05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸਰਪੰਚਾਂ ਨੂੰ ਮਾਣਭੱਤਾ ਦੇਣਾ ਸਰਕਾਰ ਦਾ ਸਲਾਹੁਣਯੋਗ ਫ਼ੈਸਲਾ-ਸਰਪੰਚ ਪ੍ਰਿੰਸ ਚਾਵਲਾ

Ad Position 21
No active advertisement
ਅਜੀਤ ਡੈਸਕ 27-06-2026
ਕਿਸ਼ਨਪੁਰਾ ਕਲਾਂ, 26 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਹੀਨਾ ਮਾਣ ਭੱਤਾ ਦੇਣ ਦਾ ਐਲਾਨ ਕਰਨਾ ਇਕ ਬਹੁਤ ਹੀ ਸਲਾਹੁਣਯੋਗ ਫ਼ੈਸਲਾ ਹੈ। ਕਸਬਾ ਕਿਸ਼ਨਪੁਰਾ ਕਲਾਂ ਦੇ ਸਰਪੰਚ ਪ੍ਰਿੰਸ ਚਾਵਲਾ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਹਰ ਇਕ ਪਿੰਡ ਦਾ ਸਰਪੰਚ ਪਿੰਡ ਦੇ ਵਿਕਾਸ ਤੇ ਪਿੰਡ ਵਾਸੀਆਂ ਦੇ ਮਸਲਿਆਂ ਦੇ ਹੱਲ ਲਈ ਦਿਨ-ਰਾਤ ਆਪਣੇ ਨਿੱਜੀ ਕੰਮ-ਕਾਜ ਛੱਡ ਕੇ ਲੋਕਾਂ ਦੀ ਸੇਵਾ ਵਿਚ ਸਮਾਂ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਰਪੰਚ ਬੜੇ ਲੰਮੇ ਸਮੇਂ ਤੋਂ ਸਰਪੰਚਾਂ ਲਈ ਮਾਣ ਭੱਤਾ ਲਾਗੂ ਕਰਨ ਦੀ ਮੰਗ ਕਰ ਰਹੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਪੰਚਾਂ ਨੂੰ 10 ਹਜ਼ਾਰ ਰੁਪਏ ਮਹੀਨਾ ਮਾਣ ਭੱਤਾ ਦੇਣ ਦਾ ਐਲਾਨ ਕਰਕੇ ਬਹੁਤ ਵਧੀਆ ਕਦਮ ਚੁੱਕਿਆ ਹੈ। ਇਸ ਸ਼ਲਾਘਾਯੋਗ ਫ਼ੈਸਲੇ ਲਈ ਉਨ੍ਹਾਂ ਨੇ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਬੋਰਡ ਅਧਿਕਾਰੀਆਂ ਨੇ ਕਿਸਾਨ ਅਜੈਬ ਸਿੰਘ ਨੂੰ 47 ਦਿਨ ਕੀਤਾ ਖੱਜਲ ਖੁਆਰ-ਭਾਕਿਯੂ ਬਹਿਰਾਮ ਕੇ ਅਗਲੀ ਖ਼ਬਰ ਸਬ ਡਵੀਜ਼ਨ ਧਰਮਕੋਟ ਵਿਖੇ ਇਕ ਹਫ਼ਤੇ ਦੀ ਕਾਰਵਾਈ ਦੌਰਾਨ 14 ਮੁਕੱਦਮੇ ਦਰਜ 23 ਗ੍ਰਿਫ਼ਤਾਰ-ਜ਼ਿਲ੍ਹਾ ਪੁਲਿਸ ਮੁਖੀ
Ad Position 24
No active advertisement