02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਡਿਪਟੀ ਕਮਿਸ਼ਨਰ ਮੋਗਾ ਵਲੋਂ ਮੁੱਖ ਮੰਤਰੀ ਪੰਜਾਬ ਦੇ ਭਲੂਰ ਪਹੁੰਚਣ ਨੂੰ ਲੈ ਕੇ ਉੱਚ ਅਧਿਕਾਰੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 29-06-2026
ਨੱਥੂਵਾਲਾ ਗਰਬੀ, 28 ਜੂਨ (ਨਵਦੀਪ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪਿੰਡ ਭਲੂਰ (ਮੋਗਾ) ਵਿਖੇ ਤਕਰੀਬਨ ਸ਼ਾਮ 4 ਵਜੇ ਦੇ ਕਰੀਬ ਪਿੰਡ ਦੇ ਵਿਚਕਾਰ ਬਣੀ ਹੋਈ ਗਰੀਬੂ ਦਾਸ ਧਰਮਸ਼ਾਲਾ ਵਿਚ ਲੋਕ ਮਿਲਣੀ ਕਰਨ ਲਈ ਪਹੁੰਚ ਰਹੇ ਹਨ। ਉਨ੍ਹਾਂ ਦੇ ਇੱਥੇ ਪਹੁੰਚਣ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੀ ਉਚੇਚੇ ਤੌਰ ‘ਤੇ ਭਲੂਰ ਵਿਖੇ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਏ.ਡੀ. ਸੀ. ਮੋਗਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਭਲੂਰ ਵਿਖੇ ਆਮਦ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਲੈ ਕੇ ਅੱਜ ਅਖੀਰਲੇ ਪੜਾਅ ਦੀ ਮੀਟਿੰਗ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਲੋਕ ਮਿਲਣੀ ਦੌਰਾਨ ਕਿਸੇ ਵੀ ਆਉਣ ਵਾਲੇ ਵਿਅਕਤੀ ਨੂੰ ਕੋਈ ਵੀ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ। ਹਰ ਕੋਈ ਮੁੱਖ ਮੰਤਰੀ ਪੰਜਾਬ ਨਾਲ ਗੱਲਬਾਤ ਸਾਂਝੀ ਕਰ ਸਕੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਏ.ਡੀ.ਸੀ. ਜਸਪਿੰਦਰ ਸਿੰਘ, ਏ.ਡੀ.ਸੀ. ਕੁਲਪ੍ਰੀਤ ਸਿੰਘ ਅਤੇ ਹੋਰ ਮਹਿਕਮਿਆਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਦਰਬਾਰ ਸੇਵਾ ਮੰਡਲ ਬਾਘਾ ਪੁਰਾਣਾ ਵਲੋਂ ਮਾਤਾ ਰਾਣੀ ਦੀ ਭਵਿਆ ਚੌਂਕੀ ਅਗਲੀ ਖ਼ਬਰ ਐਸ.ਡੀ.ਐਮ. ਗਗਨਦੀਪ ਨਿਹਾਲ ਸਿੰਘ ਵਾਲਾ ਵਲੋਂ ਵੋਟਰ ਵੈਰੀਫਿਕੇਸ਼ਨ ਵੰਡਣ ਦੀ ਪ੍ਰਕਿਰਿਆ ਅਤੇ ਪੋਲਿੰਗ ਬੂਥਾਂ ਦੀ ਕੀਤੀ ਚੈਕ...
Ad Position 24
No active advertisement