08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਝੋਨੇ ਦੀ ਲਵਾਈ ਸਮੇਂ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਦੇਣ ਕਾਰਨ ਆਪ ਸਰਕਾਰ ਕਿਸਾਨਾਂ ਨਾਲ ਧ੍ਰੋਹ ਕਮਾ ਰਹੀ-ਲਖਵੰਤ ਸਿੰਘ ਭਾਜਪਾ ਕਿਸਾਨ ਮੋਰਚਾ

Ad Position 21
No active advertisement
ਅਜੀਤ ਡੈਸਕ 01-07-2026
ਮੋਗਾ, 30 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਅੱਜ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫ਼ੂਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਝੋਨੇ ਦੀ ਲਵਾਈ ਸਮੇਂ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਨਿਰਵਿਘਨ ਨਾ ਮਿਲਣ ’ਤੇ ਆਪ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਨਿੰਦਾ ਕੀਤੀ ਗਈ। ਇਸ ਮੌਕੇ ਸਤਿੰਦਰ ਸਿੰਘ ਰੱਤੀਆਂ ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ, ਸ਼ਮਸ਼ੇਰ ਸਿੰਘ ਕੈਲਾ ਹਲਕਾ ਇੰਚਾਰਜ ਧਰਮਕੋਟ, ਯਾਦਵਿੰਦਰ ਸਿੰਘ ਰਾਜਾ ਧਾਲੀਵਾਲ ਸਰਕਲ ਪ੍ਰਧਾਨ ਕਿਸਾਨ ਮੋਰਚਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫ਼ੂਵਾਲਾ ਨੇ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਲਵਾਈ ਜ਼ੋਰਾਂ ‘ਤੇ ਹੈ ਪਰ ਆਪ ਸਰਕਾਰ ਦੇ ਰਾਜ ਅੰਦਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਨਿਰਵਿਘਨ ਨਹੀਂ ਦਿੱਤੀ ਜਾ ਰਹੀ ਜਿਸ ਨਾਲ ਕਿਸਾਨ ਵੱਡੀ ਮੁਸ਼ਕਲ ਦਾ ਸਾਹਮਣਾ ਕਰ ਰਹੇ ਹਨ ਜਦ ਕਿ ਸੂਬੇ ਦਾ ਮੁੱਖ ਮੰਤਰੀ ਇਹ ਕਹਿੰਦਾ ਨਹੀਂ ਸੀ ਥੱਕਦਾ ਕਿ ਕਿਸਾਨਾਂ ਨੂੰ ਦਿਨ ਵੇਲੇ ਅੱਠ ਘੰਟੇ ਬਿਜਲੀ ਦੀ ਸਪਲਾਈ ਦਿੱਤੀ ਜਾ ਰਹੀ ਹੈ, ਪਰ ਹਾਲਾਤ ਇਹ ਹਨ ਕਿ ਕਿਸਾਨ ਝੋਨਾ ਲਗਾਉਣ ਲਈ ਸਰਕਾਰ ਦੇ ਮੂੰਹ ਵੱਲ ਤੱਕ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਹੀ ਹਾਲ ਰਿਹਾ ਤਾਂ ਜਿੱਥੇ ਸੂਬੇ ਦਾ ਕਿਸਾਨ ਸਰਕਾਰ ਵਿਰੁੱਧ ਸੜਕਾਂ ‘ਤੇ ਉੱਤਰੇਗਾ ਉਸ ਦੇ ਨਾਲ ਭਾਜਪਾ ਕਿਸਾਨ ਮੋਰਚਾ ਵੀ ਆਪ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹੇਗਾ। ਲਖਵੰਤ ਸਿੰਘ ਸਾਫ਼ੂਵਾਲਾ ਨੇ ਕਿਹਾ ਕਿ ਬਿਜਲੀ ਦੇ ਮਾਮਲੇ ਵਿਚ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ ਅਤੇ ਝੋਨੇ ਦੀ ਲਵਾਈ ਨੂੰ ਲੈ ਕੇ ਸਰਕਾਰ ਅਗਾਉਂ ਢੁਕਵੇਂ ਪ੍ਰਬੰਧ ਕਰਨ ਵਿਚ ਨਾਕਾਮ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਸਰਕਾਰ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਦੀ ਸਪਲਾਈ ਨਿਰਵਿਘਨ ਦੇਵੇ ਨਹੀਂ ਤਾਂ ਲੋਕ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਹੋ ਜਾਵੇ।
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਵਾਸੀ ਕੂੜੇ ਦੇ ਢੇਰਾਂ ਤੋਂ ਹੋਏ ਪ੍ਰੇਸ਼ਾਨ, ਕੂੜੇ ਨੂੰ ਅੱਗ ਲਗਾ ਕੇ ਹਾਦਸਿਆਂ ਨੂੰ ਦੇ ਰਹੇ ਸੱਦਾ ਅਗਲੀ ਖ਼ਬਰ ਉੱਘੀ ਧਾਰਮਿਕ ਸ਼ਖ਼ਸੀਅਤ ਸੁੱਚਾ ਸਿੰਘ ਭਾਊ ਨੂੰ ਸ਼ਰਧਾਂਜਲੀਆਂ ਭੇਟ
Ad Position 24