ਮੋਗਾ, 26 ਜੂਨ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਲੋਕ ਮਿਲਣੀ ਮੁਹਿੰਮ ਦੌਰਾਨ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਚੁਗਾਵਾਂ ਵਿਖੇ ਪ੍ਰਭਾਵਸ਼ਾਲੀ ਸਮਾਗਮ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਦਰਾਂ ਪਰਿਵਾਰ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਆਖ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਵਿਧਾਇਕ ਬਿਲਾਸਪੁਰ ਦੀ ਅਗਵਾਈ ਹੇਠ ਮੈਡਮ ਗੁਰਪ੍ਰੀਤ ਕੌਰ ਚੁਗਾਵਾਂ ਦੀ ਪ੍ਰੇਰਨਾ ਸਦਕਾ ‘ਆਪ’ ‘ਚ ਸ਼ਾਮਿਲ ਹੋਏ ਇਨ੍ਹਾਂ ਪਰਿਵਾਰਾਂ ਦਾ ਪਾਰਟੀ ਦੇ ਸਿਰੋਪਾਓ ਪਾ ਕੇ ਸਨਮਾਨ ਕੀਤਾ। ਵਿਧਾਇਕ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ‘ਚ ਸ਼ਾਮਿਲ ਹੋਣ ਵਾਲੇ ਹਰ ਇਕ ਵਿਅਕਤੀ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ। ਇਸ ਸਮੇਂ ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਬਹੁਤ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ। ਵਿਧਾਇਕ ਬਿਲਾਸਪੁਰ ਨੇ ਇਸ ਮੌਕੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੀਆਂ ਬਹੁਤ ਸਾਰੀਆਂ ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ ਜਿਸ ਕਾਰਨ ਸਮਾਜ ਦੇ ਵੱਖ-ਵੱਖ ਵਰਗ ਬੇਹੱਦ ਖ਼ੁਸ਼ ਹਨ। ਸਰਕਾਰ ਨੇ ਸਾਰੇ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਆਏ ਦਿਨ ਲੋਕ ਹਿਤ ਵਿਚ ਹੋਰ ਫ਼ੈਸਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਸਨ।