05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਭਾਜਪਾ ਵਲੋਂ ਮਨਿੰਦਰ ਕੌਰ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਨਿਯੁਕਤ

Ad Position 21
No active advertisement
ਅਜੀਤ ਡੈਸਕ 30-06-2026
ਮੋਗਾ, 29 ਜੂਨ (ਸੁਰਿੰਦਰਪਾਲ ਸਿੰਘ)-ਭਾਜਪਾ ਵਲੋਂ 2027 ਵਿਧਾਨ ਸਭਾ ਦੀਆਂ ਤਿਆਰੀਆਂ ਨੂੰ ਲੈ ਕੇ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਾਰਟੀ ਹਾਈਕਮਾਨ ਵਲੋਂ ਮੋਗਾ ਵਿਧਾਨ ਸਭਾ ਦੇ ਚਾਰੇ ਹਲਕਿਆਂ ਦੇ ਇੰਚਾਰਜ ਨਿਯੁਕਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਬੂਥ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਅਤੇ 2027 ਦੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਉਪ ਪ੍ਰਧਾਨ ਮਨਿੰਦਰ ਕੌਰ ਨੂੰ ਹਲਕਾ ਬਾਘਾ ਪੁਰਾਣਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਨਿਰਦੇਸ਼ ਤਹਿਤ ਪਾਰਟੀ ਹਾਈਕਮਾਂਡ ਦੇ ਹੁਕਮਾਂ ‘ਤੇ ਮਨਿੰਦਰ ਕੌਰ ਨੂੰ ਬਾਘਾ ਪੁਰਾਣਾ ਦੀ ਕਮਾਂਡ ਦੇਣ ਦੇ ਨਾਲ ਪਾਰਟੀ ਨੂੰ ਨਵੀਂ ਮਜ਼ਬੂਤੀ ਅਤੇ ਬਲ ਮਿਲੇਗਾ। ਮਨਿੰਦਰ ਕੌਰ ਨੇ ਹਲਕਾ ਬਾਘਾ ਪੁਰਾਣਾ ਦੇ ਇੰਚਾਰਜ ਨਿਯੁਕਤ ਹੋਣ ‘ਤੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਮਨਿੰਦਰ ਕੌਰ ਨੇ ਕਿਹਾ ਕਿ ਪਾਰਟੀ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਹਲਕਾ ਬਾਘਾ ਪੁਰਾਣਾ ਦੇ ਸਮੂਹ ਵਰਕਰ ਪਹਿਲਾਂ ਤੋਂ ਹੀ ਪੂਰੀ ਮਿਹਨਤ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਇਕੱਲੇ ਆਪਣੇ ਬਲਬੂਤੇ ‘ਤੇ ਪੰਜਾਬ ਦੀਆਂ ਸਾਰੀਆਂ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਲਈ, ਨਵੇਂ ਪੰਜਾਬ ਦੀ ਸਿਰਜਣਾ ਲਈ, ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲੈ ਕੇ ਜਾਣ ਲਈ ਇਸ ਵਾਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੇਗੀ। ਪੰਜਾਬ ਦੇ ਲੋਕ ਭਾਜਪਾ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਿੱਖ ਵਿਦਵਾਨ ਡਾ. ਸਰਬਜਿੰਦਰ ਸਿੰਘ ਨੂੰ ‘ਪ੍ਰੋਫੈਸਰ ਆਫ਼ ਐਮੀਨੈੱਸ’ ਨਿਯੁਕਤ ਅਗਲੀ ਖ਼ਬਰ ਅੱਤ ਦੀ ਗਰਮੀ ’ਚ ਨੇਪਰੇ ਚਾੜ੍ਹ ਰਹੇ ਹਨ ਸਿਹਤਮੰਦ ਕਰਮਚਾਰੀ ਪਲਸ ਪੋਲੀਓ ਮੁਹਿੰਮ ਨੂੰ
Ad Position 24
No active advertisement