ਸਮਾਲਸਰ, 29 ਜੂਨ (ਗੁਰਜੰਟ ਕਲਸੀ ਲੰਡੇ)-ਸਿੱਖ ਹਲ਼ਕਿਆਂ ਵਿਚ ਵੱਖਰੀ ਪਹਿਚਾਣ ਰੱਖਣ ਵਾਲੇ ਸਮਾਜ ਸੇਵੀ ਡਾ. ਸਰਬਜਿੰਦਰ ਸਿੰਘ (ਵਾਇਸ ਚਾਂਸਲਰ ਸੰਨੀ ਓਬਰਾਏ ਵਿਵੇਕ ਸਦਨ ਅਨੰਦਪੁਰ ਸਾਹਿਬ) ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜ ਸਾਲਾਂ ਵਾਸਤੇ ਪ੍ਰੋ. ਆਫ਼ ਐਮੀਨਿਸ ਚੁਣਿਆ ਹੈ, ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਡਾ. ਸਰਬਜਿੰਦਰ ਸਿੰਘ ਦੁਨੀਆਂ ਭਰ ਵਿਚ ਸੇਵਾਵਾਂ ਨਿਭਾ ਰਹੇ ਸਰਬੱਤ ਦਾ ਭਲਾ ਟਰੱਸਟ ਨਾਲ ਜੁੜੇ ਹੋਏ ਹਨ ਅਤੇ ਨਿਰਸਵਾਰਥ ਸੇਵਾ ਨਿਭਾ ਰਹੇ ਹਨ। ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਸਿੱਖ ਹਲਕਿਆਂ ਅਤੇ ਸਿੱਖਿਆ ਖੇਤਰ ਨਾਲ ਜੁੜੀਆਂ ਹੋਈਆਂ ਸ਼ਖ਼ਸੀਅਤਾਂ ਵਿਚ ਖ਼ੁਸ਼ੀ ਦੇਣ ਨੂੰ ਮਿਲੀ ਅਤੇ ਡਾਕਟਰ ਨੂੰ ਵਧਾਈਆਂ ਦੇਣ ਵਾਲਿਆਂ ਸੱਜਣਾਂ ਵਲੋਂ ਲਗਾਤਾਰ ਵਧਾਈਆਂ ਦੇਣ ਦਾ ਸਿਲਸਿਲਾ ਜਾਰੀ ਹੈ। ਇੰਨਾ ਖ਼ੁਸ਼ੀਆਂ ਵਿਚ ਸ਼ਾਮਲ ਹੋਣ ਵਾਸਤੇ ਵਿਸ਼ਵ ਪੰਜਾਬੀ ਸਭਾ ਦੀ ਟੀਮ ਭਾਰਤ ਦੇ ਮੀਤ ਪ੍ਰਧਾਨ ਸੋਹਣ ਸਿੰਘ ਗੈਦੂ ਦੀ ਅਗਵਾਈ ਵਿਚ ਮਾਲਵਾ ਜੋਨ ਦੇ ਪ੍ਰਧਾਨ ਰਾਜਵੀਰ ਸੰਧੂ, ਡਾ. ਸੁਰਜੀਤ ਸਿੰਘ ਦੌਧਰ, ਦਰਸ਼ਨ ਸਿੰਘ ਸੰਘਾ ਦੁਸਾਂਝ, ਜਰਨੈਲ ਸਿੰਘ ਮਠਾੜੂ ਨਾਭਾ ਆਦਿ ਸਾਥੀਆਂ ਨੇ ਮਿਲ ਕੇ ਵਧਾਈਆਂ ਅਤੇ ਹੋਰ ਤਰੱਕੀ ਕਰਨ ਦੀਆਂ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਇਸ ਮੌਕੇ ‘ਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ, ਭਾਰਤ ਦੇ ਪ੍ਰਧਾਨ ਸਮਾਜ ਸੇਵੀ ਨਾਮੀ ਕਾਰੋਬਾਰੀ ਸਤਬੀਰ ਸਿੰਘ ਅਤੇ ਪੰਜਾਬ ਦੇ ਪ੍ਰਧਾਨ ਦਲਬੀਰ ਸਿੰਘ ਰਿਆੜ ਦਾ ਵਧਾਈ ਸੰਦੇਸ਼ ਵੀ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਚਾਹੁੰਣ ਵਾਲੇ ਹੋਰ ਵੀ ਬਹੁਤ ਸਾਰੇ ਸੱਜਣ ਹਾਜ਼ਰ ਸਨ।