10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੌਰਾਨ ਵੱਡੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਬਰਾਮਦ- ਦੋ ਕਾਬੂ

Ad Position 21
No active advertisement
ਅਜੀਤ ਡੈਸਕ 25-06-2026


ਮੋਗਾ, 24 ਜੂਨ (ਗੁਰਤੇਜ ਸਿੰਘ ਬੱਬੀ)-ਮੋਗਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਬੱਧਨੀ ਕਲਾਂ ਪੁਲਿਸ ਨੇ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਸਹਾਇਕ ਥਾਣੇਦਾਰ ਸੰਤੋਖ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲ ਨਹਿਰ ਬੱਧਨੀ ਕਲਾਂ ਨੇੜੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਦੋਸ਼ੀ ਲਖਵੀਰ ਸਿੰਘ ਉਰਫ਼ ਲੱਕੀ ਪੁੱਤਰ ਵੀਰ ਸਿੰਘ ਵਾਸੀ ਰਾਊਕੇ ਕਲਾਂ ਪਾਸੋਂ 500 ਨਸ਼ੀਲੀਆਂ ਗੋਲੀਆਂ ਅਤੇ ਗੁਰਦੀਪ ਸਿੰਘ ਉਰਫ਼ ਲੁੱਤਰਾ ਪੁੱਤਰ ਮੇਜਰ ਸਿੰਘ ਵਾਸੀ ਰਾਊਕੇ ਕਲਾਂ ਪਾਸੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਤਰ੍ਹਾਂ ਕੁੱਲ 1100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਸਬੰਧੀ ਥਾਣਾ ਬੱਧਨੀ ਕਲਾਂ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੀਲੇ ਪਦਾਰਥਾਂ ਦੇ ਸਰੋਤ ਅਤੇ ਇਸ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਮੋਗਾ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ ਅਤੇ ਜ਼ਿਲ੍ਹੇ ਨੂੰ ਨਸ਼ਾ-ਮੁਕਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ।

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਕਾ ਸਾਹਿਬ ਮਧੇਕੇ ਲਗਾਇਆ 18 ਦਿਨਾਂ ਗੁਰਮਤਿ ਕੈਂਪ ਸਮਾਪਤ ਅਗਲੀ ਖ਼ਬਰ ਨਿਹਾਲ ਸਿੰਘ ਵਾਲਾ ’ਚ ਮੌਜੂਦਾ ਚਾਰ ਆਜ਼ਾਦ ਬਲਾਕ ਸੰਮਤੀ ਮੈਂਬਰ ਅਕਾਲੀ ਦਲ (ਬ) ’ਚ ਸ਼ਾਮਿਲ
Ad Position 24