18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਮਾੜੀ ਮੁਸਤਫ਼ਾ ਦੀ ਚੋਣ ਸਰਬਸੰਮਤੀ ਨਾਲ ਹੋਈ

Ad Position 21
No active advertisement
ਅਜੀਤ ਡੈਸਕ 26-06-2026
ਠੱਠੀ ਭਾਈ, 25 ਜੂਨ (ਜਗਰੂਪ ਸਿੰਘ ਮਠਾੜੂ)-ਮਾੜੀ ਮੁਸਤਫ਼ਾ ਤੇ ਪਿੰਡ ਜੀਤਾ ਸਿੰਘ ਵਾਲਾ ਦੀ ਸਾਂਝੀ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਮਾੜੀ ਮੁਸਤਫ਼ਾ ਦੀ ਚੋਣ ਸਰਬਸੰਮਤੀ ਨਾਲ ਹੋਣ ਕਾਰਨ ਦੋਹਾਂ ਪਿੰਡਾਂ ਵਿਚ ਖ਼ੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ। ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੇ ਮੁਕਾਬਲੇ ਜਾਂ ਵਿਵਾਦ ਦੀ ਨੌਬਤ ਨਾ ਆਉਣ ਕਾਰਨ ਇਸ ਨੂੰ ਪਿੰਡਾਂ ਦੀ ਆਪਸੀ ਏਕਤਾ ਅਤੇ ਭਾਈਚਾਰਕ ਸਾਂਝ ਦੀ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ। ਚੋਣ ਦੌਰਾਨ ਕੁੱਲ 11 ਮੈਂਬਰ ਸਰਬਸੰਮਤੀ ਨਾਲ ਚੁਣੇ ਗਏ। ਚੁਣੇ ਗਏ ਮੈਂਬਰਾਂ ’ਚ ਮਾੜੀ ਮੁਸਤਫ਼ਾ ਤੋਂ ਆਗਿਆਕਾਰ ਸਿੰਘ, ਹਰਜਿੰਦਰ ਸਿੰਘ, ਅਮਰਨਾਥ, ਬੂਟਾ ਸਿੰਘ, ਜਗਤਾਰ ਸਿੰਘ, ਗੁਰਮੇਲ ਸਿੰਘ, ਗੁਰਭੇਜ ਸਿੰਘ, ਬੂਟਾ ਸਿੰਘ ਅਤੇ ਅਮਰ ਸਿੰਘ ਸ਼ਾਮਲ ਹਨ, ਜਦਕਿ ਜੀਤਾ ਸਿੰਘ ਵਾਲਾ ਤੋਂ ਕਸ਼ਮੀਰ ਸਿੰਘ ਅਤੇ ਬਲਵਿੰਦਰ ਕੌਰ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਪਿੰਡ ਮਾੜੀ ਮੁਸਤਫ਼ਾ ਦੇ ਸਰਪੰਚ ਗੁਰਭੇਜ ਸਿੰਘ ਬਰਾੜ ਨੇ ਕਿਹਾ ਕਿ ਸਹਿਕਾਰੀ ਸਭਾ ਦੀ ਚੋਣ ਸਰਬਸੰਮਤੀ ਨਾਲ ਹੋਣਾ ਦੋਵੇਂ ਪਿੰਡਾਂ ਦੀ ਆਪਸੀ ਏਕਤਾ, ਭਾਈਚਾਰਕ ਸਾਂਝ ਅਤੇ ਵਿਕਾਸ ਪ੍ਰਤੀ ਲੋਕਾਂ ਦੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ’ਚ ਜਿੱਥੇ ਛੋਟੇ-ਛੋਟੇ ਮਸਲਿਆਂ ਨੂੰ ਲੈ ਕੇ ਵਿਵਾਦ ਖੜ੍ਹੇ ਹੋ ਜਾਂਦੇ ਹਨ, ਉੱਥੇ ਮਾੜੀ ਮੁਸਤਫ਼ਾ ਅਤੇ ਜੀਤਾ ਸਿੰਘ ਵਾਲਾ ਦੇ ਲੋਕਾਂ ਨੇ ਇਕੱਠੇ ਹੋ ਕੇ ਸਰਬਸੰਮਤੀ ਨਾਲ ਚੋਣ ਕਰਕੇ ਸਮਾਜ ਨੂੰ ਇਕ ਸਕਾਰਾਤਮਿਕ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ, ਸਹਿਕਾਰੀ ਲਹਿਰ ਦੀ ਮਜ਼ਬੂਤੀ ਅਤੇ ਕਿਸਾਨਾਂ ਦੀ ਭਲਾਈ ਲਈ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਸਰਬਸੰਮਤੀ ਨਾਲ ਚੁਣੀ ਗਈ ਨਵੀਂ ਟੀਮ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ ਅਤੇ ਸਭਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਯਤਨਸ਼ੀਲ ਰਹੇਗੀ। ਉਨ੍ਹਾਂ ਦੋਵੇਂ ਪਿੰਡਾਂ ਦੇ ਸਮੂਹ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿਖਾਈ ਗਈ ਏਕਤਾ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਇਸ ਮੌਕੇ ਸਰਪੰਚ ਅੰਮ੍ਰਿਤਪਾਲ ਸਿੰਘ, ਸਮੂਹ ਗ੍ਰਾਮ ਪੰਚਾਇਤ ਜੀਤਾ ਸਿੰਘ ਵਾਲਾ, ਸਮੂਹ ਗ੍ਰਾਮ ਪੰਚਾਇਤ ਮਾੜੀ ਮੁਸਤਫ਼ਾ, ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਦੋਵੇਂ ਨਗਰਾਂ ਦੇ ਪਤਵੰਤਿਆਂ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭੋਲਾ ਸਿੰਘ ਬਰਾੜ ਦੇ ਪੁੱਤਰ ਵਰਿੰਦਰ ਸਿੰਘ ਦੇ ਬਲਾਕ ਪ੍ਰਧਾਨ ਬਣਨ ’ਤੇ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਵਲੋਂ ਡਰੇਨੇਜ਼ ਵਿਭਾਗ ਦੇ ਐਸ.ਡੀ.ਓ. ਨੂੰ ਮੰਗ ਪੱਤਰ ਦਿੱਤਾ
Ad Position 24