02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਆਪੋ-ਆਪਣੇ ਪਿੰਡਾਂ ‘ਚ ਰਹਿ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ ਵਰਕਰ-ਪ੍ਰਧਾਨ ਨਿਹਾਲ ਸਿੰਘ ਭੁੱਲਰ

Ad Position 21
No active advertisement
ਅਜੀਤ ਡੈਸਕ 29-06-2026
ਕਿਸ਼ਨਪੁਰਾ ਕਲਾਂ, 28 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਸਮੂਹ ਜੁਝਾਰੂ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ-ਆਪਣੇ ਪਿੰਡਾਂ, ਗਲੀਆਂ, ਮੁਹੱਲਿਆਂ, ਵਾਰਡਾਂ ਅਤੇ ਪੱਤੀਆਂ ਵਿਚ ਰਹਿ ਕੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਦੂਜੇ ਪਿੰਡਾਂ ਵਿਚ ਜਾ ਕੇ ਆਪਣੀ ਚੌਧਰ ਚਮਕਾਉਣ ਦੀ ਬਜਾਏ ਆਪਣੇ ਖੇਤਰ ਵਿਚ ਪਾਰਟੀ ਦੀ ਮਜ਼ਬੂਤੀ ਲਈ ਯਤਨ ਕਰਨਾ ਹੀ ਸੱਚੀ ਸੇਵਾ ਹੈ। ਪ੍ਰਧਾਨ ਭੁੱਲਰ ਨੇ ਕਿਹਾ ਕਿ ਅਕਸਰ ਇਹ ਰਿਪੋਰਟਾਂ ਮਿਲਦੀਆਂ ਹਨ ਕਿ ਕੁਝ ਆਗੂ ਤੇ ਵਰਕਰ ਆਪਣੇ ਪਿੰਡਾਂ ਨੂੰ ਛੱਡ ਕੇ ਦੂਜੇ ਪਿੰਡਾਂ ਵਿਚ ਸਰਗਰਮ ਰਹਿੰਦੇ ਹਨ ਅਤੇ ਉੱਥੇ ਦਖ਼ਲਅੰਦਾਜ਼ੀ ਕਰਨ ਨੂੰ ਤਰਜੀਹ ਦਿੰਦੇ ਹਨ, ਜੋ ਕਿ ਪਾਰਟੀ ਦੇ ਹਿਤ ਵਿਚ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਨੂੰ ਆਪਣੇ ਪਿੰਡ ਦੇ ਹਰ ਘਰ, ਹਰ ਗਲੀ ਅਤੇ ਹਰ ਵਾਰਡ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਭਾਵੇਂ ਕਿਸੇ ਪਿੰਡ ਵਿਚ ਵੋਟਰਾਂ ਦੀ ਗਿਣਤੀ ਘੱਟ ਹੋਵੇ ਜਾਂ ਵੱਧ, ਹਰ ਇਲਾਕੇ ਨੂੰ ਬਰਾਬਰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਜੇਕਰ ਹਰ ਵਰਕਰ ਆਪਣੀ ਜ਼ਿੰਮੇਵਾਰੀ ਆਪਣੇ ਖੇਤਰ ਤੱਕ ਸੀਮਤ ਰੱਖ ਕੇ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰੇਗਾ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਸੰਗਠਨਾਤਮਕ ਤਾਕਤ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਇਸ ਦਾ ਲਾਭ ਜ਼ਰੂਰ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਲਵਾਈ ਨੂੰ ਲੈ ਕੇ ਬਿਜਲੀ ਦੇ ਮਾਮਲੇ ਵਿਚ ਫ਼ੇਲ੍ਹ ਸਾਬਤ ਹੋਈ ਆਪ ਸਰਕਾਰ-ਸਨੀ ਗਿੱਲ ਕਿਹਾ, ਕਿਸਾਨਾਂ ਵਿਚ ਮੱਚੀ... ਅਗਲੀ ਖ਼ਬਰ ਮੱਖਣ ਬਰਾੜ ਵਲੋਂ ਗੱਲ ਪੰਜਾਬ ਦੀ ਮੁਹਿੰਮ ਤਹਿਤ ਬਰੈਂਪਟਨ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫ਼ਰੰਸ ਨੂੰ ਕੀਤਾ ਸੰਬੋ...
Ad Position 24
No active advertisement