05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅੱਤ ਦੀ ਗਰਮੀ ’ਚ ਨੇਪਰੇ ਚਾੜ੍ਹ ਰਹੇ ਹਨ ਸਿਹਤਮੰਦ ਕਰਮਚਾਰੀ ਪਲਸ ਪੋਲੀਓ ਮੁਹਿੰਮ ਨੂੰ

Ad Position 21
No active advertisement
ਅਜੀਤ ਡੈਸਕ 30-06-2026
ਮੋਗਾ, 29 ਜੂਨ (ਗੁਰਤੇਜ ਸਿੰਘ ਬੱਬੀ)-ਪਲਸ ਪੋਲੀਓ ਮੁਹਿੰਮ ਦੌਰਾਨ ਤਪਦੀ ਗਰਮੀ ਵਿਚ ਸਿਹਤ ਕਾਮੇ ਘਰ-ਘਰ ਜਾ ਕੇ ਨਿਭਾ ਰਹੇ ਹਨ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ। ਇਸ ਮੁਹਿੰਮ ਵਿਚ ਭਾਗ ਲੈਣ ਵਾਲੇ ਅਧਿਕਾਰੀ, ਸਮੂਹ ਐਸ.ਐਮ.ਓਜ., ਕਰਮਚਾਰੀ ਅਤੇ ਆਸ਼ਾ ਵਰਕਰ ਅਤੇ ਨਰਸਿੰਗ ਸਕੂਲਾਂ ਦੇ ਵਿਦਿਆਰਥੀ ਸਮੂਹ ਸਮਾਜ ਸੇਵੀ ਸੰਸਥਾਵਾਂ ਬਾਰੇ ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਜ਼ਿਲ੍ਹਾ ਮੋਗਾ ਨੇ ਹੌਸਲਾ ਅਫਜਾਈ ਕਰਦੇ ਹੋਏ ਕਿਹਾ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਮੋਗਾ ਜ਼ਿਲ੍ਹੇ ਵਿਚ ਤਪਦੀ ਗਰਮੀ ਦੇ ਬਾਵਜੂਦ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ, ਮਿਹਨਤ ਅਤੇ ਸਮਰਪਣ ਨਾਲ ਘਰ-ਘਰ ਜਾ ਕੇ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਕੰਮ ਕਰ ਰਹੀਆਂ ਹਨ। ਉਨ੍ਹਾਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰਕੇ ਸਿਹਤ ਕਾਮਿਆਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਇਸੇ ਤਰਾਂ ਹੀ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭਾਵੇਂ ਤਾਪਮਾਨ ਬਹੁਤ ਜ਼ਿਆਦਾ ਹੈ, ਪਰ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਾਮੇ ਆਪਣੇ ਫ਼ਰਜ਼ ਨੂੰ ਪਹਿਲ ਦੇਂਦੇ ਹੋਏ ਹਰ ਘਰ ਤੱਕ ਪਹੁੰਚ ਰਹੇ ਹਨ ਤਾਂ ਜੋ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਕਾਰਨ ਕਰਕੇ ਉਨ੍ਹਾਂ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਰਹਿ ਗਿਆ ਹੋਵੇ ਤਾਂ ਨੇੜਲੇ ਬੂਥ ਜਾਂ ਸਿਹਤ ਟੀਮ ਨਾਲ ਤੁਰੰਤ ਸੰਪਰਕ ਕਰਕੇ ਬੱਚੇ ਨੂੰ ਜ਼ਰੂਰ ਬੂੰਦਾਂ ਪਿਲਾਈਆਂ ਜਾਣ। ਉਨ੍ਹਾਂ ਕਿਹਾ ਕਿ ਪੋਲੀਓ-ਮੁਕਤ ਸਮਾਜ ਦੀ ਸਿਰਜਣਾ ਲਈ ਹਰ ਮਾਪੇ ਅਤੇ ਹਰ ਨਾਗਰਿਕ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਮਨਿੰਦਰ ਕੌਰ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਬਿਜਲੀ ਕੱਟਾਂ ਕਰਕੇ ਕਿਸਾਨਾਂ ਦੀਆਂ ਝੋਨੇ ਦੀਆਂ ਫ਼ਸਲਾਂ ਦਾ ਹੋ ਰਿਹਾ ਵੱਡਾ ਨੁਕਸਾਨ- ਬਹਿਰਾਮ ਕੇ, ਮਸੀਤਾਂ
Ad Position 24
No active advertisement