10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਗੁਰਦੁਆਰਾ ਪਾਕਾ ਸਾਹਿਬ ਮਧੇਕੇ ਲਗਾਇਆ 18 ਦਿਨਾਂ ਗੁਰਮਤਿ ਕੈਂਪ ਸਮਾਪਤ

Ad Position 21
No active advertisement
ਅਜੀਤ ਡੈਸਕ 25-06-2026


ਨਿਹਾਲ ਸਿੰਘ ਵਾਲਾ, 24 ਜੂਨ (ਸੁਖਦੇਵ ਸਿੰਘ ਖ਼ਾਲਸਾ)- ਗੁਰਦੁਆਰਾ ਪਾਕਾ ਸਾਹਿਬ ਪਾਤਸ਼ਾਹੀ ਦਸਵੀਂ ਪਿੰਡ ਮਧੇਕੇ ਦੀ ਪ੍ਰਬੰਧਕ ਕਮੇਟੀ ਵਲੋਂ ਲਗਾਏ ਗਏ 18 ਦਿਨਾਂ ਗੁਰਮਤਿ ਸਿਖਲਾਈ ਕੈਂਪ ਦੌਰਾਨ 60 ਦੇ ਕਰੀਬ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖੀ ਦੇ ਅਸੂਲਾਂ ਨਾਲ ਜੋੜਨ ਲਈ ਪ੍ਰਭਾਵਸ਼ਾਲੀ ਰਿਹਾ। ਕੈਂਪ ਦੀ ਸਮਾਪਤੀ ਮੌਕੇ ਬੱਚਿਆਂ ਵਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਕਵਿਤਾਵਾਂ, ਕਵੀਸ਼ਰੀਆਂ ਅਤੇ ਭਾਸ਼ਣ ਪੇਸ਼ ਕੀਤੇ। ਇਸ ਮੌਕੇ ਕੈਂਪ ਦੌਰਾਨ ਗੁਰਦੁਆਰਾ ਪਾਕਾ ਸਾਹਿਬ ਮਧੇਕੇ ਦੇ ਹੈੱਡ ਗ੍ਰੰਥੀ ਭਾਈ ਸੌਰਵਦੀਪ, ਅਧਿਆਪਕਾ ਬੀਬੀ ਜਗਵਿੰਦਰ ਕੌਰ ਵਲੋਂ ਬੱਚਿਆਂ ਨੂੰ ਗੁਰਬਾਣੀ ਸੰਥਿਆ, ਸਿੱਖ ਇਤਿਹਾਸ ਅਤੇ ਸਿੱਖ ਸਿਧਾਂਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ ਵਲੋਂ ਬੱਚਿਆਂ ਨੂੰ ਗੁਰਬਾਣੀ ਸ਼ਬਦਾਂ ਦੀ ਕੀਰਤਨ ਸਿਖਲਾਈ ਵੀ ਦਿੱਤੀ ਗਈ। ਗੁਰਮਤਿ ਕੈਂਪ ਦੀ ਸਮਾਪਤੀ ਮੌਕੇ ਕੈਂਪ ‘ਚ ਭਾਗ ਲੈਣ ਵਾਲੇ ਬੱਚਿਆਂ ਦੀ ਲਿਖਤੀ ਪ੍ਰੀਖਿਆ ਕਰਵਾਈ ਗਈ। ਇਸ ਮੌਕੇ ਧਾਰਮਿਕ ਪ੍ਰੀਖਿਆ ‘ਚੋਂ ਪਹਿਲੇ, ਦੂਸਰੇ ਅਤੇ ਤੀਸਰੇ ਦਰਜੇ ‘ਤੇ ਰਹਿਣ ਵਾਲੇ ਬੱਚਿਆਂ ਨੂੰ ਪ੍ਰਬੰਧਕਾਂ ਵਲੋਂ ਸਰਟੀਫਿਕੇਟ, ਸਨਮਾਨ ਚਿੰਨ੍ਹ ਅਤੇ ਕੈਂਪ ‘ਚ ਭਾਗ ਲੈਣ ਵਾਲੇ ਸਮੁੱਚੇ ਬੱਚਿਆਂ ਨੂੰ ਮੈਡਲ, ਪੈਨ ਅਤੇ ਸਕੂਲ ਬੈਗ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਂਪ ‘ਚ ਭਾਗ ਲੈਣ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੌਰਵਦੀਪ ਸਿੰਘ ਅਤੇ ਪ੍ਰਧਾਨ ਜਸਪਿੰਦਰ ਸਿੰਘ ਨੇ ਕਿਹਾ ਕਿ ਬੱਚੇ ਕਿਸੇ ਵੀ ਕੌਮ ਦਾ ਭਵਿੱਖ ਹਨ ਅਤੇ ਗੁਰਮਤਿ ਦੇ ਅਸੂਲਾਂ ਨਾਲ ਜੋੜਨਾ ਸਾਡਾ ਧਾਰਮਿਕ ਫ਼ਰਜ਼ ਹੈ, ਗੁਰਬਾਣੀ ਦੀ ਸਿੱਖਿਆ ਬੱਚਿਆਂ ਦੇ ਅੰਦਰ ਚੰਗਾ ਚਰਿੱਤਰ, ਅਨੁਸ਼ਾਸਨ ਅਤੇ ਸੇਵਾ ਦਾ ਭਾਵਨਾ ਪੈਦਾ ਕਰਦੀ ਹੈ। ਇਸ ਮੌਕੇ ਪ੍ਰਧਾਨ ਜਸਪਿੰਦਰ ਸਿੰਘ, ਹੈੱਡ ਗ੍ਰੰਥੀ ਭਾਈ ਸੌਰਵਦੀਪ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਗੁਰਜੀਤ ਸਿੰਘ, ਭਾਈ ਜਸਪਾਲ ਸਿੰਘ, ਭਾਈ ਮੇਜਰ ਸਿੰਘ ਮੋਗੇ ਵਾਲੇ, ਭਾਈ ਸੁਖਮੰਦਰ ਸਿੰਘ ਅਲਕੜਾ, ਪਰਮਜੀਤ ਸਿੰਘ, ਬੀਬੀ ਜਗਵਿੰਦਰ ਕੌਰ, ਜਗਤਾਰ ਸਿੰਘ, ਬਲਦੇਵ ਸਿੰਘ ਖ਼ਾਲਸਾ, ਸੁਖਮੰਦਰ ਸਿੰਘ ਖ਼ਾਲਸਾ ਕਰਿਆਨਾ ਸਟੋਰ ਵਾਲੇ, ਡਾ. ਇਕਬਾਲ ਸਿੰਘ, ਗੁਰਾ ਸਿੰਘ ਤਾਨੀ, ਗੁਰਵਿੰਦਰ ਸਿੰਘ ਗੋਰਾ, ਰੇਸ਼ਮ ਸਿੰਘ ਰੇਸੀ, ਚੰਨਾ ਸਿੰਘ ਸਰਾਂ, ਮਨਿੰਦਰ ਸਿੰਘ ਸਮੇਤ ਵੱਡੀ ਗਿਣਤੀ ‘ਚ ਬੱਚੇ, ਸੰਗਤਾਂ ਅਤੇ ਮਾਪੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸਨੈਪ ਸੰਸਥਾ ਨੇ ਗੁਰੂ ਰਾਮਦਾਸ ਨਗਰ ਵਿਖੇ ਵਾਟਰ ਕੂਲਰ ਲਵਾਇਆ ਅਗਲੀ ਖ਼ਬਰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੌਰਾਨ ਵੱਡੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਬਰਾਮਦ- ਦੋ ਕਾਬੂ
Ad Position 24