ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮੋਗਾ ਪੁਲਿਸ ਵਲੋਂ ਇਕ ਮਹੀਨੇ ’ਚ ਨਸ਼ਿਆਂ ਵਿਰੁੱਧ 160 ਮੁਕੱਦਮੇ ਕੀਤੇ ਦਰਜ

Ad Position 21
No active advertisement
ਅਜੀਤ ਡੈਸਕ 02-07-2026

ਮੋਗਾ, 1 ਜੁਲਾਈ (ਗੁਰਤੇਜ ਸਿੰਘ ਬੱਬੀ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਤਹਿਤ ਜੂਨ ਮਹੀਨੇ ਦੌਰਾਨ ਐਨ.ਡੀ.ਪੀ.ਐਸ. ਐਕਟ ਅਧੀਨ ਕੁੱਲ 137 ਮੁਕੱਦਮੇ ਦਰਜ ਕਰਕੇ 196 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਪਾਸੋਂ 5.699 ਗ੍ਰਾਮ ਹੈਰੋਇਨ, 1.500 ਗ੍ਰਾਮ ਅਫ਼ੀਮ, 30 ਕਿੱਲੋ ਭੁੱਕੀ ਚੂਰਾ ਪੋਸਤ, 4483 ਨਸ਼ੀਲੀਆਂ ਗੋਲੀਆਂ ਅਤੇ 47,940/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 20 ਮੁਕੱਦਮੇ ਦਰਜ ਕਰਕੇ 23 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 2296.500 ਲੀਟਰ ਠੇਕਾ ਸ਼ਰਾਬ, 3.555 ਲੀਟਰ ਨਾਜਾਇਜ਼ ਸ਼ਰਾਬ ਅਤੇ 180.000 ਲੀਟਰ ਲਾਹਣ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਅਸਲਾ ਐਕਟ ਦੇ 03 ਮੁਕੱਦਮੇ ਦਰਜ ਕਰਕੇ 04 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਪਾਸੋਂ 03 ਪਿਸਤੌਲ, 03 ਮੈਗਜ਼ੀਨ, 10 ਰੌਂਦ, 4 ਲੱਖ ਰੁਪਏ ਨਕਦ ਅਤੇ 01 ਕਾਰ ਬਰਾਮਦ ਕੀਤੀ ਗਈ। ਇਸ ਅਰਸੇ ਦੌਰਾਨ 14 ਪੀ. ਓ. ਗ੍ਰਿਫ਼ਤਾਰ ਅਤੇ ਲੁੱਟ-ਖੋਹ, ਚੋਰੀ ਕਰਨ ਵਾਲੇ 37 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 02 ਕਿਰਪਾਨਾਂ, 01 ਲੋਹਾ ਖੰਡਾ, 01 ਡਾਂਗ, 01 ਮੋਬਾਈਲ ਫ਼ੋਨ, 01 ਸਵਿਫ਼ਟ ਕਾਰ ਦੀ ਬੈਟਰੀ, 11 ਮੋਟਰਸਾਈਕਲ, 17 ਕਿੱਲੋ ਤਾਂਬੇ ਦੀਆਂ ਤਾਰਾਂ, 240 ਲੀਟਰ ਟਰਾਂਸਫ਼ਾਰਮਰ ਦਾ ਤੇਲ ਅਤੇ 54,000/- ਰੁਪਏ ਨਕਦੀ ਬਰਾਮਦ ਕੀਤੀ ਗਈ। ਐਸ. ਐਸ.ਪੀ. ਮੋਗਾ ਨੇ ਨਸ਼ਾ ਵਿਰੋਧੀ ਮੁਹਿੰਮ ਵਿਚ ਆਮ ਲੋਕਾਂ ਨੂੰ ਸਹਿਯੋਗ ਦੇਣ ਲਈ ਅਪੀਲ ਕੀਤੀ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਅਤੇ ਮੁਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ-ਵੱਖ ਗਜ਼ਟਿਡ ਅਫ਼ਸਰਾਂ ਅਤੇ ਮੁੱਖ ਅਫ਼ਸਰਾਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ 265 ਸੈਮੀਨਾਰ/ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਲੋਕਾਂ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੋਂ ਲੋਕ ਮਿਲਣੀ ਭਲੂਰ ’ਚ ਪਹੁੰਚਣ ਲਈ ਧੰਨਵਾਦ-ਨੱਥੂਵਾਲਾ, ਮਾਹਲਾ, ਨਾਥੇਵਾਲਾ ਅਗਲੀ ਖ਼ਬਰ ਸਬ-ਡਵੀਜ਼ਨ ਬੱਧਨੀ ਕਲਾਂ ਦੇ ਐਸ.ਡੀ.ਓ. ਇੰਜ. ਜਗਰੂਪ ਸਿੰਘ ਦੀ ਬਦਲੀ ਖ਼ਿਲਾਫ਼ ਬਿਜਲੀ ਕਾਮਿਆਂ ਦੇ ਗ਼ੁੱਸੇ ਦਾ ਲਾਵਾ ਫੁੱਟਿਆ
Ad Position 24
No active advertisement