05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਨੇ ਮਨਾਇਆ ਨਸ਼ਾ ਵਿਰੋਧੀ ਅੰਤਰਰਾਸ਼ਟਰੀ ਦਿਵਸ

Ad Position 21
No active advertisement
ਅਜੀਤ ਡੈਸਕ 27-06-2026
ਮੋਗਾ, 26 ਜੂਨ (ਸੁਰਿੰਦਰਪਾਲ ਸਿੰਘ)-ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀਮਤੀ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਅਗਵਾਈ ਹੇਠ ਤੇ ਸਿਮਰਨ ਸਿੰਘ ਸੀ. ਜੀ. ਐਮ. ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੀ ਨਿਗਰਾਨੀ ਹੇਠ ਅਤੇ ਪੁਲਿਸ ਵਿਭਾਗ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਰੈੱਡ ਕਰਾਸ ਡੀ-ਅਡੀਕਸ਼ਨ ਕਮ ਰੀਹੈਬਲੀਟੇਸ਼ਨ ਸੈਂਟਰ ਜਨੇਰ ਵਿਖੇ ਨਸ਼ਾ ਦੁਰਵਰਤੋਂ ਅਤੇ ਗ਼ੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰ-ਰਾਸ਼ਟਰੀ ਦਿਵਸ ਮਨਾਇਆ ਅਤੇ ਨਸ਼ਾ ਕਰਨ ਵਾਲਿਆਂ ਨੂੰ ਜਾਗਰੂਕ ਕਰਨ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ਦੌਰਾਨ ਸਮੀਰ ਗੁਪਤਾ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਮੋਗਾ ਨੇ ਇਸ ਦਿਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਦਿਵਸ ਹਰ ਸਾਲ 26 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਾ ਉਦੇਸ਼ ਨਸ਼ਿਆਂ ਦੀ ਦੁਰਵਰਤੋਂ ਤੇ ਗ਼ੈਰ-ਕਾਨੂੰਨੀ ਨਸ਼ਾ ਤਸਕਰੀ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਨਸ਼ਾ-ਮੁਕਤ ਸਮਾਜ ਲਈ ਵਿਸ਼ਵ ਪੱਧਰ ‘ਤੇ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ। ਇਹ ਦਿਵਸ 1987 ਵਿਚ ਯੂਨਾਈਟਿਡ ਨੇਸ਼ਨਜ ਵਲੋਂ ਘੋਸ਼ਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨਸ਼ੇ ਨਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਨੁਕਸਾਨ ਪਹੁੰਚਾਉਂਦੇ ਹਨ, ਸਗੋਂ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦੇ ਹਨ। ਉਨ੍ਹਾਂ ਨੇ ਸਾਰੇ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਸੰਕਲਪ ਵੀ ਦਿਵਾਇਆ। ਉਨ੍ਹਾਂ ਕਿਹਾ ਕਿ ਆਓ ਮਿਲ ਕੇ ਨਸ਼ਾ-ਮੁਕਤ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਕਰੀਏ। ਇਸ ਤੋਂ ਇਲਾਵਾ ਏ. ਐਸ. ਆਈ. ਕੇਵਲ ਸਿੰਘ ਮੋਗਾ ਨੇ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਰੈੱਡ ਕਰਾਸ ਡੀ-ਅਡੀਕਸ਼ਨ ਕਮ ਰੀਹੈਬਲੀਟੇਸ਼ਨ ਸੈਂਟਰ ਜਨੇਰ ਸੰਸਥਾ ਦੇ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਏ. ਮੋਗਾ ਦੇ 6 ਖਿਡਾਰੀਆਂ ਦੀ ਪੀ. ਸੀ. ਏ. ਵਲੋਂ ਕਰਵਾਏ ਜਾ ਰਹੇ ਫਿਟਨੈੱਸ ਕਮ ਫੀਲਡਿੰਗ ਕੈਂਪ ਲਈ ਚੋਣ ਅਗਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਦੀ ਟੀਮ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਅਹੁਦੇਦਾਰਾਂ ਦਾ ਸਨਮਾਨ
Ad Position 24
No active advertisement