08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬਿਜਲੀ ਪੂਰੀ ਨਾ ਮਿਲਣ ਕਾਰਨ ਕਿਸਾਨ ਵੱਡੇ ਸੰਕਟ ਦਾ ਸਾਹਮਣਾ ਕਰਨ ਲਈ ਮਜਬੂਰ-ਸੁਖਚਰਨ ਸਿੰਘ ਛਿੰਦਾ

Ad Position 21
No active advertisement
ਅਜੀਤ ਡੈਸਕ 01-07-2026
ਠੱਠੀ ਭਾਈ, 30 ਜੂਨ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਖਚਰਨ ਸਿੰਘ ਛਿੰਦਾ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲੋੜੀਂਦੀ ਖੇਤੀ ਬਿਜਲੀ ਨਾ ਮਿਲਣ ਕਾਰਨ ਉਹ ਭਾਰੀ ਸੰਕਟ ਦਾ ਸਾਹਮਣਾ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਜਦੋਂ ਕਿ ਹਕੀਕਤ ਇਹ ਹੈ ਕਿ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਈ ਹੈ। ਸੁਖਚਰਨ ਸਿੰਘ ਛਿੰਦਾ ਨੇ ਕਿਹਾ ਕਿ ਝੋਨੇ ਦੀ ਫਸਲ ਲਈ ਇਸ ਸਮੇਂ ਪਾਣੀ ਦੀ ਸਭ ਤੋਂ ਵੱਧ ਲੋੜ ਹੈ ਪਰ ਬਿਜਲੀ ਸਪਲਾਈ ਅਨਿਯਮਿਤ ਹੋਣ ਕਾਰਨ ਕਿਸਾਨ ਆਪਣੇ ਖੇਤਾਂ ਨੂੰ ਸਮੇਂ ਸਿਰ ਪਾਣੀ ਨਹੀਂ ਲਗਾ ਸਕਦੇ। ਇਸ ਸਥਿਤੀ ਨਾਲ ਨਾ ਸਿਰਫ ਕਿਸਾਨਾਂ ਦੀ ਆਰਥਿਕਤਾ ਪ੍ਰਭਾਵਿਤ ਹੋ ਰਹੀ ਹੈ ਸਗੋਂ ਫਸਲ ਦੇ ਉਤਪਾਦਨ ’ਤੇ ਵੀ ਮਾੜਾ ਅਸਰ ਪੈਣ ਦਾ ਖਤਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਿਕਾਸ ਅਤੇ ਸੁਵਿਧਾਵਾਂ ਦੇਣ ਦੀ ਬਜਾਏ ਸਰਕਾਰ ਚੁਟਕਲਿਆਂ ਅਤੇ ਬਿਆਨਬਾਜ਼ੀ ਰਾਹੀਂ ਲੋਕਾਂ ਦਾ ਸਮਾਂ ਪਾਸ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਘੋਸ਼ਿਤ ਸਮੇਂ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਪਿੰਡਾਂ ਵਿਚ ਲੱਗ ਰਹੇ ਬੇਲੋੜੇ ਕੱਟਾਂ ਨੂੰ ਤੁਰੰਤ ਖਤਮ ਕੀਤਾ ਜਾਵੇ|
Ad Position 22
No active advertisement
ਪਿਛਲੀ ਖ਼ਬਰ ਉੱਘੀ ਧਾਰਮਿਕ ਸ਼ਖ਼ਸੀਅਤ ਸੁੱਚਾ ਸਿੰਘ ਭਾਊ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਲੋਂ ਮੋਗਾ ਆਸ਼ਰਮ ’ਚ ਸਤਿਸੰਗ ਸਮਾਗਮ ਕਰਵਾਇਆ
Ad Position 24