18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਤੇ ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 26-06-2026
ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ)-ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਮੰਗਾਂ ਦੀ ਪੂਰਤੀ ਲਈ ਪੈਨਸ਼ਨਰ ਆਗੂ ਭਜਨ ਸਿੰਘ ਗਿੱਲ ਦੀ ਅਗਵਾਈ ਵਿਚ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਵਿਚ ਸਾਂਝਾ ਮੰਚ ਤੇ ਸਾਂਝਾ ਫ਼ਰੰਟ ਦੇ ਆਗੂਆਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮ ਪੈਨਸ਼ਨਰ ਤੇ ਕਿਸਾਨ ਮਜ਼ਦੂਰ ਲੋਕ ਵਿਰੋਧੀ ਰਵੱਈਏ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ। ਸਟੇਜ ਦਾ ਸੰਚਾਲਨ ਦਿਗਵਿਜੇਪਾਲ ਸ਼ਰਮਾ ਨੇ ਕੀਤਾ। ਬਲੌਰ ਸਿੰਘ, ਗੁਰਮੇਲ ਸਿੰਘ ਨਾਹਰ, ਹਰਜੰਟ ਸਿੰਘ ਬੌਡੇ, ਸੁਰਜੀਤ ਸਿੰਘ ਗਗੜਾ ਤੇ ਸੈਮੂਅਲ ਨੇ ਪੰਜਾਬ ਸਰਕਾਰ ਦੁਆਰਾ ਮਾਣਯੋਗ ਹਾਈਕੋਰਟ ਵਿਚ ਡੀ.ਏ. ਸਬੰਧੀ ਦਿੱਤੇ ਗਏ ਸੀਲ ਬੰਦ ਲਿਫ਼ਾਫ਼ੇ ਵਿਚ ਰਿਪੋਰਟ ਨੂੰ ਮੁਲਾਜ਼ਮਾਂ ਪੈਨਸ਼ਨਰਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਬਰਾਬਰ ਕਰਾਰ ਦਿੰਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ਾਂ ਰਾਹੀਂ ਪ੍ਰਾਪਤ ਕੀਤੇ ਹੱਕਾਂ, ਪੈਨਸ਼ਨਾਂ, ਮਹਿੰਗਾਈ ਭੱਤੇ ਤੇ ਗਰੇਡਾਂ ਨੂੰ ਇਹ ਸਰਕਾਰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਦੀ ਤੌਹੀਨ ਕਰ ਰਹੀ ਹੈ ਜਦੋਂ ਕਿ ਮਾਣਯੋਗ ਹਾਈਕੋਰਟ ਵਲੋਂ 30 ਜੂਨ ਤੱਕ 18 ਫ਼ੀਸਦੀ ਡੀ.ਏ. ਅਤੇ ਉਸ ਦੇ ਬਕਾਏ ਨੂੰ ਦੇਣ ਲਈ ਹੁਕਮ ਜਾਰੀ ਕਰ ਚੁੱਕੀ ਹੈ। ਦਲਵੀਰ ਸਿੰਘ ਸਿੱਧੂ, ਦਲਜੀਤ ਸਿੰਘ ਭੁੱਲਰ, ਜਗਦੀਸ਼ ਸਿੰਘ ਚਾਹਲ, ਬਲਜਿੰਦਰ ਸਿੰਘ ਧਾਲੀਵਾਲ ਨੇ ਮੁਲਾਜ਼ਮਾਂ ਦੇ ਕੱਟੇ 37 ਭੱਤੇ ਬਹਾਲ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, 2015 ਦਾ ਪ੍ਰਬੋਸ਼ਨ ਪੀਰੀਅਡ ਬਾਰੇ ਪੱਤਰ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਜੋ ਵਾਅਦੇ ਕੀਤੇ ਸਨ ਉਹ ਪੂਰੇ ਤਾਂ ਕੀ ਕਰਨੇ ਸੀ, ਉਨ੍ਹਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਦੇ ਲੋਕਾਂ ‘ਤੇ ਲਾਠੀਆਂ ਗੋਲੀਆਂ ਵਰਤੀਆਂ ਜਾ ਰਹੀਆਂ ਹਨ। ਬਲਵਿੰਦਰ ਸਿੰਘ, ਅਮਨਦੀਪ ਮਾਛੀਕੇ, ਗੁਰਜੰਟ ਸਿੰਘ ਕੋਕਰੀ ਅਤੇ ਰਜਿੰਦਰ ਸਿੰਘ ਰਿਆੜ ਨੇ ਕਿਹਾ ਕਿ ਸਰਕਾਰ ਲੋਕਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਉਨ੍ਹਾਂ ਦੇ ਸੰਘਰਸ਼ਾਂ ਨੂੰ ਦਬਾਉਣ ਲਈ ਘਟੀਆ ਹੱਥਕੰਡੇ ਵਰਤ ਰਹੀ ਹੈ। ਕੁਲਦੀਪ ਸਿੰਘ ਪੀ.ਸੀ.ਐਮ.ਐਸ., ਕੁਲਵੀਰ ਸਿੰਘ ਢਿੱਲੋਂ, ਪ੍ਰਿੰਸੀਪਲ ਪੂਰਨ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ‘ਤੇ ਕੇਂਦਰੀ ਸਕੇਲ ਲਾਗੂ ਕਰ ਕੇ ਉਨ੍ਹਾਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਪੰਜਾਬ ਦੇ ਸਕੇਲਾਂ ਤੋਂ ਵਿਰਵੇ ਰੱਖਿਆ ਜਾ ਰਿਹਾ ਹੈ। ਅੰਤ ਵਿਚ ਭਜਨ ਸਿੰਘ ਗਿੱਲ ਨੇ ਮੁਲਾਜ਼ਮਾਂ ਪੈਨਸ਼ਨਰਾਂ ਦੀ ਕੋਆਰਡੀਨੇਸ਼ਨ ਕਮੇਟੀ ਵਲੋਂ ਸਭਨਾਂ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਵਰਕਰਾਂ ਦਾ ਭਰਵੀਂ ਸ਼ਮੂਲੀਅਤ ਕਰਨ ‘ਤੇ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਉਂਦੇ ਦਿਨਾਂ ‘ਚ ਪੰਜਾਬ ਦੇ ਮੁਲਾਜ਼ਮਾਂ ਪੈਨਸ਼ਨਰਾਂ ਦੀਆਂ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਮੋਗਾ ਜ਼ਿਲ੍ਹੇ ਦੇ ਮੁਲਾਜ਼ਮ ਪੈਨਸ਼ਨਰ 11 ਜੁਲਾਈ ਨੂੰ ਨਛੱਤਰ ਸਿੰਘ ਭਵਨ ਵਿਚ 10 ਵਜੇ ਵਿਸ਼ਾਲ ਕਨਵੈਨਸ਼ਨ ਕਰਨ ਉਪਰੰਤ ਸਥਾਨਕ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਰਿਹਾਇਸ਼ ਵੱਲ ਰੋਹ ਭਰਪੂਰ ਮਾਰਚ ਕੀਤਾ ਜਾਵੇਗਾ ਅਤੇ ਉਸ ਦੇ ਘਰ ਅੱਗੇ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਘੜੇ ਭੰਨੇ ਜਾਣਗੇ। ਸਾਂਝੀ ਕੋਆਰਡੀਨੇਸ਼ਨ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ 17 ਜੁਲਾਈ ਨੂੰ ਮੋਹਾਲੀ ਵਿਖੇ ਮਹਾਂ ਰੈਲੀ ਵਿਚ ਮੋਗਾ ਜ਼ਿਲ੍ਹੇ ਵਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਅਗਲੀ ਖ਼ਬਰ ਕੈਨੇਡਾ ਵਸਦੇ ਪੰਜਾਬੀਆਂ ਦਾ ਉਤਸ਼ਾਹ ਅਕਾਲੀ ਦਲ ਦੀ ਮਜ਼ਬੂਤੀ ਦਾ ਸਬੂਤ-ਮੱਖਣ ਬਰਾੜ
Ad Position 24