ਮੋਗਾ, 27 ਜੂਨ (ਸੁਰਿੰਦਰਪਾਲ ਸਿੰਘ)-ਸ੍ਰੀ ਸ਼ਿਆਮ ਮੰਦਰ ਜਲੰਧਰ ਕਾਲੋਨੀ ਮੋਗਾ ਵਿਖੇ ਅੱਜ 28 ਜੂਨ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਇਕ ਸ਼ਾਮ ਖਾਟੂ ਵਾਲੇ ਦੇ ਨਾਮ ਸੰਕੀਰਤਨ ਅਤੇ ਕੜੀ-ਚਾਵਲ ਦੇ ਲੰਗਰ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਆਮ ਸੇਵਾ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ ਨੇ ਦੱਸਿਆ ਕਿ ਸੰਕੀਰਤਨ ਦੀ ਸ਼ੁਰੂਆਤ ਸ਼ਿਆਮ ਬਾਬਾ ਦੇ ਦਰਬਾਰ ਵਿਚ ਜੋਤੀ ਪ੍ਰਚੰਡ ਕਰ ਕੇ ਕੀਤੀ ਜਾਵੇਗੀ। ਇਸ ਮੌਕੇ ਭਜਨ ਗਾਇਕਾਂ ਵਲੋਂ ਸ਼ਿਆਮ ਬਾਬਾ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਕੀਰਤਨ ਉਪਰੰਤ ਸ਼ਿਆਮ ਬਾਬਾ ਨੂੰ ਭੋਗ ਲਗਾ ਕੇ ਹਾਜ਼ਰ ਸਮੂਹ ਸ਼ਿਆਮ ਪ੍ਰੇਮੀਆਂ ਨੂੰ ਕੜੀ-ਚਾਵਲਾਂ ਦਾ ਲੰਗਰ ਅਤੇ ਪ੍ਰਸ਼ਾਦ ਵੀ ਵੰਡਿਆ ਜਾਵੇਗਾ।