ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਬਚਿੱਤਰ ਸਿੰਘ ਘੋਲੀਆ ਨੂੰ ਗਹਿਰਾ ਸਦਮਾ, ਮਾਤਾ ਮੁਖ਼ਤਿਆਰ ਕੌਰ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 02-07-2026

ਮੋਗਾ, 1 ਜੁਲਾਈ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਬਚਿੱਤਰ ਸਿੰਘ ਘੋਲੀਆ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਮੁਖ਼ਤਿਆਰ ਕੌਰ (97) ਅਕਾਲ ਪੁਰਖ ਦੇ ਭਾਣੇ ਨੂੰ ਮੰਨਦੇ ਹੋਏ ਕੈਨੇਡਾ ਵਿਖੇ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਕੇ ਅਕਾਲ ਚਲਾਣਾ ਕਰ ਗਏ। ਪਰਿਵਾਰ ਵਲੋਂ ਜਾਣਕਾਰੀ ਦਿੰਦਿਆਂ ਇਕਬਾਲਦੀਪ ਸਿੰਘ ਹੈਰੀ ਨੇ ਦੱਸਿਆ ਕਿ ਸਰਦਾਰਨੀ ਮੁਖ਼ਤਿਆਰ ਕੌਰ ਨੇ ਅਕਾਲ ਪੁਰਖ ਵਲੋਂ ਬਖ਼ਸ਼ੀ ਸਵਾਸਾਂ ਦੀ ਪੂੰਜੀ ਨੂੰ ਭੋਗਦਿਆਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦਿਆਂ ਅਕਾਲ ਚਲਾਣਾ ਕੀਤਾ। ਉਹ ਧਾਰਮਿਕ, ਮਿਲਣਸਾਰ ਅਤੇ ਸਾਦਗੀ ਭਰਪੂਰ ਜੀਵਨ ਜਿਊਣ ਵਾਲੇ ਸੁਭਾਅ ਕਰ ਕੇ ਇਲਾਕੇ ਵਿਚ ਵਿਸ਼ੇਸ਼ ਸਤਿਕਾਰ ਦੇ ਪਾਤਰ ਸਨ। ਉਨ੍ਹਾਂ ਦੇ ਦਿਹਾਂਤ ਨਾਲ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਸਰਦਾਰਨੀ ਮੁਖ਼ਤਿਆਰ ਕੌਰ ਦੇ ਵਿਛੋੜੇ ‘ਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਬਚਿੱਤਰ ਸਿੰਘ ਘੋਲੀਆ ਅਤੇ ਸਮੂਹ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਅਕਾਲ ਪੁਰਖ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਅਸਹਿ ਵਿਛੋੜਾ ਸਹਿਣ ਦਾ ਬਲ ਬਖ਼ਸ਼ਣ। ਹੈਰੀ ਨੇ ਦੱਸਿਆ ਹੈ ਕਿ ਸਰਦਾਰਨੀ ਮੁਖ਼ਤਿਆਰ ਕੌਰ ਦੇ ਅੰਤਿਮ ਸੰਸਕਾਰ ਦੀ ਤਾਰੀਖ਼, ਸਮਾਂ ਅਤੇ ਸਥਾਨ ਸਬੰਧੀ ਜਾਣਕਾਰੀ ਜਲਦ ਹੀ ਸਾਂਝੀ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ 02-07-26 ਅਗਲੀ ਖ਼ਬਰ ਕਾਂਗਰਸੀ ਆਗੂ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕੀਤਾ ਮੋਗਾ ਸ਼ਹਿਰ ਨਾਲ ਲੱਗਦੀ ਡਰੇਨ ਦਾ ਦੌਰਾ
Ad Position 24
No active advertisement