06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੀ ਫਾਰਮ. ਡੀ. ਦੀ ਵਿਦਿਆਰਥਣ ਸਨੇਹਾ ਸੇਤੂ ਦੀ ਪੈਰੇਕਸਲ ’ਚ ਚੋਣ

Ad Position 21
No active advertisement
ਅਜੀਤ ਡੈਸਕ 01-07-2026

ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ)-ਰਾਜ ਦੀ ਪ੍ਰਮੁੱਖ ਸਿੱਖਿਆ ਸੰਸਥਾ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੀ ਫਾਰਮ.ਡੀ. ਦੀ ਵਿਦਿਆਰਥਣ ਸਨੇਹਾ ਸੇਤੂ ਦੀ ਚੋਣ ਪੈਰੇਕਸਲ ਵਿਚ ਪੇਸ਼ੈਂਟ ਸੇਫ਼ਟੀ ਅਫੇਅਰ ਦੇ ਅਹੁਦੇ ਲਈ ਹੋਈ ਹੈ। ਫਾਰਮ. ਡੀ. ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ ਨੇ ਦੱਸਿਆ ਕਿ ਸੰਸਥਾ ਦਾ ਪਲੇਸਮੈਂਟ ਸੈਲ ਵਿਦਿਆਰਥੀਆਂ ਦੇ ਉੱਜਲ ਭਵਿੱਖ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪਲੇਸਮੈਂਟ ਅਫ਼ਸਰ ਡਾ. ਅਮਨਦੀਪ ਸਿੰਘ ਵਲੋਂ ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇ ਨਾਲ-ਨਾਲ ਪਰਸਨੈਲਿਟੀ ਡਿਵੈਲਪਮੈਂਟ ਦੀ ਵੀ ਵਿਸ਼ੇਸ਼ ਟਰੇਨਿੰਗ ਦਿੱਤੀ ਜਾਂਦੀ ਹੈ। ਇਸ ਦਾ ਨਤੀਜਾ ਹੈ ਕਿ ਫਾਰਮ.ਡੀ., ਬੀ.ਫਾਰਮ ਅਤੇ ਐਮ.ਫਾਰਮ ਦੇ ਵਿਦਿਆਰਥੀ ਅੰਤਿਮ ਸਾਲ ਦੌਰਾਨ ਹੀ ਦੇਸ਼ ਅਤੇ ਵਿਦੇਸ਼ ਦੀਆਂ ਇੰਡਸਟਰੀਆਂ, ਹਸਪਤਾਲਾਂ, ਰਿਸਰਚ ਸੈਂਟਰਾਂ, ਫਾਰਮਾਕੋਵਿਜੀਲੈਂਸ ਅਤੇ ਅਕਾਦਮਿਕ ਖੇਤਰ ਵਿਚ ਉਚ ਅਹੁਦਿਆਂ ‘ਤੇ ਚੁਣੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਡਾਇਰੈਕਟਰ ਡਾ. ਜੀ. ਡੀ. ਗੁਪਤਾ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਇੰਡਸਟਰੀ, ਹਸਪਤਾਲਾਂ ਅਤੇ ਰਿਸਰਚ ਸੈਂਟਰਾਂ ਨਾਲ ਸਮਝੌਤੇ ਕਰਕੇ ਸੰਸਥਾ ਨੂੰ ਨਵੀਆਂ ਉਚਾਈਆਂ ਵੱਲ ਲੈ ਜਾ ਰਹੇ ਹਨ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ. ਡੀ. ਗੁਪਤਾ, ਪ੍ਰਿੰਸੀਪਲ ਡਾ. ਆਰ. ਕੇ. ਨਾਰੰਗ ਨੇ ਸਨੇਹਾ ਸੇਤੂ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਸ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਦੀ ਹੋਣਹਾਰ ਵਿਦਿਆਰਥਣ ਨੇ ਰਚਿਆ ਨਵਾਂ ਇਤਿਹਾਸ ਅਗਲੀ ਖ਼ਬਰ ਬਿਜਲੀ ਸਪਲਾਈ ਤੋਂ ਦੁਖੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਬਿਜਲੀ ਦਫਤਰ ਅੱਗੇ ਲਾਇਆ ਧਰਨਾ
Ad Position 24
No active advertisement