18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਢਿੱਲੋਂ ਦੀ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਵਜੋਂ ਹੋਈ ਜਿੱਤ ਨਾਲ ਕਾਕਾ ਲੋਹਗੜ੍ਹ ਦਾ ਸਿਆਸੀ ਕੱਦ ਹੋਇਆ ਹੋਰ ਮਜ਼ਬੂਤ

Ad Position 21
No active advertisement
ਅਜੀਤ ਡੈਸਕ 26-06-2026
ਕਿਸ਼ਨਪੁਰਾ ਕਲਾਂ, 25 ਜੂਨ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)- ਯੂਥ ਕਾਂਗਰਸ ਦੀਆਂ ਜ਼ਿਲ੍ਹਾ ਪੱਧਰੀ ਚੋਣਾਂ ਦੇ ਐਲਾਨੇ ਗਏ ਨਤੀਜਿਆਂ ’ਚ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਗਰੁੱਪ ਨੇ ਸ਼ਾਨਦਾਰ ਜਿੱਤ ਦਰਜ ਕਰਵਾਈ ਹੈ। ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਹੋਈ ਚੋਣ ਵਿਚ ਈਸ਼ਵਰ ਸਿੰਘ ਢਿੱਲੋਂ ਮਹਿਰੋਂ ਨੇ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਕੇ ਕਾਕਾ ਲੋਹਗੜ੍ਹ ਦਾ ਸਿਆਸੀ ਕੱਦ ਉੱਚਾ ਕੀਤਾ ਹੈ। ਸਿਆਸੀ ਹਲਕਿਆਂ ’ਚ ਇਸ ਜਿੱਤ ਨੂੰ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਮਜ਼ਬੂਤ ਲੋਕਪ੍ਰਿਯਤਾ ਤੇ ਗਹਿਰੇ ਪ੍ਰਭਾਵ ਵਜੋਂ ਮੰਨਿਆ ਜਾ ਰਿਹਾ ਹੈ। ਗੱਲਬਾਤ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਸੋਹਣ ਸਿੰਘ ਖੇਲਾ, ਗੁਰਵਿੰਦਰ ਸਿੰਘ ਜਵੰਦਾ ਕੋਕਰੀ ਬੁੱਟਰਾਂ, ਸਾਬਕਾ ਸਰਪੰਚ ਜਗਸੀਰ ਸਿੰਘ ਭਿੰਡਰ ਖ਼ੁਰਦ ਅਤੇ ਸਾਬਕਾ ਸਰਪੰਚ ਮੋਹਣ ਸਿੰਘ, ਸਾਬਕਾ ਸਰਪੰਚ ਰੁਪਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਚੋਣ ਨਤੀਜਿਆਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਅੱਜ ਵੀ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ‘ਤੇ ਪੂਰਾ ਭਰੋਸਾ ਰੱਖਦੇ ਹਨ। ਆਗੂਆਂ ਨੇ ਕਿਹਾ ਕਿ ਕਾਕਾ ਲੋਹਗੜ੍ਹ ਦੇ ਮਾਰਗ ਦਰਸ਼ਨ ਤੇ ਅਸ਼ੀਰਵਾਦ ਸਦਕਾ ਹੀ ਈਸ਼ਵਰ ਸਿੰਘ ਢਿੱਲੋਂ ਇਹ ਮਹੱਤਵਪੂਰਨ ਜਿੱਤ ਦਰਜ ਕਰਨ ਵਿਚ ਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਨਾ ਸਿਰਫ਼ ਯੂਥ ਕਾਂਗਰਸ ਨੂੰ ਨਵੀਂ ਤਾਕਤ ਮਿਲੀ ਹੈ, ਸਗੋਂ ਕਾਂਗਰਸ ਪਾਰਟੀ ਦੇ ਵਰਕਰਾਂ ਵਿਚ ਵੀ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨੌਜਵਾਨਾਂ ਦੀ ਮਜ਼ਬੂਤ ਟੀਮ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗੀ। ਈਸ਼ਵਰ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਅਤੇ ਲੋਕਾਂ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਹਰ ਵਰਗ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪਾਰਟੀ ਵਰਕਰਾਂ ਦੇ ਸਹਿਯੋਗ ਅਤੇ ਲੋਕਾਂ ਦੇ ਸਮਰਥਨ ਨਾਲ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਵਿਚ ਸਫਲ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਵਲੋਂ ਡਰੇਨੇਜ਼ ਵਿਭਾਗ ਦੇ ਐਸ.ਡੀ.ਓ. ਨੂੰ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ 2026 ਤਹਿਤ ਘਰ-ਘਰ ਫਾਰਮ ਵੰਡਣ ਦੀ ਮੁਹਿੰਮ ਸ਼ੁਰੂ
Ad Position 24