18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਹਲਕਾ ਨਿਹਾਲ ਸਿੰਘ ਵਾਲਾ ’ਚ ਐਸ.ਸੀ. ਵਿੰਗ ਨੂੰ ਮਜ਼ਬੂਤ ਕਰਨ ਲਈ ਜਲਦੀ ਹੀ ਮੁਹਿੰਮ ਅਰੰਭ ਹੋਵੇਗੀ- ਹਲਕਾ ਪ੍ਰਧਾਨ ਜਸਵਿੰਦਰ ਖੋਟੇ

Ad Position 21
No active advertisement
ਅਜੀਤ ਡੈਸਕ 26-06-2026
ਨਿਹਾਲ ਸਿੰਘ ਵਾਲਾ, 25 ਜੂਨ (ਸੁਖਦੇਵ ਸਿੰਘ ਖ਼ਾਲਸਾ)-ਹਲਕਾ ਨਿਹਾਲ ਸਿੰਘ ਵਾਲਾ ‘ਚ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਨੂੰ ਹੋਰ ਵਧੇਰੇ ਮਜ਼ਬੂਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ (ਸਾਬਕਾ ਕੈਬਨਿਟ ਮੰਤਰੀ ਪੰਜਾਬ) ਵਲੋਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦੀਆਂ ਸਿਫ਼ਾਰਸ਼ਾਂ ‘ਤੇ ਐਸ.ਸੀ. ਵਿੰਗ ਦੇ ਨਵ-ਨਿਯੁਕਤ ਹਲਕਾ ਪ੍ਰਧਾਨ ਜਸਵਿੰਦਰ ਸਿੰਘ ਖੋਟੇ ਨੇ ਬੀਤੇ ਦਿਨੀਂ ਪਾਰਟੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਸੰਗਠਨ ਨੂੰ ਹੇਠਲੇ ਪੱਧਰ ‘ਤੇ ਕਾਇਮ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਪਾਰਟੀ ‘ਚ ਮਿਹਨਤ ਕਰਨ ਵਾਲੇ ਵਰਕਰਾਂ ਦੇ ਮਾਣ ਸਨਮਾਨ ਕਾਇਮ ਰੱਖਣ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਇਸ ਮੌਕੇ ਹਲਕਾ ਪ੍ਰਧਾਨ (ਐਸ.ਸੀ. ਵਿੰਗ) ਜਸਵਿੰਦਰ ਸਿੰਘ ਖੋਟੇ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਸੇਵਾਵਾਂ ‘ਚ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ ਅਤੇ ਭਵਿੱਖ ‘ਚ ਵੀ ਪਾਰਟੀ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਦਿਨ ਰਾਤ ਮਿਹਨਤ ਕਰਕੇ ਪਾਰਟੀ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਬਣਾਉਣ ਲਈ ਇਕਾਈਆਂ ਬਣਾ ਕੇ ਹਲਕਾ ਪੱਧਰ ‘ਤੇ ਪਾਰਟੀ ਦਾ ਢਾਂਚਾ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਸੀਨੀਅਰ ਅਕਾਲੀ ਆਗੂ ਗੁਰਮੇਲ ਸਿੰਘ ਤਖ਼ਤੂਪੁਰਾ, ਹਰਮਨਜੀਤ ਸਿੰਘ ਬਰਾੜ ਦੀਦਾਰੇ ਵਾਲਾ, ਜਰਨੈਲ ਸਿੰਘ, ਗੁਰਚਰਨ ਸਿੰਘ ਨੰਗਲ, ਸੁਰਜੀਤ ਸਿੰਘ ਰਣਸੀਂਹ, ਐਡਵੋਕੇਟ ਅਮਨਇੰਦਰ ਸਿੰਘ ਬੁੱਟਰ, ਤਾਰਾ ਸਿੰਘ ਮਾਣੂੰਕੇ, ਧਰਮਿੰਦਰ ਸਿੰਘ ਸੋਨੀ ਲੋਪੋ, ਸਰਪੰਚ ਹਰਜਿੰਦਰ ਸਿੰਘ ਖੋਟੇ, ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ, ਪਰਮਜੀਤ ਸਿੰਘ ਗਿੱਲ, ਚਰਨਜੀਤ ਸਿੰਘ ਡਾਲਾ, ਪਰਮਿੰਦਰ ਸਿੰਘ ਖੋਟੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਪਾਰਟੀ ਦੇ ਹੱਥਾਂ ਵਿਚ ਸੁਰੱਖਿਅਤ ਹੈ ਪੰਜਾਬ ਦਾ ਭਵਿੱਖ-ਦਵਿੰਦਰ ਸਿੰਘ ਰਣੀਆਂ ਅਗਲੀ ਖ਼ਬਰ ਭੋਲਾ ਸਿੰਘ ਬਰਾੜ ਦੇ ਪੁੱਤਰ ਵਰਿੰਦਰ ਸਿੰਘ ਦੇ ਬਲਾਕ ਪ੍ਰਧਾਨ ਬਣਨ ’ਤੇ ਖ਼ੁਸ਼ੀ ਦੀ ਲਹਿਰ
Ad Position 24