ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਸਖਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ-ਖੋਸਾ

Ad Position 21
No active advertisement
ਅਜੀਤ ਡੈਸਕ 23-06-2026
ਮੋਗਾ, 22 ਜੂਨ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਖੋਸਾ ਨੇ ਪੰਜਾਬ ਸਰਕਾਰ ਵਲੋਂ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ‘ਤੇ ਪਰਚੇ ਦਰਜ ਕਰਕੇ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਦੀ ਸਖਤ ਨਿੰਦਾ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਬੈਂਕਾਂ, ਸੁਸਾਇਟੀਆਂ ਦੇ ਕਰਜ਼ੇ ਦੀ ਮਾਰ ਹੇਠ ਆਏ ਕਿਸਾਨਾਂ ਨੂੰ ਤੰਗ ਪੇ੍ਰਸ਼ਾਨ ਕਰਨਾ ਬੰਦ ਨਾ ਕੀਤਾ ਤਾਂ ਜਥੇਬੰਦੀ ਇਸ ਵਿਰੁੱਧ ਸਖਤ ਐਕਸ਼ਨ ਲੈਣ ਲਈ ਮਜਬੂਰ ਹੋਵੇਗੀ। ਜਥੇਬੰਦੀ ਦੇ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ, ਸੀਨੀਅਰ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇਕੇ, ਮੀਤ ਪ੍ਰਧਾਨ ਅਮਰ ਸਿੰਘ ਸਲੀਣਾ ਅਤੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਉੱਗੋਕੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਕਿਸਾਨ ਕੁਦਰਤੀ ਕਰੋਪੀਆਂ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸ਼ਿਕਾਰ ਹੋ ਕੇ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਅਤੇ ਦੇਸ਼ ਦੇ ਭੰਡਾਰ ਭਰਨ ਵਾਲੇ ਕਿਸਾਨ ਦੀ ਕਿਸੇ ਸਰਕਾਰ ਨੇ ਬਾਂਹ ਨਹੀਂ ਫੜੀ ਸਗੋਂ ਸਰਮਾਏਦਾਰਾਂ ਅਤੇ ਕਾਰਪੋਰੇਟ ਘਰਾਨਿਆਂ ਨਾਲ ਰਲ ਕੇ ਦੇਸ਼ ਦੀ ਕਿਸਾਨੀ ਦਾ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਰਜ਼ੇ ਵਿਚ ਡੁੱਬੇ ਕਿਸਾਨਾਂ ‘ਤੇ ਕਰਜ਼ਾ ਨਾ ਮੋੜਨ ਦੀ ਸੂਰਤ ਵਿਚ ਪਰਚੇ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਖੋਸਾ ਕਿਸੇ ਵੀ ਕੀਮਤ ‘ਤੇ ਕਰਜ਼ਾਈ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਗ੍ਰਿਫ਼ਤਾਰੀਆਂ ਨਹੀਂ ਹੋਣ ਦੇਵੇਗੀ ਅਤੇ ਨਾ ਹੀ ਜ਼ਮੀਨਾਂ ਕੁਰਕ ਕਰਨ ਦੀ ਇਜਾਜ਼ਤ ਦੇਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੈਟਲਮੈਂਟ ਨੀਤੀ ‘ਤੇ ਚੱਲਦਿਆਂ ਕਿਸਾਨਾਂ ਨਾਲ ਕਰਜੇ ਸਬੰਧੀ ਨਿਬੇੜਾ ਕਰਨਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਤੁਰੰਤ ਕਿਸਾਨਾਂ, ਮਜ਼ਦੂਰਾਂ ‘ਤੇ ਦਰਜ਼ ਕੇਸ ਵਾਪਸ ਨਾ ਲਏ ਤਾਂ ਜਥੇਬੰਦੀ 29 ਜੂਨ ਨੂੰ ਸਾਰੇ ਪੰਜਾਬ ਵਿਚ ਡੀ. ਐਸ. �. ਦਫਤਰਾਂ ਦਾ ਘਿਰਾ� ਕਰਕੇ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦਾ ਪਰਦਾਫਾਸ਼ ਕਰੇਗੀ। ਇਸ ਸਮੇਂ ਰਣਬੀਰ ਸਿੰਘ ਰਾਣਾ ਬਲਾਕ ਪ੍ਰਧਾਨ ਮੋਗਾ-2, ਮਨਦੀਪ ਸਿੰਘ, ਗੁਰਜੰਟ ਸਿੰਘ ਘੱਲ ਕਲਾਂ, ਸੁਖਮੰਦਰ ਸਿੰਘ ਸਾਫੂਵਾਲਾ ਜ਼ਿਲ੍ਹਾ ਮੀਤ ਪ੍ਰਧਾਨ, ਲਖਵੀਰ ਸਿੰਘ ਕੋਮਲ ਬਲਾਕ ਸਕੱਤਰ, ਤਾਰ ਸਿੰਘ ਗੁਲਾਬ ਸਿੰਘ ਵਾਲਾ, ਗੁਰਪ੍ਰੀਤ ਸਿੰਘ ਕਪੂਰੇ ਜ਼ਿਲ੍ਹਾ ਪੈੱ੍ਰਸ ਸਕੱਤਰ, ਬਲਜਿੰਦਰ ਸਿੰਘ ਖਾਲਸਾ ਮੁੱਖ ਬੁਲਾਰਾ ਤੋਂ ਇਲਾਵਾ ਜਥੇਬੰਦੀ ਦੇ ਹੋਰ ਵਰਕਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਅੰਮ੍ਰਿਤ ਯੋਜਨਾ ਤਹਿਤ ਮੋਗਾ ਰੇਲਵੇ ਸਟੇਸ਼ਨ ਦਾ 25 ਕਰੋੜ ਰੁਪਏ ਦੀ ਲਾਗਤ ਨਾਲ ਪੁਨਰਨਿਰਮਾਣ-ਡਾ. ਸੀਮ... ਅਗਲੀ ਖ਼ਬਰ ਆਪਣੀ ਪੀੜ੍ਹੀ ਹੇਠਾਂ ਸੋਟਾ ਮਾਰਨ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਬੇਲੋੜਾ ਰੌਲਾ ਪਾ ਰਹੀ ਹੈ ‘ਆਪ’ ਸਰਕਾਰ-ਸੰਜੀਤ...
Ad Position 24
No active advertisement