਰ, ਨਾਹਰ ਸਿੰਘ ਪ੍ਰਧਾਨ, ਕੁਲਵੰਤ ਸਿੰਘ ਪ੍ਰਧਾਨ, ਚਰਨਜੀਤ ਸਿੰਘ ਅੰਟੂ, ਸੁਖਚੈਨ ਸਿੰਘ ਪ੍ਰਧਾਨ, ਬਸੰਤ ਸਿੰਘ ਦੌਧਰ, ਰਾਮ ਸਿੰਘ ਪੱਤੋ, ਮਾਸਟਰ ਜਸਵਿੰਦਰ ਸਿੰਘ ਰਾਊਕੇ, ਰੁਪਿੰਦਰ ਸਿੰਘ ਦੀਦਾਰੇ ਵਾਲਾ, ਕੁਲਦੀਪ ਸਿੰਘ ਸਰਪੰਚ, ਅਮਰਜੀਤ ਸਿੰਘ ਬੁੱਟਰ, ਵਿਜੇ ਕੁਮਾਰ ਨਿਹਾਲ ਸਿੰਘ ਵਾਲਾ (ਸਾਰੇ ਸਰਕਲ ਪ੍ਰਧਾਨ), ਸੁਰਜੀਤ ਸਿੰਘ ਲੋਪੋ, ਡਾ. ਅਜਮੇਰ ਸਿੰਘ ਦੀਨਾ ਬਲਾਕ ਸੰਮਤੀ ਮੈਂਬਰ, ਗੁਰਬਖ਼ਸ਼ ਸਿੰਘ ਰਣੀਆਂ, ਰਾਜੂ ਸਿੰਘ ਸੈਦੋਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਸੰਤ ਸਿੰਘ ਸੈਦੋਕੇ, ਜੀਤਾ ਕਬੱਡੀ ਖਿਡਾਰੀ, ਬੰਤ ਸਿੰਘ, ਗੋਰਾ ਬੱਧਨੀ, ਚਮਕੌਰ ਸਿੰਘ, ਗੁਰਜੰਟ ਸਿੰਘ ਯੂਥ ਆਗੂ, ਬੂਟਾ ਸਿੰਘ ਮੀਤ ਪ੍ਰਧਾਨ, ਬਲਵੀਰ ਸਿੰਘ, ਕਰਮਜੀਤ ਸਿੰਘ, ਜੋਤੀ ਢੁੱਡੀਕੇ, ਡਾ. ਜਗਮੋਹਨ ਸਿੰਘ, ਰਾਜੂ ਡਾਲਾ, ਸੁਖਵਿੰਦਰ ਸਿੰਘ, ਪਰਮ ਮਾਣੂੰਕੇ ਆਦਿ ਸਮੇਤ ਹੋਰ ਵੀ ਆਗੂ ਤੇ ਵਰਕਰ ਹਾਜ਼ਰ ਸਨ।