02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਵਲੋਂ ਵੋਟਰ ਵੈਰੀਫਿਕੇਸ਼ਨ ਵੰਡਣ ਦੀ ਪ੍ਰਕਿਰਿਆ ਅਤੇ ਪੋਲਿੰਗ ਬੂਥਾਂ ਦੀ ਕੀਤੀ ਚੈਕਿੰਗ

Ad Position 21
No active advertisement
ਅਜੀਤ ਡੈਸਕ 29-06-2026
ਨਿਹਾਲ ਸਿੰਘ ਵਾਲਾ, 28 ਜੂਨ (ਸੁਖਦੇਵ ਸਿੰਘ ਖ਼ਾਲਸਾ)-ਭਾਰਤੀ ਚੋਣ ਕਮਿਸ਼ਨ ਦੇ ਤੀਜੇ ਗੇੜ ਦੇ ਪ੍ਰੋਗਰਾਮ ਤਹਿਤ ਪੰਜਾਬ ‘ਚ 25 ਜੂਨ ਤੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਬੀ.ਐਲ. ਓਜ. ਨੇ ਘਰ-ਘਰ ਜਾ ਕੇ ਫਾਰਮ ਵੰਡਣ ਦਾ ਲਗਭਗ ਕੰਮ ਖ਼ਤਮ ਕਰ ਲਿਆ ਹੈ ਤੇ ਵੋਟਰ ਵੈਰੀਫਿਕੇਸ਼ਨ ਫਾਰਮ ਪ੍ਰਾਪਤ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸ ਲੜੀ ਤਹਿਤ ਅੱਜ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਵਲੋਂ ਵੱਖ-ਵੱਖ ਪਿੰਡਾਂ ਦੀਨਾਂ, ਬੁਰਜ ਹਮੀਰਾ, ਗਾਜੀਆਣਾ, ਖਾਈ, ਪੱਤੋ ਹੀਰਾ ਸਿੰਘ ‘ਚ ਵੋਟਰ ਵੈਰੀਫਿਕੇਸ਼ਨ ਫਾਰਮ ਵੰਡਣ ਅਤੇ ਪੋਲਿੰਗ ਬੂਥਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਬੀ.ਐਲ.ਓਜ. ਨੂੰ ਵੈਰੀਫਿਕੇਸ਼ਨ ਫਾਰਮ ਭਰਨ ਤੇ ਪ੍ਰਾਪਤ ਕਰਨ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆ। ਐਸ.ਡੀ.ਐਮ. ਗਗਨਦੀਪ ਨੇ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਗਣਨਾ ਫਾਰਮ ਵੰਡਣ ਅਤੇ ਭਰਨ ਵੇਲੇ ਆਪਣੇ ਘਰਾਂ ਦਾ ਦੌਰਾ ਕਰਨ ਵਾਲੇ ਬੀ.ਐਲ.ਓਜ. ਨਾਲ ਪੂਰਨ ਸਹਿਯੋਗ ਕਰਨ ਤੇ ਲੋੜੀਂਦੇ ਦਸਤਾਵੇਜ਼ ਅਤੇ ਦੋ ਫ਼ੋਟੋਆਂ ਤਿਆਰ ਰੱਖਣ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ 24 ਜੁਲਾਈ ਤੱਕ ਜਾਰੀ ਰਹੇਗਾ, ਇਸ ਤੋਂ ਬਾਅਦ 3 ਅਗਸਤ ਨੂੰ ਵੋਟਰ ਸੂਚੀਆਂ ਦਾ ਡਰਾਫ਼ਟ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਜਮਾਂ ਕਰਵਾਏ ਜਾ ਸਕਦੇ ਹਨ, ਜਿਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਪਹਿਲੀ ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ‘ਚ ਨਾਗਰਿਕਾਂ ਦਾ ਪੂਰਨ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਜੋ ਦਰੁਸਤ ਤੇ ਸੋਧੀਆਂ ਵੋਟਰ ਸੂਚੀਆਂ ਪ੍ਰਕਾਸ਼ਨਾਂ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਸੁਪਰਵਾਈਜ਼ਰ ਕੁਲਵਿੰਦਰ ਸਿੰਘ, ਜਗਦੇਵ ਸਿੰਘ, ਪਰਮਿੰਦਰ ਕੌਰ, ਕਰਨਦੀਪ ਸਿੰਘ, ਦਵਿੰਦਰ ਸਿੰਘ, ਵਿਸ਼ਾਲ ਸਿੰਘ, ਪਰਮਿੰਦਰ ਸਿੰਘ ਗਰੇਵਾਲ, ਕੁਲਵੰਤ ਸਿੰਘ, ਕੁਲਦੀਪ ਸਿੰਘ, ਅਮਨਦੀਪ ਸਿੰਘ, ਅਮਰਿੰਦਰ ਸਿੰਘ, ਦਿਲਬਾਗ ਸਿੰਘ, ਰੁਪਿੰਦਰ ਪਾਲ ਸਿੰਘ, ਜਸਵਿੰਦਰ ਸਿੰਘ ਆਦਿ ਬੀ.ਐਲ.ਓਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਮੋਗਾ ਵਲੋਂ ਮੁੱਖ ਮੰਤਰੀ ਪੰਜਾਬ ਦੇ ਭਲੂਰ ਪਹੁੰਚਣ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਵਿਸ਼ਵ ਪੰਜਾਬੀ ਸਭਾ ਕੈਨੇਡਾ ਇਕਾਈ ਮਾਲਵਾ ਜੋਨ ਪੰਜਾਬ ਦੀ ਟੀਮ ਨੇ ਵਾਤਾਵਰਨ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਾ...
Ad Position 24
No active advertisement