ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਸੁਖਾਨੰਦ ਕਤਲ ਕਾਂਡ ਮਾਮਲਾ.... ਕਬੱਡੀ ਖਿਡਾਰੀ ਜਸਕਰਨ ਸਿੰਘ ਉਰਫ਼ ਗੱਗੂ ਮੱਲ੍ਹੀ ਕਤਲ ਮਾਮਲੇ ’ਚ ਪੰਜ ਦੋਸ਼ੀ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 23-06-2026
ਠੱਠੀ ਭਾਈ, 22 ਜੂਨ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਸੁਖਾਨੰਦ ਵਿਖੇ ਗੋਲੀ ਮਾਰ ਕੇ ਕਤਲ ਕੀਤੇ ਗਏ ਕਬੱਡੀ ਖਿਡਾਰੀ ਜਸਕਰਨ ਸਿੰਘ ਉਰਫ਼ ਗੱਗੂ ਮੱਲ੍ਹੀ ਵਾਸੀ ਚੀਦਾ ਦੇ ਬਹੁਚਰਚਿਤ ਕਤਲ ਮਾਮਲੇ ਵਿਚ ਪੁਲਿਸ ਨੂੰ ਅਹਿਮ ਸਫਲਤਾ ਮਿਲੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਨਾਮਜ਼ਦ ਕਥਿਤ ਦੋਸ਼ੀ ਅਮਨਦੀਪ ਸਿੰਘ ਉਰਫ਼ ਅਮਨਾ, ਉਸ ਦੀ ਪਤਨੀ ਗੁਰਪ੍ਰੀਤ ਕੌਰ, ਪੁੱਤਰ ਮਨਿੰਦਰ ਸਿੰਘ, ਸਾਲਾ ਜਸਪ੍ਰੀਤ ਸਿੰਘ ਅਤੇ ਸਾਂਢੂ ਲਖਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਅਮਨਦੀਪ ਸਿੰਘ ਅਮਨਾ ਅਤੇ ਗੁਰਪ੍ਰੀਤ ਕੌਰ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਦੋਵਾਂ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸਣਯੋਗ ਹੈ ਕਿ 17 ਜੂਨ ਨੂੰ ਕਾਰ ਦੇਣ ਤੋਂ ਇਨਕਾਰ ਕਰਨ ਕਾਰਨ ਅਮਨਦੀਪ ਸਿੰਘ ਨੇ ਜਸਕਰਨ ਸਿੰਘ ਉਰਫ਼ ਗੱਗੂ ਮੱਲ੍ਹੀ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਸੂਤਰਾਂ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਜਿਸ ਰਿਵਾਲਵਰ ਨਾਲ ਗੋਲੀ ਚਲਾਈ ਗਈ, ਉਹ ਗੁਰਪ੍ਰੀਤ ਕੌਰ ਦੇ ਨਾਮ ‘ਤੇ ਲਾਇਸੰਸੀ ਅਸਲਾ ਹੈ। ਦੂਜੇ ਪਾਸੇ ਕਬੱਡੀ ਖਿਡਾਰੀ ਗੱਗੂ ਮੱਲ੍ਹੀ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪਿੰਡ ਅਤੇ ਇਲਾਕੇ ਦੇ ਲੋਕਾਂ ਵਲੋਂ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਵਿਚ ਸਰਪੰਚ ਨਾਹਰ ਸਿੰਘ, ਆਤਮਾ ਸਿੰਘ, ਕੁਲਵਿੰਦਰ ਸਿੰਘ ਰਾਜੂ ਮੋਗਾ, ਅੰਗਰੇਜ਼ ਸਿੰਘ ਅਤੇ ਡਾ. ਸੁਖਮੰਦਰ ਸਿੰਘ ਨੂੰ ਸ਼ਾਮਲ ਕੀਤਾ ਗਿਆ। ਕਮੇਟੀ ਨੇ ਪ੍ਰਸ਼ਾਸਨ ਨਾਲ ਲਗਾਤਾਰ ਰਾਬਤਾ ਬਣਾਈ ਰੱਖਿਆ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸੰਘਰਸ਼ ਦੀ ਅਗਵਾਈ ਕੀਤੀ। ਇਸ ਮਾਮਲੇ ਨੂੰ ਲੈ ਕੇ ਪਿੰਡ ਚੀਦਾ ਵਿਖੇ ਪਿੰਡ ਵਾਸੀਆਂ ਅਤੇ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਧਰਨਾ ਵੀ ਲਗਾਇਆ ਗਿਆ ਸੀ। ਕਿਸਾਨ ਆਗੂ ਗੁਰਤੀਰ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਮ੍ਰਿਤਕ ਕਬੱਡੀ ਖਿਡਾਰੀ ਜਸਕਰਨ ਸਿੰਘ ਉਰਫ਼ ਗੱਗੂ ਮੱਲ੍ਹੀ ਦਾ ਪੋਸਟਮਾਰਟਮ ਕਰਵਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਅੰਤਿਮ ਸੰਸਕਾਰ 24 ਜੂਨ ਨੂੰ ਉਸ ਦੇ ਜੱਦੀ ਪਿੰਡ ਚੀਦਾ ਵਿਖੇ ਕੀਤਾ ਜਾਵੇਗਾ। ਇਸ ਕਤਲ ਕਾਂਡ ਨੇ ਸਮੂਹ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਰਿਮਾਂਡ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪਰਿਵਾਰ ਅਤੇ ਇਲਾਕਾ ਨਿਵਾਸੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕੀਤਾ ਸੰਸਥਾ ਦਾ ਨਾਂਅ ਰੌਸ਼ਨ-ਗੁਰਮਿਲਾਪ ਸਿੰਘ ਡੱਲਾ ਅਗਲੀ ਖ਼ਬਰ ਟੀਕਾਕਰਨ ਬਾਰੇ ਫੈਲਾਈਆਂ ਜਾ ਰਹੀਆਂ ਗਲਤ ਅਫ਼ਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ-ਸਿਵਲ ਸਰਜਨ ਮੋਗਾ
Ad Position 24
No active advertisement