ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀ ਸਿਹਤ ਡਾਇਰੈਕਟਰ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 28-06-2026
ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦੀ ਡਾਇਰੈਕਟਰ ਸਿਹਤ ਨਾਲ ਉਨ੍ਹਾਂ ਵਲੋਂ ਦਿੱਤੇ ਗਏ ਲਿਖਤੀ ਸਮੇਂ ਅਨੁਸਾਰ ਮੀਟਿੰਗ ਹੋਈ। ਇਹ ਮੀਟਿੰਗ ਪਿਛਲੇ ਦਿਨੀਂ ਨਵੀਂ ਚੁਣੀ ਗਈ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੀਪ ਸ਼ਰਮਾ ਅਤੇ ਜਨਰਲ ਸਕੱਤਰ ਸੁਨੀਲ ਦੱਤ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ। ਇਸ ਵਿਚ ਸਿਹਤ ਡਾਇਰੈਕਟਰ ਨੂੰ ਪਹਿਲਾਂ ਨਵੇਂ ਚੁਣੇ ਗਏ ਕਮੇਟੀ ਮੈਂਬਰਾਂ ਦੀ ਜਾਣ ਪਛਾਣ ਕਰਵਾਈ ਗਈ। ਮੀਟਿੰਗ ਦੀ ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਦੀਪਾਂਜਲੀ ਭੱਟੀ ਨੇ ਦੱਸਿਆ ਕਿ ਮੀਟਿੰਗ ਵਿਚ ਫਾਰਮੇਸੀ ਅਫ਼ਸਰਾਂ ਦੀਆਂ ਮੁਸ਼ਕਲਾਂ ਬਾਰੇ ਚਰਚਾ ਕੀਤੀ ਗਈ। ਪੰਜਾਬ ਪੇ ਸਕੇਲ ਲੈਣ ਲਈ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਅਨੁਸਾਰ ਫਾਰਮੇਸੀ ਅਫ਼ਸਰਾਂ ਦੇ ਜਨਰਲ ਸਪੀਕਿੰਗ ਆਰਡਰ ਜਾਰੀ ਕਰਨ ਦੀ ਮੁੱਖ ਮੰਗ ਰੱਖੀ ਗਈ ਜਿਸ ਵਿਚ ਡਾਇਰੈਕਟਰ ਨੇ ਕਿਹਾ ਕਿ ਸਰਕਾਰ ਵਲੋਂ ਲੀਗਲ ਐਡਵਾਈਜ਼ਰ ਨਾਲ ਗੱਲਬਾਤ ਕਰ ਕੇ ਜਲਦ ਹੀ ਇਸ ਦਾ ਹੱਲ ਕੀਤਾ ਜਾਵੇਗਾ। ਫਾਰਮੇਸੀ ਅਫ਼ਸਰਾਂ ਦੀਆਂ ਬਾਕੀ ਰਹਿੰਦੀਆਂ ਰੈਗੂਲਰ ਪੋਸਟਾਂ ਨੂੰ ਭਰਨ ਸਬੰਧੀ ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਇਨ੍ਹਾਂ 454 ਪੋਸਟਾਂ ਨੂੰ ਜਲਦੀ ਭਰਿਆ ਜਾਵੇਗਾ। ਇਸ ਤੋਂ ਬਾਅਦ ਸੇਵਾ-ਮੁਕਤ ਫਾਰਮੇਸੀ ਅਫ਼ਸਰਾਂ ਦੇ ਲੀਵ ਇਨਕੈਸ਼ਮੈਂਟ ਦੇ ਬਕਾਇਆ ਕੇਸਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਅਮਰਨਾਥ ਯਾਤਰਾ ਜਾਣ ‘ਤੇ ਟੀ.ਏ. ਡੀ.ਏ. ਬਾਰੇ ਗੱਲਬਾਤ ਕੀਤੀ ਗਈ ਜਿਸ ਵਿਚ ਡਾਇਰੈਕਟਰ ਵਲੋਂ ਸਾਫ਼ ਸ਼ਬਦਾਂ ਵਿਚ ਕਿਹਾ ਗਿਆ ਕਿ ਇਹ ਫ਼ੰਡ ਡਿਪਾਰਟਮੈਂਟ ਵਲੋਂ ਬਹੁਤ ਪਹਿਲਾਂ ਹੀ ਸਿਵਲ ਸਰਜਨ ਦਫ਼ਤਰਾਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਡਾਇਰੈਕਟਰ ਵਲੋਂ ਕਿਹਾ ਗਿਆ ਕਿ ਜਿਨ੍ਹਾਂ ਨੂੰ ਟੀ.ਏ. ਡੀ.ਏ. ਨਹੀਂ ਮਿਲੇ ਉਹ ਪਹਿਲਾਂ ਆਪਣੇ ਜ਼ਿਲ੍ਹੇ ਦੇ ਸਿਵਲ ਸਰਜਨ ਨੂੰ ਮਿਲਣ ਅਤੇ ਇਸ ਦੀ ਜਾਣਕਾਰੀ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਨੂੰ ਦਿੱਤੀ ਜਾਵੇ। ਪਿਛਲੇ ਲੰਮੇ ਸਮੇਂ ਤੋਂ ਡਿਪਾਰਟਮੈਂਟ ਵਿਚ ਫਾਰਮੇਸੀ ਅਫ਼ਸਰਾਂ ਦੀ ਘੱਟ ਗਿਣਤੀ ਕਰ ਕੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਵਿਚ ਡਾਇਰੈਕਟਰ ਵਲੋਂ ਭਰੋਸਾ ਜਤਾਇਆ ਗਿਆ ਕਿ ਨਵੀਂ ਆਉਣ ਵਾਲੀ 454 ਰੈਗੂਲਰ ਪੋਸਟਾਂ ਵਿਚੋਂ ਹੀ ਇਸ ਦਾ ਹੱਲ ਕੀਤਾ ਜਾਵੇਗਾ। ਡਿਪਾਰਟਮੈਂਟ ਵਿਚ ਜ਼ਿਲ੍ਹਾ ਪ੍ਰੀਸ਼ਦ ਰੂਰਲ ਫਾਰਮੇਸੀ ਅਫ਼ਸਰਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ ਜਿਸ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਕ ਪਾਲਿਸੀ ਹੇਠਾਂ ਰੱਖ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਫਾਰਮੇਸੀ ਅਫ਼ਸਰਾਂ ਦੀਆਂ ਪੋਸਟਾਂ ਨੂੰ ਪੁਨਰਗਠਨ ਕਰਨ ਦੀ ਵੀ ਚਰਚਾ ਕੀਤੀ ਗਈ। ਡਿਪਾਰਟਮੈਂਟ ਵਲੋਂ ਇਸ ਨੂੰ ਦੁਬਾਰਾ ਰਿਸਟਰਕਚਰਿੰਗ ਕਰਨ ਦੀ ਗੱਲ ਕਹੀ ਗਈ। ਇਸ ਮੌਕੇ ਵਿੱਤ ਸਕੱਤਰ ਮੀਨਾਕਸ਼ੀ ਧੀਰ, ਸੀਨੀਅਰ ਮੀਤ ਪ੍ਰਧਾਨ ਰਾਜ ਕੁਮਾਰ, ਮੀਤ ਪ੍ਰਧਾਨ ਸੁਖਮੰਦਰ ਸਿੰਘ ਸੰਧੂ, ਆਡੀਟਰ ਅਮਨਦੀਪ ਸਿੰਘ, ਮੁੱਖ ਸਲਾਹਕਾਰ ਅਮਰਿੰਦਰ ਸਿੰਘ, ਜੁਆਇੰਟ ਸਕੱਤਰ ਵਿਸ਼ਾਲ ਤਿਆਲ, ਪ੍ਰਬੰਧਕੀ ਸਕੱਤਰ ਬਲਵਿੰਦਰ ਸਿੰਘ, ਪ੍ਰੋਪੇਗੰਡਾ ਸਕੱਤਰ ਮਲਕੀਤ ਸਿੰਘ ਤੋਂ ਇਲਾਵਾ ਸੰਜੇ ਗੁਪਤਾ ਸੁਪਰਡੈਂਟ ਅਤੇ ਗੁਰਪ੍ਰੀਤ ਸਿੰਘ ਸੀਨੀਅਰ ਸਹਾਇਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲ ਯੂਨੀਵਰਸਿਟੀ ਦੇ ਆਲ ਇੰਡੀਆ ਸੁਪਰ-30 ਟੈਸਟ ਵਿਚ ਆਕਲੈਂਡ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਲਾਲਾ ਲਾਜਪਤ ਰਾਏ ਦੇ ਵਿਚਾਰ ਅੱਜ ਵੀ ਰਾਸ਼ਟਰਵਾਦ ਦੀ ਸਭ ਤੋਂ ਵੱਡੀ ਪ੍ਰੇਰਨਾ ਹਨ-ਤਰੁਣ ਚੁੱਘ
Ad Position 24
No active advertisement