ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਐਸ.ਐਫ.ਸੀ. ਪਬਲਿਕ ਸਕੂਲ ਦੀ ਵਿਦਿਆਰਥਣ ਜੈਸਿਕਾ ਨੇ ਰਾਸ਼ਟਰੀ ਤੀਰ ਅੰਦਾਜ਼ੀ ਮੁਕਾਬਲੇ ’ਚ ਜਿੱਤਿਆ ਸੋਨ ਤਗਮਾ

Ad Position 21
No active advertisement
ਅਜੀਤ ਡੈਸਕ 02-07-2026

ਧਰਮਕੋਟ, 1 ਜੁਲਾਈ (ਪਰਮਜੀਤ ਸਿੰਘ)-ਐਸ.ਐਫ.ਸੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੋਆ ਵਿਖੇ ਕਰਵਾਏ ਗਏ ਰਾਸ਼ਟਰੀ ਪੱਧਰ ਦੇ ਤੀਰ ਅੰਦਾਜ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜੈਸਿਕਾ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਆਪਣੇ ਨਾਮ ਕੀਤਾ। ਇਸ ਤੋਂ ਇਲਾਵਾ ਨਵਜੋਤ ਨੇ ਵਿਅਕਤੀਗਤ ਵਰਗ ਵਿਚ ਕਾਂਸੀ ਦਾ ਤਗਮਾ ਜਿੱਤਣ ਦੇ ਨਾਲ ਟੀਮ ਮੁਕਾਬਲੇ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦੀ ਝੋਲੀ ਵਿਚ ਇਕ ਹੋਰ ਉਪਲਬਧੀ ਪਾਈ। ਮੁਕਾਬਲੇ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਆਤਮ ਵਿਸ਼ਵਾਸ ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਹਿੱਸਾ ਲੈਂਦਿਆਂ ਆਪਣੀ ਪ੍ਰਤਿਭਾ ਦਾ ਬਿਹਤਰੀਨ ਪ੍ਰਦਰਸ਼ਨ ਕੀਤਾ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਸਕੂਲ ਵਿਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਅਧਿਆਪਕਾਂ ਵਿਦਿਆਰਥੀਆਂ ਅਤੇ ਮਾਪਿਆਂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਐਚ.ਐਮ. ਸਰਿਤਾ ਅਰੋੜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਿਯਮਤ ਅਭਿਆਸ ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡ ਭਾਵਨਾ ਨੂੰ ਹਮੇਸ਼ਾ ਕਾਇਮ ਰੱਖਣ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ ਅਤੇ ਪ੍ਰਿੰਸੀਪਲ ਮਿਸ ਸ਼ੀਨਮ ਜਿੰਦਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਸਖ਼ਤ ਮਿਹਨਤ ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਨੇ ਆਰਚਰੀ ਕੋਚ ਗਗਨ ਕੁਮਾਰ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਦੀ ਸਿਖਲਾਈ ਅਤੇ ਮਾਰਗ ਦਰਸ਼ਨ ਸਦਕਾ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ‘ਤੇ ਇਹ ਮਾਣ ਹਾਸਲ ਕੀਤਾ। ਸਕੂਲ ਪ੍ਰਬੰਧਕ ਕਮੇਟੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਵੀ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਟੀਮ ਭਾਵਨਾ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਹੁੰਦੇ ਹਨ।

Ad Position 22
No active advertisement
ਪਿਛਲੀ ਖ਼ਬਰ ਸੰਤ ਗਿਆਨੀ ਗੁਰਬਚਨ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲਿਆਂ ਦੀ ਬਰਸੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਵਲੋਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ
Ad Position 24
No active advertisement