17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਡਿਪਟੀ ਕਮਿਸ਼ਨਰ ਵਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 26-06-2026
ਮੋਗਾ, 25 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀ ਅਗਵਾਈ ਹੇਠ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਆਉਣ ਵਾਲੀ 28, 29 ਤੇ 30 ਜੂਨ ਨੂੰ ਕਰਵਾਈ ਜਾਣ ਵਾਲੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਜ਼ਿਲ੍ਹਾ ਮੋਗਾ ਵਿਚ 0 ਤੋਂ 5 ਸਾਲ ਤੱਕ ਦੇ ਲਗਭਗ 88541 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਹੈ। ਇਸ ਲਈ ਜ਼ਿਲ੍ਹੇ ਵਿਚ 354 ਪੋਲੀਓ ਬੂਥ ਬਣਾਏ ਗਏ ਹਨ ਤੇ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣ ਲਈ 708 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਦੌਰਾਨ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ ਤੇ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ 5 ਸਾਲ ਤੱਕ ਦੇ ਹਰ ਬੱਚੇ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਜ਼ਰੂਰ ਪਿਆਉਣ ਤਾਂ ਜੋ ਦੇਸ਼ ਨੂੰ ਪੋਲੀਓ ਮੁਕਤ ਰੱਖਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। ਸਿਵਲ ਸਰਜਨ ਮੋਗਾ ਡਾ. ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਕਿ ਪਲਸ ਪੋਲੀਓ ਮੁਹਿੰਮ ਦੀ ਸਫਲਤਾ ਲਈ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੰਨ੍ਹੇ ਬੱਚਿਆਂ ਦੀ ਸਿਹਤ ਦੀ ਸੁਰੱਖਿਆ ਲਈ ਇਸ ਮੁਹਿੰਮ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ। ਡਾ. ਰਿਤੂ ਜੈਨ, ਡੀ.ਐਫ.ਡਬਲਿਊ.ਓ. ਕਮ ਜ਼ਿਲ੍ਹਾ ਟੀਕਾਕਰਨ ਅਫ਼ਸਰ ਮੋਗਾ ਨੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹਰ ਪੱਧਰ ‘ਤੇ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੀਚੇ ਅਨੁਸਾਰ ਹਰ ਬੱਚੇ ਤੱਕ ਪਹੁੰਚ ਕਰ ਕੇ ਪੋਲੀਓ ਰੋਕੂ ਬੂੰਦਾਂ ਪਿਲਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹਾ ਟਾਸਕ ਫੋਰਸ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁਲਵੰਤ ਸਿੰਘ ਮੱਕੜ ਦੀ ਅਗਵਾਈ ਹੇਠ ਵਪਾਰੀਆਂ ਵਲੋਂ ਵਪਾਰ ਮੰਡਲ ਪ੍ਰਧਾਨ ਪਵਨ ਗੋਇਲ ਦਾ ਸਨਮਾਨ ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਤੇ ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਡੀ.ਸੀ. ਦਫ਼ਤਰ ਅੱਗੇ ਰੋਸ ਮੁ...
Ad Position 24