11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਕਬੱਡੀ ਖਿਡਾਰੀ ਭਰਾ ਨੂੰ ਭਾਵੁਕ ਮਾਹੌਲ ਦੌਰਾਨ ਦਿੱਤੀ ਅੰਤਿਮ ਵਿਦਾਇਗੀ

Ad Position 21
No active advertisement
ਅਜੀਤ ਡੈਸਕ 25-06-2026


*17 ਜੂਨ ਨੂੰ ਪਿੰਡ ਸੁਖਾਨੰਦ ਵਿਖੇ ਗੋਲੀ ਮਾਰ ਕੇ ਕੀਤੀ ਗਈ ਸੀ ਹੱਤਿਆ
ਠੱਠੀ ਭਾਈ, 24 ਜੂਨ (ਜਗਰੂਪ ਸਿੰਘ ਮਠਾੜੂ)-ਪਿਛਲੇ ਦਿਨੀਂ ਪਿੰਡ ਸੁਖਾਨੰਦ ਵਿਖੇ ਗੋਲੀ ਮਾਰ ਕੇ ਕਤਲ ਕੀਤੇ ਗਏ ਨੌਜਵਾਨ ਕਬੱਡੀ ਖਿਡਾਰੀ ਦਾ ਅੰਤਿਮ ਸੰਸਕਾਰ ਉਸ ਦੇ ਜੱਦੀ ਪਿੰਡ ਚੀਦਾ ਵਿਖੇ ਗ਼ਮਗੀਨ ਮਾਹੌਲ ਵਿਚ ਕੀਤਾ ਗਿਆ। ਇਸ ਮੌਕੇ ਸੈਂਕੜੇ ਦੀ ਗਿਣਤੀ ਵਿਚ ਰਿਸ਼ਤੇਦਾਰਾਂ, ਦੋਸਤਾਂ, ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਨੇ ਪਹੁੰਚ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਨਮ ਅੱਖਾਂ ਨਾਲ ਉਸ ਨੂੰ ਅੰਤਿਮ ਵਿਦਾਇਗੀ ਦਿੱਤੀ। ਅੰਤਿਮ ਸੰਸਕਾਰ ਦੌਰਾਨ ਸਭ ਤੋਂ ਦਰਦਨਾਕ ਅਤੇ ਭਾਵੁਕ ਪਲ ਉਸ ਵੇਲੇ ਸਾਹਮਣੇ ਆਇਆ ਜਦੋਂ ਮ੍ਰਿਤਕ ਕਬੱਡੀ ਖਿਡਾਰੀ ਜਸਕਰਨ ਸਿੰਘ ਗੱਗੂ ਮੱਲ੍ਹੀ ਦੀਆਂ ਭੈਣਾਂ ਨੇ ਆਪਣੇ ਵੀਰ ਦੇ ਸਿਰ ਸਿਹਰਾ ਸਜਾਇਆ ਅਤੇ ਭੁੱਬਾਂ ਮਾਰ ਕੇ ਰੋਂਦਿਆਂ ਉਸ ਨੂੰ ਆਖ਼ਰੀ ਵਿਦਾ ਕੀਤਾ । ਪਿੰਡ ਵਾਸੀਆਂ ਅਤੇ ਦੂਰ-ਦੁਰਾਡੇ ਤੋਂ ਪਹੁੰਚੇ ਲੋਕਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਕ ਹੋਣਹਾਰ ਅਤੇ ਮਿਲਣਸਾਰ ਨੌਜਵਾਨ ਦਾ ਇਸ ਤਰ੍ਹਾਂ ਦੁਨੀਆਂ ਤੋਂ ਚਲੇ ਜਾਣਾ ਬਹੁਤ ਵੱਡਾ ਘਾਟਾ ਹੈ। ਅੰਤਿਮ ਯਾਤਰਾ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ, ਕਬੱਡੀ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਕਈ ਸਮਾਜਿਕ, ਧਾਰਮਿਕ ਅਤੇ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਵੀ ਮ੍ਰਿਤਕ ਨੂੰ ਸ਼ਰਧਾਂਜਲੀ ਭੇਟ ਕੀਤੀ । ਹਾਜ਼ਰ ਲੋਕਾਂ ਨੇ ਕਿਹਾ ਕਿ ਮ੍ਰਿਤਕ ਕਬੱਡੀ ਖੇਡ ਨਾਲ ਜੁੜਿਆ ਹੋਇਆ ਇਕ ਉੱਭਰਦਾ ਹੋਇਆ ਖਿਡਾਰੀ ਸੀ, ਜਿਸ ਦੀ ਮੌਤ ਨਾਲ ਨਾ ਸਿਰਫ਼ ਪਰਿਵਾਰ ਸਗੋਂ ਪੂਰੇ ਇਲਾਕੇ ਅਤੇ ਖੇਡ ਜਗਤ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

Ad Position 22
No active advertisement
ਪਿਛਲੀ ਖ਼ਬਰ ਲੰਬੇ ਸਮੇਂ ਤੋਂ ਵਪਾਰੀਆਂ ’ਚ ਚੱਲ ਰਹੀ ਖਿੱਚੋਤਾਣ ਖ਼ਤਮ ਅਗਲੀ ਖ਼ਬਰ ਭਾਰਤ-ਅਮਰੀਕਾ ਫ਼ਰੀ ਟਰੇਡ ਸਮਝੌਤੇ ਵਿਰੁੱਧ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਮਜ਼ਦੂਰਾਂ ਵਲੋਂ ਰੋਸ ਪ...
Ad Position 24