03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਧਰਮ ਦਾ ਸਹਾਰਾ ਲੈ ਕੇ ਮੁੱਖ ਮੰਤਰੀ ਨੂੰ ਬਦਨਾਮ ਕਰਨ ਵਾਲਿਆਂ ਨੂੰ ਮੂੰਹ ਦੀ ਖਾਣੀ ਪਵੇਗੀ-ਅੰਮ੍ਰਿਤਪਾਲ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 30-06-2026
ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਲਈ ਵਿਰੋਧੀ ਧਿਰਾਂ ਵਲੋਂ ਨਕਲੀ ਵੀਡੀਓ ਅਤੇ ਧਾਰਮਿਕ ਭਾਵਨਾਵਾਂ ਦਾ ਸਹਾਰਾ ਲਿਆ ਜਾ ਰਿਹਾ ਹੈ, ਪਰ ਇਕ ਦਿਨ ਇਨ੍ਹਾਂ ਨੂੰ ਆਪਣੇ ਇਸ ਕੂੜ ਪ੍ਰਚਾਰ ਦੀ ਮੂੰਹ ਦੀ ਖਾਣੀ ਪਵੇਗੀ। ਇਹ ਲਿਖਤੀ ਪ੍ਰੈੱਸ ਬਿਆਨ ਰਾਹੀਂ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਪੰਜਾਬ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਕਾਰਨ ਵਿਰੋਧੀ ਧਿਰਾਂ ਮੁੱਦਾਹੀਣ ਹੋ ਚੁੱਕੀਆਂ ਹਨ। ਇਸੇ ਕਾਰਨ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਵਲੋਂ ਧਾਰਮਿਕ ਭਾਵਨਾਵਾਂ ਨੂੰ ਵਰਤ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਪੂਰਾ ਸਤਿਕਾਰ ਕਰਦੇ ਹਨ, ਪਰ ਰਾਜਨੀਤਕ ਪ੍ਰਭਾਵ ਹੇਠ ਲਏ ਜਾਣ ਵਾਲੇ ਫ਼ੈਸਲਿਆਂ ਨੂੰ ਲੋਕਾਂ ਵਲੋਂ ਸਵੀਕਾਰ ਨਹੀਂ ਕੀਤਾ ਜਾ ਰਿਹਾ। ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਆਗੂਆਂ ਦੀ ਭੂਮਿਕਾ ਬਾਰੇ ਵੀ ਪੰਜਾਬ ਦੇ ਲੋਕ ਸਭ ਜਾਣਦੇ ਹਨ ਜਦ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਤਾਂ ਮੀਡੀਆ ਸਾਹਮਣੇ ਹੀ ਕਹਿ ਦਿੱਤਾ ਹੈ ਕਿ ਉਹ ਸੁਖਬੀਰ ਬਾਦਲ ਦੇ ਵਫ਼ਾਦਾਰ ਸਿਪਾਹੀ ਹਨ। ਇਸੇ ਕਰ ਕੇ ਸ਼੍ਰੋਮਣੀ ਕਮੇਟੀ ਵਲੋਂ ਕੀਤੀਆਂ ਕੁਝ ਕਾਰਵਾਈਆਂ ਨੇ ਇਹ ਪ੍ਰਭਾਵ ਪੈਦਾ ਕੀਤਾ ਹੈ ਕਿ ਸੰਸਥਾਵਾਂ ਨੂੰ ਰਾਜਨੀਤਕ ਮਕਸਦਾਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਦੁਨੀਆ ਭਰ ਦੇ ਹਰ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਅਤੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ, ਸਰਵਉੱਚਤਾ ਅਤੇ ਸਾਖ ਨੂੰ ਬਰਕਰਾਰ ਰੱਖਣ ਲਈ ਹਰ ਫ਼ੈਸਲਾ ਕੇਵਲ ਧਾਰਮਿਕ ਸਿਧਾਂਤਾਂ ਅਤੇ ਪੰਥਕ ਪਰੰਪਰਾਵਾਂ ਦੇ ਅਨੁਸਾਰ ਹੀ ਲਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ਚੜ੍ਹਤ ਨੂੰ ਦੇਖ ਕੇ ਵਿਰੋਧੀ ਘਬਰਾਏ, ਬਦਨਾਮ ਕਰਨ ਲਈ ਘਟੀਆ ਸਿਆਸਤ ’ਤੇ ਉੱਤਰੇ-ਗਗਨਦੀਪ ਅਗਲੀ ਖ਼ਬਰ ਬਿਜਲੀ ਸਪਲਾਈ ਨੂੰ ਲੈ ਕੇ ਹਰ ਪਾਸੇ ਹਾਹਾਕਾਰ, ਲੰਮੇ ਕੱਟਾਂ ਨੂੰ ਲੈ ਕੇ ਕਿਸਾਨ ਪ੍ਰੇਸ਼ਾਨ
Ad Position 24
No active advertisement