02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸੁਖਬੀਰ ਸਿੰਘ ਬਾਦਲ ਨੇ ਬੀ.ਕੇ.ਯੂ. ਤੋਤੇ ਵਾਲਾ ਦੇ ਆਗੂਆਂ ਨਾਲ ਕੀਤੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 29-06-2026
ਕਿਸ਼ਨਪੁਰਾ ਕਲਾਂ, 28 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤੀ ਕਿਸਾਨ ਯੂਨੀਅਨ (ਤੋਤੇ ਵਾਲਾ) ਦੇ ਸੂਬਾ ਪ੍ਰਧਾਨ ਸੁਖ ਗਿੱਲ ਅਤੇ ਤਹਿਸੀਲ ਪ੍ਰਧਾਨ ਰਣਜੀਤ ਸਿੰਘ ਮੱਲ੍ਹੀ ਨਾਲ ਇਕ ਅਹਿਮ ਮੀਟਿੰਗ ਕੀਤੀ। ਮੀਟਿੰਗ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਅਤੇ ਖੇਤੀਬਾੜੀ ਨਾਲ ਸਬੰਧਿਤ ਸਮੱਸਿਆਵਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿਤਾਂ ਦੀ ਰਾਖੀ ਕਰਨਾ ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਤਰਜੀਹ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਉਪਰੰਤ ਕਿਸਾਨੀ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਭਲਾਈ ਲਈ ਠੋਸ ਕਦਮ ਚੁੱਕੇ ਜਾਣਗੇ। ਮੀਟਿੰਗ ਦੌਰਾਨ ਦੋਵਾਂ ਧਿਰਾਂ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਲਈ ਆਪਸੀ ਸਹਿਯੋਗ ਨਾਲ ਕੰਮ ਕਰਨ ‘ਤੇ ਵੀ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਯਾਦਾ ਬਹਾਲ ਕਰਾਉਣ ਲਈ ਆਪਣੇ ਆਪ ਦੀ ਕੁਰਬਾਨੀ ਦੇਣ ਲਈ ਤਿਆਰ ਹਾਂ-ਵਾਤਾਵਰਨ ਪ੍ਰੇਮੀ ਤੇ ਉੱ... ਅਗਲੀ ਖ਼ਬਰ ਝੋਨੇ ਦੀ ਲਵਾਈ ਨੂੰ ਲੈ ਕੇ ਬਿਜਲੀ ਦੇ ਮਾਮਲੇ ਵਿਚ ਫ਼ੇਲ੍ਹ ਸਾਬਤ ਹੋਈ ਆਪ ਸਰਕਾਰ-ਸਨੀ ਗਿੱਲ ਕਿਹਾ, ਕਿਸਾਨਾਂ ਵਿਚ ਮੱਚੀ...
Ad Position 24
No active advertisement