05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਐਸ. ਡੀ. ਐਮ. ਗਗਨਦੀਪ ਸਿੰਘ ਨਿਹਾਲ ਸਿੰਘ ਵਾਲਾ ਨੇ ਸੜਕਾਂ ਦੇ ਬਰਮ ਪੂਰੇ ਕਰਨ ਸੰਬੰਧੀ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 27-06-2026
ਨਿਹਾਲ ਸਿੰਘ ਵਾਲਾ, 26 ਜੂਨ (ਸੁਖਦੇਵ ਸਿੰਘ ਖ਼ਾਲਸਾ)-ਉਪ ਮੰਡਲ ਮੈਜਿਸਟਰੇਟ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ ਐਸ. ਡੀ. ਐਮ. ਗਗਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਸੜਕਾਂ ਦੇ ਬਰਮ ਪੂਰੇ ਕਰਨ ਸੰਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਅਧੀਨ ਆਉਂਦੀਆਂ ਸੜਕਾਂ ਦੇ ਬਰਮਾ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਐਸ. ਡੀ. ਐਮ. ਗਗਨਦੀਪ ਸਿੰਘ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ‘ਚ ਰੱਖਦਿਆਂ ਸੜਕਾਂ ਦੇ ਬਰਮਾ ਨੂੰ ਤਰਜੀਹੀ ਆਧਾਰ ‘ਤੇ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਸੜਕਾਂ ਦੀ ਮਜ਼ਬੂਤੀ ਬਣੀ ਰਹੇ ਤੇ ਆਮ ਲੋਕਾਂ ਨੂੰ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਨਿਰਧਾਰਿਤ ਸਮਾਂ-ਸੀਮਾ ਅੰਦਰ ਬਰਮਾ ਦਾ ਕੰਮ ਮੁਕੰਮਲ ਕਰਨਾ ਯਕੀਨੀ ਬਣਾਉਣ ਅਤੇ ਨਾਲ ਹੀ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਅਤੇ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਐਸ. ਡੀ. ਓ. ਮੰਡੀ ਬੋਰਡ ਜਸਵੀਰ ਸਿੰਘ, ਜੇ. ਈ. ਲੋਕ ਨਿਰਮਾਣ ਵਿਭਾਗ (ਭਵਨ ਅਤੇ ਸੜਕਾਂ) ਕੇ. ਪੀ. ਸਿੰਘ, ਬੀ. ਡੀ. ਪੀ. ਓ. ਮਨਜੀਤ ਕੌਰ ਨਿਹਾਲ ਸਿੰਘ ਵਾਲਾ, ਨਾਇਬ ਤਹਿਸੀਲਦਾਰ ਬਲਜੀਤ ਸਿੰਘ ਨਿਹਾਲ ਸਿੰਘ ਵਾਲਾ ਤੇ ਨਾਇਬ ਤਹਿਸੀਲਦਾਰ ਸਾਨੂੰ ਬੱਧਨੀ ਕਲਾਂ, ਸੁਪਰਡੈਂਟ ਸਤਵਿੰਦਰ ਕੌਰ, ਐਸ. ਡੀ. ਐਮ. ਰੀਡਰ ਅਮਰਜੀਤ ਸਿੰਘ ਬਰਾੜ ਹਾਜ਼ਰ ਸਨ। ਮੀਟਿੰਗ ਦੌਰਾਨ ਸਾਰੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਸੜਕਾਂ ਦੇ ਬਰਮਾ ਦਾ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨ ਧਰਮਕੋਟ ਵਿਖੇ ਇਕ ਹਫ਼ਤੇ ਦੀ ਕਾਰਵਾਈ ਦੌਰਾਨ 14 ਮੁਕੱਦਮੇ ਦਰਜ 23 ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਅਰਸ਼ਜੋਤ ਸਿੰਘ ਸੇਖੋਂ ਗਗੜਾ ਕਾਂਗਰਸ ਦੇ ਵਾਈਸ ਬਲਾਕ ਪ੍ਰਧਾਨ ਨਿਯੁਕਤ
Ad Position 24
No active advertisement