17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਕੁਲਵੰਤ ਸਿੰਘ ਮੱਕੜ ਦੀ ਅਗਵਾਈ ਹੇਠ ਵਪਾਰੀਆਂ ਵਲੋਂ ਵਪਾਰ ਮੰਡਲ ਪ੍ਰਧਾਨ ਪਵਨ ਗੋਇਲ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 26-06-2026
ਬਾਘਾ ਪੁਰਾਣਾ, 25 ਜੂਨ (ਟਿੰਕੂ ਕਾਠਪਾਲ)-ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਮੰਡਲ ਦੇ ਨਵ-ਨਿਯੁਕਤ ਪ੍ਰਧਾਨ ਪਵਨ ਗੋਇਲ ਦੇ ਸਨਮਾਨ ਵਿਚ ਅੱਜ ਬਾਘਾ ਪੁਰਾਣਾ ਵਿਖੇ ਇੱਕ ਪ੍ਰਭਾਵਸ਼ਾਲੀ ਅਤੇ ਭਰਵਾਂ ਸਮਾਗਮ ਆਯੋਜਿਤ ਕੀਤਾ ਗਿਆ। ਇਹ ਸਮਾਗਮ ਹੈਂਡਲੂਮ ਯੂਨੀਅਨ ਦੇ ਪ੍ਰਧਾਨ ਅਤੇ ਕੱਪੜਾ ਯੂਨੀਅਨ ਦੇ ਕੋਰ ਕਮੇਟੀ ਮੈਂਬਰ ਕੁਲਵੰਤ ਸਿੰਘ ਮੱਕੜ ਦੀ ਅਗਵਾਈ ਹੇਠ ਮੁਦਕੀ ਰੋਡ, ਬਾਘਾ ਪੁਰਾਣਾ ਦੇ ਵਪਾਰੀ ਭਰਾਵਾਂ ਵਲੋਂ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਵਪਾਰੀਆਂ, ਸਮਾਜਿਕ ਆਗੂਆਂ ਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਪਵਨ ਗੋਇਲ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ ਗਈ। ਸਮਾਗਮ ਦਾ ਮਾਹੌਲ ਉਤਸ਼ਾਹ ਅਤੇ ਖ਼ੁਸ਼ੀ ਨਾਲ ਭਰਪੂਰ ਰਿਹਾ, ਜਿੱਥੇ ਵਪਾਰਕ ਭਾਈਚਾਰੇ ਨੇ ਆਪਣੇ ਨਵੇਂ ਪ੍ਰਧਾਨ ਪ੍ਰਤੀ ਪੂਰਾ ਵਿਸ਼ਵਾਸ ਪ੍ਰਗਟਾਇਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪਵਨ ਗੋਇਲ ਲੰਬੇ ਸਮੇਂ ਤੋਂ ਵਪਾਰਕ ਤੇ ਸਮਾਜਿਕ ਖੇਤਰ ’ਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀ ਸਾਫ਼-ਸੁਥਰੀ ਛਵੀ, ਮਿਹਨਤੀ ਸੁਭਾਅ ਤੇ ਵਪਾਰੀਆਂ ਦੇ ਹਿਤਾਂ ਪ੍ਰਤੀ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਦੀ ਇਹ ਨਿਯੁਕਤੀ ਵਪਾਰ ਮੰਡਲ ਲਈ ਇਕ ਮਜ਼ਬੂਤ ਕਦਮ ਸਾਬਤ ਹੋਵੇਗੀ। ਬੁਲਾਰਿਆਂ ਨੇ ਵਿਸ਼ਵਾਸ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਵਪਾਰ ਮੰਡਲ ਹੋਰ ਮਜ਼ਬੂਤ ਹੋਵੇਗਾ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਉੱਚ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਹੈਂਡਲੂਮ ਯੂਨੀਅਨ ਦੇ ਪ੍ਰਧਾਨ ਕੁਲਵੰਤ ਸਿੰਘ ਮੱਕੜ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਪਾਰੀਆਂ ਦੀ ਏਕਤਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਇਸ ਮੌਕੇ ਕਰਨੈਲ ਸਿੰਘ ਵਿਰਦੀ, ਭਵਾਨੀ ਕੁਮਾਰ, ਸੁਖਮੰਦਰ ਸਿੰਘ ਮੱਕੜ, ਰਾਹੁਲ ਕੁਮਾਰ ਹਲਵਾਈ, ਪਵਨ ਕੁਮਾਰ ਸ਼ਰਮਾ, ਅਮਨ ਅਰੋੜਾ, ਗਗਨ ਗਰਗ, ਰਾਜੂ ਅਰੋੜਾ, ਪੱਪੂ ਅਰੋੜਾ, ਰਾਜ ਕੁਮਾਰ, ਲੱਕੀ ਰਖਰਾ, ਰਾਹੁਲ ਕੁਮਾਰ ਸੋਨੀ, ਅਰੁਣ ਕੁਮਾਰ, ਗੋਪਾਲ ਬਾਂਸਲ, ਰਿੰਕੂ ਅਰੋੜਾ, ਜਗਜੀਤ ਸਿੰਘ ਜੱਗਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਬੈੱਡਾਂ ਉੱਪਰ ਕਰਨ ਨਾਲ ਹੁੰਦੀ ਹੈ ਪਾਣੀ ਦੀ ਵਧੇਰੇ ਬੱਚਤ- ਮੁੱਖ ਖੇਤੀਬਾੜੀ ਅਫ਼ਸਰ ਮੋਗਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ
Ad Position 24