ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਨੇ ਖਾਣ-ਪੀਣ ਵਾਲੀਆਂ ਵਸਤੂਆਂ ਦੇ 5 ਸੈਂਪਲ ਭਰੇ

Ad Position 21
No active advertisement
ਅਜੀਤ ਡੈਸਕ 02-07-2026

ਮੋਗਾ, 1 ਜੁਲਾਈ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਮੋਗਾ ਡਾ. ਅਸ਼ੋਕ ਸਿੰਗਲਾ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਅਸ਼ੀਸ਼ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕਾਂ ਨੂੰ ਸ਼ੁੱਧ, ਸੁਰੱਖਿਅਤ ਅਤੇ ਮਿਆਰੀ ਖਾਣ-ਪੀਣ ਵਾਲੀਆਂ ਵਸਤੂਆਂ ਉਪਲਬਧ ਕਰਵਾਉਣ ਦੇ ਮਕਸਦ ਨਾਲ ਫੂਡ ਸੇਫ਼ਟੀ ਟੀਮ ਵਲੋਂ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ ਫੂਡ ਸੇਫ਼ਟੀ ਅਫ਼ਸਰ ਯੋਗੇਸ਼ ਗੋਇਲ ਅਤੇ ਲਵਦੀਪ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਧਰਮਕੋਟ ਇਲਾਕੇ ਦਾ ਦੌਰਾ ਕਰਕੇ ਵੱਖ-ਵੱਖ ਖਾਣ-ਪੀਣ ਨਾਲ ਸਬੰਧਿਤ ਅਦਾਰਿਆਂ ਦੀ ਜਾਂਚ ਕੀਤੀ ਗਈ। ਚੈਕਿੰਗ ਦੌਰਾਨ ਇਕ ਡੇਅਰੀ, ਇਕ ਰੈਸਟੋਰੈਂਟ ਅਤੇ ਆਈਸਕ੍ਰੀਮ ਤਿਆਰ ਕਰਨ ਵਾਲੀਆਂ ਇਕਾਈਆਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਗੁਣਵੱਤਾ ਦੀ ਜਾਂਚ ਲਈ ਕੁੱਲ 5 ਸੈਂਪਲ ਭਰੇ ਗਏ, ਜਿਨ੍ਹਾਂ ਵਿਚ ਦੁੱਧ, ਪਨੀਰ, ਮਿਲਕ ਬਦਾਮ ਅਤੇ ਦੋ ਵੱਖ-ਵੱਖ ਕਿਸਮਾਂ ਦੀਆਂ ਆਈਸਕ੍ਰੀਮਾਂ ਦੇ ਸੈਂਪਲ ਸ਼ਾਮਲ ਹਨ। ਟੀਮ ਵਲੋਂ ਲਏ ਗਏ ਸਾਰੇ ਸੈਂਪਲ ਅਗਲੇਰੀ ਜਾਂਚ ਅਤੇ ਵਿਸ਼ਲੇਸ਼ਣ ਲਈ ਸਰਕਾਰੀ ਪ੍ਰਯੋਗਸ਼ਾਲਾ ਭੇਜ ਦਿੱਤੇ ਗਏ ਹਨ। ਰਿਪੋਰਟ ਪ੍ਰਾਪਤ ਹੋਣ ਉਪਰੰਤ, ਜੇਕਰ ਕੋਈ ਸੈਂਪਲ ਮਿਆਰਾਂ ਅਨੁਸਾਰ ਨਾ ਪਾਇਆ ਗਿਆ ਤਾਂ ਸਬੰਧਿਤ ਧਿਰ ਖ਼ਿਲਾਫ਼ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਫੂਡ ਸੇਫ਼ਟੀ ਆਨ ਵ੍ਹੀਲਜ਼ ਵੈਨ ਰਾਹੀਂ ਸਰਕਾਰੀ ਸਕੂਲ ਦੇ ਨੇੜੇ ਖੜ੍ਹੇ ਸਟਰੀਟ ਫੂਡ ਵੈਂਡਰਾਂ (ਰੇਹੜੀ-ਫੜ੍ਹੀ ਵਾਲਿਆਂ) ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ। ਟੀਮ ਨੇ ਵੈਂਡਰਾਂ ਨੂੰ ਸਾਫ਼-ਸਫ਼ਾਈ ਦੇ ਮਾਪਦੰਡਾਂ ਦੀ ਪਾਲਣਾ ਕਰਨ, ਖਾਣ-ਪੀਣ ਵਾਲੀਆਂ ਵਸਤੂਆਂ ਨੂੰ ਢੱਕ ਕੇ ਰੱਖਣ, ਸ਼ੁੱਧ ਕੱਚੇ ਮਾਲ ਦੀ ਵਰਤੋਂ ਕਰਨ ਅਤੇ ਸਕੂਲੀ ਬੱਚਿਆਂ ਨੂੰ ਸੁਰੱਖਿਅਤ ਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ। ਡੀ.ਐਚ.ਓ. ਡਾ. ਅਸ਼ੀਸ਼ ਚਾਵਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਡਾ. ਅਸ਼ੋਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਫੂਡ ਸੇਫ਼ਟੀ ਸਬੰਧੀ ਚੈਕਿੰਗ ਅਤੇ ਜਾਗਰੂਕਤਾ ਮੁਹਿੰਮਾਂ ਭਵਿੱਖ ਵਿਚ ਵੀ ਨਿਰੰਤਰ ਜਾਰੀ ਰਹਿਣਗੀਆਂ, ਤਾਂ ਜੋ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖ਼ੁਰਾਕ ਉਪਲਬਧ ਹੋ ਸਕੇ।

Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਏ. ਮੋਗਾ ਦੀਆਂ ਦੋ ਮਹਿਲਾ ਖਿਡਾਰਨਾਂ ਦੀ ਸਟੇਟ ਫਿਟਨੈੱਸ ਕਮ ਫੀਲਡਿੰਗ ਕੈਂਪ ਲਈ ਚੋਣ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਗਊ ਸੇਵਾ ਨਾਲ
Ad Position 24
No active advertisement