03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਭਗਵੰਤ ਮਾਨ ਦੀ ਭਲੂਰ ਲੋਕ ਮਿਲਣੀ ਤੋਂ ਪਹਿਲਾਂ ਕਿਸਾਨ, ਮਜ਼ਦੂਰ, ਅਧਿਆਪਕ ਤੇ ਨੌਜਵਾਨ ਆਗੂ ਪੁਲਿਸ ਵਲੋਂ ਕੀਤੇ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 30-06-2026
ਨੱਥੂਵਾਲਾ ਗਰਬੀ/ਸਮਾਲਸਰ, 29 ਜੂਨ (ਨਵਦੀਪ ਸਿੰਘ, ਗੁਰਜੰਟ ਕਲਸੀ ਲੰਡੇ)-ਅੱਜ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਭਲੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਤੋਂ ਪਹਿਲਾਂ ਵਿਰੋਧ ਕਰਨ ਸਮੇਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਆਗੂ ਹਰਮੰਦਰ ਸਿੰਘ ਡੇਮਰੂ, ਗੁਰਦੀਪ ਸਿੰਘ ਮਾਹਲਾ, ਸੂਬਾ ਆਗੂ ਚਮਕੌਰ ਸਿੰਘ ਰੋਡੇ ਖ਼ੁਰਦ, ਔਰਤ ਵਿੰਗ ਦੇ ਜ਼ਿਲ੍ਹਾ ਵਿੱਤ ਸਕੱਤਰ ਛਿੰਦਰਪਾਲ ਕੌਰ ਰੋਡੇ ਖ਼ੁਰਦ, ਮੋਹਲ਼ਾ ਸਿੰਘ, ਲਖਵੀਰ ਸਿੰਘ ਰੋਡੇ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਮੰਗਾ ਸਿੰਘ ਵੈਰੋਕੇ, ਨੌਜਵਾਨ ਭਾਰਤ ਸਭਾ ਦੇ ਸੂਬਾ ਜਨਰਲ ਸਕੱਤਰ ਕਰਮਜੀਤ ਸਿੰਘ ਮਾਣੂੰਕੇ ਨੂੰ ਨੱਥੂਵਾਲਾ ਗਰਬੀ ਦੇ ਬਾਘਾ ਪੁਰਾਣਾ ਮੁਦਕੀ ਮੇਨ ਸੜਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨਾਂ ਨੂੰ ਲੰਗੇਆਣਾ ਪਿੰਡ ਦੀ ਸੱਥ ਵਿਚੋਂ ਗ੍ਰਿਫ਼ਤਾਰ ਕਰ ਲਿਆ ਅਤੇ ਲੰਗੇਆਣਾ ਨਵਾਂ ਵਿਖੇ ਇਕ ਅਧਿਆਪਕ ਕੁਲਦੀਪ ਸਿੰਘ ਨੂੰ ਵੀ ਘਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਜਦ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਕੁਛ ਅੰਮ੍ਰਿਤਧਾਰੀ ਕਿਸਾਨਾਂ ਦੀਆਂ ਦਸਤਾਰਾਂ ਵੀ ਲੱਥ ਗਈਆ ਅਤੇ ਕਿਸਾਨਾਂ ਨੇ ਇਸ ਗ੍ਰਿਫ਼ਤਾਰੀ ਦਾ ਵਿਰੋਧ ਵੀ ਕੀਤਾ। ਇਸ ਮੌਕੇ ਕਿਸਾਨਾਂ ਵਲੋਂ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਕਿਸਾਨਾਂ ਦੀ ਇਸ ਗ੍ਰਿਫ਼ਤਾਰੀ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਨੌਜਵਾਨ ਭਾਰਤ ਸਭਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਸਮੇਲ ਸਿੰਘ ਰਾਜੇਆਣਾ ਅਤੇ ਹਰਮੰਦਰ ਸਿੰਘ ਡੇਮਰੂ ਨੇ ਕਿਹਾ ਕਿ ਭਗਵੰਤ ਮਾਨ ਨੂੰ ਐਨਾ ਡਰ ਪੈ ਚੁੱਕਿਆ ਹੈ ਕਿ ਕਿਸਾਨ ਕਿਸੇ ਆਪਣੇ ਕੰਮਕਾਰ ਲਈ ਜੇਕਰ ਕਿਤੇ ਜਾਂਦੇ ਹੋਵਣ ਤਾਂ ਝੱਟ ਪੁਲਿਸ ਪ੍ਰਸ਼ਾਸਨ ਜ਼ਰੀਏ ਕਿਸਾਨ, ਮਜ਼ਦੂਰ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ। ਜਥੇਬੰਦੀਆਂ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਕਿਸਾਨ, ਮਜ਼ਦੂਰ ਤੇ ਨੌਜਵਾਨ ਆਗੂਆਂ ਨੂੰ ਤੁਰੰਤ ਰਿਹਾਅ ਨਾ ਕੀਤਾ ਗਿਆ ਤਾਂ ਮਜਬੂਰਨ ਥਾਣੇ ਅੱਗੇ ਧਰਨਾ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ ਅਗਲੀ ਖ਼ਬਰ ਮਰਨ ਵਰਤ ਉੱਪਰ ਬੈਠੇ ਕਿਸਾਨ ਭਜਨ ਸਿੰਘ ਚੱਕ ਭੋਰਾ ਦਾ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਬਹਿਰੂ ਗਰੁੱਪ ਵਲੋਂ ਵਿਸ਼ੇਸ਼ ਸਨਮਾਨ
Ad Position 24
No active advertisement